ਬੋਧ ਗਯਾ ਮਹਾਂ ਬੁੱਧ ਵਿਹਾਰ ਨੂੰ ਗੈਰ ਬੋਧੀਆਂ ਤੋਂ ਆਜ਼ਾਦ ਕਰਵਾਇਆ ਜਾਵੇ -ਸਾਂਪਲਾ

ਜਲੰਧਰ , (ਸਮਾਜ ਵੀਕਲੀ) (ਜੱਸਲ) ਬੋਧ ਗਯਾ ਮਹਾਂਬੁੱਧ ਵਿਹਾਰ ਨੂੰ ਗੈਰ ਬੋਧੀਆਂ ਤੋਂ ਮੁਕਤ ਕਰਵਾਉਣ ਲਈ ਅੰਦੋਲਨ ਕਰ ਰਹੀਆਂ ਪੰਜਾਬ ਦੀਆਂ ਬੁੱਧਿਸ਼ਟ ਅਤੇ ਅੰਬੇਡਕਰੀ ਸੰਸਥਾਵਾਂ ਦੇ ਨੁਮਾਇੰਦਿਆ ਦੀ ਮੀਟਿੰਗ ਬੁੱਧ ਵਿਹਾਰ ਸਿਧਾਰਥ ਨਗਰ ਬੂਟਾ ਮੰਡੀ ਜਲੰਧਰ ਵਿਖੇ ਹੋਈ ।ਜਿਸ ਵਿੱਚ ਬਿਹਾਰ ਦੀ ਸਰਕਾਰ ਨੂੰ ਅਪੀਲ ਕੀਤੀ ਗਈ ਕਿ ਬੋਧ ਗਯਾ ਮਹਾਂਬੁੱਧ ਵਿਹਾਰ ਨੂੰ ਗੈਰ ਬੋਧੀਆਂ ਤੋਂ ਮੁਕਤ ਕਰਵਾਇਆ ਜਾਵੇ ।ਇੱਥੇ ਇਹ ਵੀ ਫੈਸਲਾ ਕੀਤਾ ਗਿਆ ਕਿ ਮਾਣਯੋਗ ਰਾਸ਼ਟਰਪਤੀ ਜੀ ਨੂੰ ਡੀਸੀ ਜਲੰਧਰ ਦੀ ਮਾਰਫਤ ਵਿੱਚ ਇੱਕ ਮੰਗ ਪੱਤਰ ਦਿੱਤਾ ਜਾਵੇਗਾ ।ਜਿਸ ਵਿੱਚ ਮੰਗ ਕੀਤੀ ਜਾਵੇਗੀ ਕਿ ਬੋਧ ਗਯਾ ਟੈਂਪਲ ਐਕਟ 1949 ਨੂੰ ਰੱਦ ਕੀਤਾ ਜਾਵੇ ਅਤੇ ਮਹਾ ਬੁੱਧ ਵਿਹਾਰ ਬੋਧ ਗਯਾ ਦਾ ਪ੍ਰਬੰਧ ਨਿਰੋਲ ਬੋਧੀਆਂ ਨੂੰ ਸੌਂਪਿਆ ਜਾਵੇ। ਇਸ ਮੀਟਿੰਗ ਵਿੱਚ ਹੁਸਨ ਲਾਲ ਬੋਧ,ਐਡਵੋਕੇਟ ਹਰਭਜਨ ਸਾਂਪਲਾ ,ਬਲਦੇਵ ਜੱਸਲ ਅਤੇ ਹੋਰ ਬੁੱਧਿਸ਼ਟ ਅਤੇ ਅੰਬੇਡਕਰੀ ਸੰਸਥਾਵਾਂ ਦੇ ਨੁਮਾਇੰਦੇ ਹਾਜ਼ਰ ਸਨ। ਇਸ ਮੌਕੇ ‘ਤੇ ਬੁੱਧਿਸ਼ਟ ਅਤੇ ਅੰਬੇਡਕਰੀ ਸੰਸਥਾਵਾਂ ਦੇ ਨੁਮਾਇੰਦਿਆਂ ਵੱਲੋਂ ਪ੍ਰਿੰਸੀਪਲ ਪਰਮਜੀਤ ਜੱਸਲ ਨੂੰ ਵਧਾਈ ਦਿੱਤੀ ਗਈ। ਜਿਨਾਂ ਨੂੰ ਐਜੂਕੇਸ਼ਨ ਦੇ ਖੇਤਰ ਵਿੱਚ ਕੀਤੀਆਂ ਵੱਡਮੁੱਲੀਆਂ ਸੇਵਾਵਾਂ ਬਦਲੇ ਸੀਟੀ ਕਾਲਜ ਆਫ ਐਜੂਕੇਸ਼ਨ ਮਕਸੂਦਾਂ ਵਿਖੇ ਸੀਟੀ ਗਰੁੱਪ ਦੇ ਚੇਅਰਮੈਨ ਸ.ਚਰਨਜੀਤ ਸਿੰਘ ਚੰਨੀ ਵੱਲੋਂ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੱਲੇ ਬੱਲੇ…. ਪੰਚਾਇਤ ਦੀ ਬੋਲੀ ਦੋ ਕਰੋੜ ਰੁਪਏ ਤੱਕ ਪੁੱਜੀ
Next article,ਪੀਂਘ ਦੇ ਹੁਲਾਰੇ