ਪੰਚਾਇਤ ਚੋਣਾਂ ਵਿੱਚ ਮੁਲਾਜ਼ਮਾਂ ਦੀਆਂ ਡਿਊਟੀਆਂ ਹੋਮ ਬਲਾਕਾਂ ਵਿੱਚ ਹੀ ਲਾਈਆਂ ਜਾਣ – ਅਧਿਆਪਕ ਆਗੂ

ਕਪੂਰਥਲਾ, (ਸਮਾਜ ਵੀਕਲੀ) (ਕੌੜਾ ) – ਚੋਣ ਕਮਿਸ਼ਨ ਵੱਲੋਂ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਕਰਵਾਉਣ ਦੇ ਐਲਾਨ ਤੋਂ ਬਾਅਦ ਸਰਕਾਰ ਦੇ ਪ੍ਰਸ਼ਾਸ਼ਕੀ ਢਾਂਚੇ ਅਤੇ ਚੋਣ ਅਧਿਕਾਰੀਆਂ ਦੀਆਂ ਨਾਕਾਮੀਆਂ ਕਾਰਨ ਪੰਚਾਇਤੀ ਚੋਣਾਂ ਦੌਰਾਨ ਡਿਊਟੀ ਅਮਲੇ ਦੀ ਹੁੰਦੀ ਭਾਰੀ ਖੱਜਲ ਖੁਆਰੀ ਅਤੇ ਅਧਿਆਪਕਾਂ ਵਿੱਚ ਇਸ ਚੋਣ ਡਿਊਟੀ ਨੂੰ ਲੈ ਕੇ ਪਾਈ ਜਾਂਦੀ ਅਸੁਰੱਖਿਆ ਦੀ ਭਾਵਨਾ ਦੇ ਮੱਦੇਨਜ਼ਰ  ਈ ਟੀ ਟੀ ਅਧਿਆਪਕ ਯੂਨੀਅਨ ਦੇ ਆਗੂ
ਈ ਟੀ ਟੀ ਅਧਿਆਪਕ ਯੂਨੀਅਨ  ਦੇ ਸੂਬਾ ਆਗੂ ਰਸ਼ਪਾਲ ਵੜੈਚ ਅਤੇ  ਜਿਲਾ ਪ੍ਰਧਾਨ ਗੁਰਮੇਜ ਸਿੰਘ ਤਲਵੰਡੀ ਚੌਧਰੀਆਂ ਨੇ ਮੰਗ ਕੀਤੀ ਕਿ ਮੁਲਾਜ਼ਮਾਂ ਦੀਆਂ ਚੋਣ ਡਿਊਟੀਆਂ ਉਨ੍ਹਾਂ ਦੇ ਘਰਾਂ ਨੇੜੇ ਹੀ ਲਾਈਆਂ ਜਾਣ ਤਾਂ ਜ਼ੋ ਮੁਲਾਜ਼ਮਾਂ ਦੀ ਖੱਜਲ ਖ਼ੁਆਰੀ ਨਾ ਹੋਵੇ। ਉਨ੍ਹਾਂ ਨੇ ਕਿਹਾ ਕਿ ਗਿਣਤੀ ਦਾ ਕੰਮ ਵੱਖਰੇ ਕੇਂਦਰੀਕ੍ਰਿਤ ਕੇਂਦਰਾਂ ਰਾਹੀਂ ਵਧੇਰੇ ਸੁਰੱਖਿਆ ਪ੍ਰਬੰਧਾਂ ਹੇਠ ਕਰਵਾਉਣਾ ਯਕੀਨੀ ਬਣਾਉਣ, ਬੀਐਲਓਜ਼ ਨੂੰ ਪੋਲਿੰਗ ਸਟਾਫ ਵਜੋਂ ਡਿਊਟੀ ਤੋਂ ਛੋਟ ਦੇਣ, ਔਰਤ ਮੁਲਾਜ਼ਮਾਂ ਅਤੇ ਪਰਖ ਕਾਲ ਅਧੀਨ ਮੁਲਾਜ਼ਮਾਂ ਦੀ ਡਿਊਟੀ ਪ੍ਰਜਾਈਡਿੰਗ ਅਫਸਰ  ਵਜੋਂ ਨਾ ਲਗਾਉਣ, ਕਪਲ ਕੇਸ ਵਿੱਚ ਦੋਨਾਂ ਵਿੱਚੋਂ ਇੱਕ ਮੁਲਾਜ਼ਮ ਨੂੰ ਚੋਣ ਡਿਊਟੀ ਤੋਂ ਛੋਟ ਦੇਣ, ਸਾਰੀਆਂ ਚੋਣ ਡਿਊਟੀਆਂ ਸੰਬੰਧਿਤ ਰਿਹਾਇਸ਼ੀ ਬਲਾਕ ਦੇ ਅੰਦਰ ਹੀ ਲਗਾਉਣ, ਪੋਲਿੰਗ ਸਟਾਫ ਨੂੰ ਚੋਣ ਡਿਊਟੀ ਲਈ ਬਣਦਾ ਮਿਹਨਤਾਨਾ ਦੇਣ, ਖਾਣਾ ਬਣਾਉਣ ਵਾਲੀਆਂ ਕੁੱਕਾਂ ਦਾ ਬਣਦਾ ਮਿਹਨਤਾਨਾ ਕੁਕਿੰਗ ਕਾਸਟ ਤੋਂ ਵੱਖਰੇ ਰੂਪ ਵਿੱਚ ਦੇਣ, ਸਾਰਾ ਸਾਲ ਚੱਲਣ ਵਾਲਾ ਕੰਮ ਹੋਣ ਦੇ ਮੱਦੇਨਜ਼ਰ ਬੀ.