ਗੁਹਾਟੀ— ਅਸਾਮ ਸਰਕਾਰ ਨੇ ਬੰਗਲਾਦੇਸ਼ੀ ਘੁਸਪੈਠ ਖਿਲਾਫ ਮੁਹਿੰਮ ਤੇਜ਼ ਕਰ ਦਿੱਤੀ ਹੈ। ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਜਾਣਕਾਰੀ ਦਿੱਤੀ ਹੈ ਕਿ ਰਾਜ ਪੁਲਿਸ ਨੇ ਹਾਲ ਹੀ ਵਿੱਚ ਰਾਜ ਦੀ ਸਰਹੱਦ ਤੋਂ 17 ਬੰਗਲਾਦੇਸ਼ੀਆਂ ਨੂੰ ਵਾਪਸ ਭੇਜਿਆ ਹੈ। ਇਨ੍ਹਾਂ ਵਿੱਚ 9 ਬਾਲਗ ਅਤੇ 8 ਬੱਚੇ ਸ਼ਾਮਲ ਹਨ। ਸਰਮਾ ਨੇ ਆਪਣੀ ਇਕ ਸੋਸ਼ਲ ਮੀਡੀਆ ਪੋਸਟ ‘ਚ ਇਨ੍ਹਾਂ ਸਾਰਿਆਂ ਦੇ ਨਾਂ ਵੀ ਸ਼ੇਅਰ ਕੀਤੇ ਹਨ। ਉਸ ਨੇ ਦੱਸਿਆ ਕਿ ਇਹ ਸਾਰੇ ਲੋਕ ਗੈਰ-ਕਾਨੂੰਨੀ ਤਰੀਕੇ ਨਾਲ ਭਾਰਤ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ, ਬੰਗਲਾਦੇਸ਼ ਵਿਚ ਹੋਈ ਹਿੰਸਾ ਅਤੇ ਸਿਆਸੀ ਅਸਥਿਰਤਾ ਤੋਂ ਬਾਅਦ ਬੀਐਸਐਫ ਨੇ ਆਸਾਮ ਦੀ ਸਰਹੱਦ ‘ਤੇ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਹਨ। ਬਹੁਤ ਸਾਰੇ ਲੋਕ ਹਿੰਸਾ ਤੋਂ ਬਚਣ ਲਈ ਭਾਰਤ ਆਉਣ ਦੀ ਕੋਸ਼ਿਸ਼ ਕਰ ਰਹੇ ਹਨ। ਅਸਾਮ ਸਰਕਾਰ ਨੇ ਘੁਸਪੈਠ ਵਿਰੁੱਧ ਸਖ਼ਤ ਰੁਖ਼ ਅਪਣਾਇਆ ਹੈ। ਸੂਬਾ ਸਰਕਾਰ ਪਹਿਲਾਂ ਵੀ ਕਈ ਵਾਰ ਬੰਗਲਾਦੇਸ਼ੀ ਘੁਸਪੈਠੀਆਂ ਨੂੰ ਸੂਬੇ ਤੋਂ ਬਾਹਰ ਕੱਢ ਚੁੱਕੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly