‘ਇਨਕਲਾਬ ਮੇਲੇ’ ਸਬੰਧੀ ਮੈਰਾਥਨ ਨੇ ਸ਼ਹੀਦ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦਾ ਦਿੱਤਾ ਸੁਨੇਹਾ, ਡੀ.ਸੀ ਅਤੇ ਐਸ.ਐਸ.ਪੀ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਬੱਚਿਆਂ ਨੇ ਕੀਤੀ ਸ਼ਿਰਕਤ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼ਹੀਦ-ਏ ਆਜ਼ਮ ਸਰਦਾਰ ਭਗਤ ਸਿੰਘ ਜੀ ਦੇ ਜਨਮ ਦਿਵਸ ਸਬੰਧੀ ਖਟਕੜ ਕਲਾਂ ਵਿਖੇ ਮਨਾਏ ਜਾ ਰਹੇ ਇਨਕਲਾਬ ਮੇਲੇ ਤਹਿਤ ਕਰਵਾਈਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਸਵੇਰੇ ਆਈ.ਟੀ.ਆਈ ਗਰਾਊਂਡ ਨਵਾਂਸ਼ਹਿਰ ਤੋਂ ਇਕ ਮੈਰਾਥਨ ਦਾ ਆਯੋਜਨ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਕਰਵਾਈ ਇਸ ਮੈਰਾਥਨ ਵਿੱਚ ਐਸ.ਐਸ.ਪੀ ਡਾ. ਮਹਿਤਾਬ ਸਿੰਘ, ਹਲਕਾ ਇੰਚਾਰਜ ਨਵਾਂਸ਼ਹਿਰ ਲਲਿਤ ਮੋਹਨ ਪਾਠਕ, ਜ਼ਿਲ੍ਹਾ ਮਾਲ ਅਫਸਰ ਮਨਦੀਪ ਸਿੰਘ ਮਾਨ, ਜ਼ਿਲ੍ਹਾ ਖੇਡ ਅਫਸਰ ਵੰਦਨਾ ਚੌਹਾਨ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਧਿਕਾਰੀਆਂ, ਵਲੰਟੀਅਰਾਂ, ਵਿਦਿਆਰਥੀਆਂ ਅਤੇ ਆਮ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਰਾਜੇਸ਼ ਧੀਮਾਨ ਨੇ ਕਿਹਾ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਅਨੇਕਾਂ ਬਲੀਦਾਨੀਆਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀ ਆਜ਼ਾਦ ਫ਼ਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਵੱਲੋਂ ਲਏ ਸੁਪਨੇ ਨੂੰ ਸਾਕਾਰ ਕਰਨ ਅਤੇ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਣ ਲਈ ਸਾਨੂੰ ਹਮੇਸ਼ਾ ਪ੍ਰਤੀਬੱਧ ਰਹਿਣਾ ਚਾਹੀਦਾ ਹੈ ਅਤੇ ਇਕ ਨਸ਼ਾ ਰਹਿਤ ਅਤੇ ਨਰੋਏ ਸਮਾਜ ਦੀ ਸਿਰਜਣਾ ਵਿੱਚ ਵੱਡਮੁਲਾ ਯੋਗਦਾਨ ਦੇਣਾ ਚਾਹੀਦਾ ਹੈ। ਇਸ ਮੌਕੇ ਐਸ.ਐਸ.ਪੀ ਡਾ. ਮਹਿਤਾਬ ਸਿੰਘ ਨੇ ਕਿਹਾ ਕਿ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਅਤੇ ਹੋਰਨਾਂ ਉਸਾਰੂ ਗਤੀਵਿਧੀਆਂ ਵੱਲ ਪ੍ਰੇਰਿਤ ਕਰਨ ਲਈ ਅਜਿਹੇ ਉਪਰਾਲੇ ਕਾਰਗਰ ਸਿੱਧ ਹੋਣਗੇ। ਹਲਕਾ ਇੰਚਾਰਜ ਲਲਿਤ ਮੋਹਨ ਪਾਠਕ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਸ਼ਾਨਦਾਰ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਬੱਚਿਆਂ ਨੂੰ ਚੰਗੀ ਸੇਧ ਦੇਣ ਲਈ ਅਜਿਹੇ ਉਪਰਾਲੇ ਲਗਾਤਾਰ ਜਾਰੀ ਰਹਿਣੇ ਚਾਹੀਦੇ ਹਨ। ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸੋਚ ‘ਤੇ ਪਹਿਰਾ ਦੇਣ ਦਾ ਸੁਨੇਹਾ ਦਿੰਦੀ ਇਹ ਮੈਰਾਥਨ ਆਈ.ਟੀ.ਆਈ ਨਵਾਂਸ਼ਹਿਰ ਤੋਂ  ਸ਼ੁਰੂ ਹੋ ਚੰਡੀਗੜ੍ਹ ਚੌਕ ਤੋਂ ਹੁੰਦੀ ਹੋਈ ਆਰ.ਕੇ ਆਰੀਆ ਕਾਲਜ ਨਵਾਂਸ਼ਹਿਰ ਵਿਖੇ ਸਮਾਪਤ ਹੋਈ। ਇਸ ਮੌਕੇ ਸਾਰੇ ਭਾਗੀਦਾਰਾਂ ਲਈ ਰਿਫਰੈਸ਼ਮੈਂਟ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਇਸ ਮੈਰਾਥਨ ਪ੍ਰਤੀ ਨੌਜਵਾਨਾਂ ਅਤੇ ਬੱਚਿਆਂ ਵਿੱਚ ਬੇਹੱਦ ਉਤਸ਼ਾਹ ਦੇਖਿਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿਵਿਆਂਗਜਨਾ ਦੀਆਂ ਸਮੱਸਿਆਵਾਂ ਲਈ ਇਕ ਪ੍ਰਤੀਨਿਧੀਮੰਡਲ ਐਸ ਐਮ ਓ ਹੁਸ਼ਿਆਰਪੁਰ ਨੂੰ ਮਿਲਿਆ
Next articleਵਿਸ਼ਵ ਸੈਰ ਸਪਾਟਾ ਦਿਵਸ ’ਤੇ ਵਣ ਚੇਤਨਾ ਪਾਰਕ ’ਚ ਵਿਦਿਆਰਥੀਆਂ ਨੂੰ ਈਕੋ ਟੂਰਿਜ਼ਮ ਦੀ ਦਿੱਤੀ ਜਾਣਕਾਰੀ