ਐਲ.ਓਜ਼ ਵਜੋਂ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ ਵਿੱਚੋਂ ਵੱਖਰੀ ਪੱਕੀ ਭਰਤੀ ਕਰਨ, ਕੰਪਿਊਟਰ ਅਧਿਆਪਕਾਂ ਨੂੰ ਲੰਬਾਂ ਸਮਾਂ ਦਫਤਰਾਂ ਵਿੱਚ ਚੋਣ ਡਿਊਟੀ ਅਧੀਨ ਉਲਝਾ ਕੇ ਰੱਖਣ ਦਾ ਗੈਰ ਵਾਜਿਬ, ਵਿਧਵਾ/ਤਲਾਕਸ਼ੁਦਾ/ਛੋਟੇ ਬੱਚਿਆਂ ਦੀਆਂ ਮਾਵਾਂ/ਗਰਭਵਤੀ ਮਹਿਲਾਵਾਂ, ਕਰੋਨੀਕਲ ਬਿਮਾਰੀਆਂ ਤੋਂ ਪੀੜਤ ਮੁਲਾਜ਼ਮਾਂ ਅਤੇ ਦਿਵਿਆਂਗ ਮੁਲਾਜ਼ਮਾਂ ਨੂੰ ਛੋਟ ਦੇਣ, ਗਜ਼ਟਿਡ ਛੁੱਟੀ ਵਾਲੇ ਦਿਨ ਚੋਣ ਰਿਹਰਸਲਾਂ ਨਾ ਕਰਵਾਉਣ, ਚੋਣ ਅਮਲੇ ਨੂੰ ਇੱਕ ਦਿਨ ਦੀ ਰੈਸਟ ਵਜੋਂ ਅਗਲੇ ਵਰਕਿੰਗ ਦਿਨ ਲਈ ਛੁੱਟੀ ਦਾ ਅਗਾਊਂ ਐਲਾਨ ਕਰਨ ਆਦਿ ਮੰਗਾਂ ਨੂੰ ਪ੍ਰਸ਼ਾਸਨ ਤਰੁੰਤ ਵਿਚਾਰੇ। ਇਸ ਮੌਕੇ ਤੇ
ਲਕਸ਼ਦੀਪ ਸ਼ਰਮਾ, ਲਖਵਿੰਦਰ ਸਿੰਘ ਟਿੱਬਾ , ਗੁਰਪ੍ਰੀਤ ਸਿੰਘ, ਮਨਜਿੰਦਰ ਸਿੰਘ, ਸੁਖਦੇਵ ਸਿੰਘ , ਕੰਵਲਪ੍ਰੀਤ ਸਿੰਘ ਕੌੜਾ, ਪਰਮਿੰਦਰ ਸਿੰਘ ਟੋਡਰਵਾਲ,ਦੀਪਕ ਚਾਵਲਾ, ਅਮਨਦੀਪ ਸਿੰਘ ਖਿੰਡਾ , ਪਰਮਿੰਦਰ ਸਿੰਘ ਸੁਖੀਆ ਨੰਗਲ,  ਦਵਿੰਦਰ ਸਿੰਘ, ਯੋਗੇਸ਼ ਸੌ਼ਰੀ, ਨਿਰਮਲ ਸਿੰਘ,ਸਿ਼ੰਦਰ ਸਿੰਘ, ਗੁਰਪ੍ਰੀਤ ਸਿੰਘ,ਰੇਸ਼ਮ ਸਿੰਘ ਬੂੜੇਵਾਲ, ਸੁਖਵਿੰਦਰ ਸਿੰਘ ਕਾਲੇਵਾਲ, ਅਵਤਾਰ ਸਿੰਘ ਕੈਸ਼ੀਅਰ,  ਪੰਕਜ ਮਰਵਾਹਾ, ਹਰਵਿੰਦਰ ਸਿੰਘ ਬਿਧੀਪੁਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਇਹ ਪੰਚਾਇਤੀ ਚੋਣਾਂ ਹਨ ਡਰਾਮਾ ਨਹੀਂ – ਨਰਿੰਦਰ ਸਿੰਘ ਚੰਦੀ
Next articleਮਿਠੜਾ ਕਾਲਜ ਦੇ ਵਿਦਿਆਰਥੀਆਂ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ’ਚ ਮਾਰੀਆਂ ਮੱਲਾਂ