ਪਿੰਡ ਬਸਤੀ ਰੰਗੀਲਪੁਰ ਵਿੱਚ ਸਰਬਸੰਮਤੀ ਨਾਲ ਬਲਬੀਰ ਸਿੰਘ ਬਣੇ ਸਰਪੰਚ

ਪਿੰਡ ਬਸਤੀ ਰੰਗੀਲਪੁਰ ਵਿਖੇ ਸਰਬਸੰਮਤੀ ਨਾਲ ਬਣੇ ਸਰਪੰਚ ਬਲਬੀਰ ਸਿੰਘ ਦਾ ਸਨਮਾਨ ਕਰਦੇ ਹੋਏ ਸਮੂਹ ਨਗਰ ਨਿਵਾਸੀ।

ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਪੰਜਾਬ ਅੰਦਰ ਪੰਚਾਇਤੀ ਚੋਣਾਂ ਦੇ ਹੋਏ ਐਲਾਨ ਦੇ ਚਲਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਪੀਲ ਅਤੇ ਸਰਬਸੰਮਤੀ ਨਾਲ ਚੁਣੀਆਂ ਪੰਚਾਇਤਾਂ ਵਾਲੇ ਪਿੰਡਾਂ ਨੂੰ ਵਿਕਾਸ ਕਾਰਜਾਂ ਲਈ ਫੌਰੀ ਤੌਰ ਤੇ 5 ਲੱਖ ਰੁਪਏ ਦੀ ਗਰਾਂਟ ਦੇਣ ਦੇ ਐਲਾਨ ਦੇ ਚਲਦਿਆਂ ਬਲਾਕ ਸੁਲਤਾਨਪੁਰ ਲੋਧੀ ਦੇ ਬਹੁਤ ਸਾਰੇ ਪਿੰਡਾਂ ਵਿੱਚ ਸਰਬਸੰਮਤੀ ਨਾਲ ਪੰਚਾਇਤਾਂ ਚੁਣੀਆਂ ਜਾਣ ਦਾ  ਰੁਝਾਨ ਚੱਲ ਰਿਹਾ ਹੈ ਅਤੇ ਇਸੇ ਲੜੀ ਦੇ ਤਹਿਤ ਅੱਜ ਪਿੰਡ ਬਸਤੀ  ਰੰਗੀਲਪੁਰ ਵਿਖੇ ਸਮੂਹ ਨਗਰ ਨਿਵਾਸੀਆਂ ਵੱਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਇਕੱਠ ਕੀਤਾ ਗਿਆ ਅਤੇ ਪੰਚਾਇਤ ਦੀ ਚੋਣ ਸਬੰਧੀ ਲੰਬੀ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਸਮੂਹ ਨਗਰ ਨਿਵਾਸੀਆਂ ਨੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਸਰਬਸੰਮਤੀ ਨਾਲ ਬਲਬੀਰ ਸਿੰਘ ਸੇਵਾ ਮੁਕਤ ਸਬ ਇੰਸਪੈਕਟਰ ਪੰਜਾਬ ਪੁਲਿਸ ਨੂੰ ਸਰਪੰਚ ਚੁਣ ਲਿਆ ਗਿਆ ਅਤੇ ਇਸ ਮੌਕੇ  ਮਲਕੀਤ ਸਿੰਘ ਪੰਚ , ਹਰਜਿੰਦਰ ਕੌਰ ਪੰਚ, ਅਮਰਿੰਦਰ ਸਿੰਘ ਪੰਚ,ਰੋਬਿਨਪ੍ਰੀਤ ਸਿੰਘ ਪੰਚ, ਬਲਜੀਤ ਕੌਰ ਨੂੰ ਸਰਵਸੰਮਤੀ ਨਾਲ ਪੰਚ ਚੁਣੇ ਗਏ। ਸਮੂਹ ਨਗਰ ਨਿਵਾਸੀਆਂ ਵੱਲੋਂ ਸਰਵਸੰਮਤੀ ਨਾਲ ਚੁਣੇ ਗਏ ਸਰਪੰਚ ਬਲਬੀਰ ਸਿੰਘ ਅਤੇ ਹੋਰ ਪੰਚਾਂ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ।ਇਸ ਮੌਕੇ ਸਰਪੰਚ ਬਲਬੀਰ ਸਿੰਘ ਅਤੇ ਪੰਚਾਇਤ ਮੈਂਬਰਾਂ ਨੇ ਸਮੂਹ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣਗੇ ਅਤੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਵਾਇਆ ਜਾਵੇਗਾ ।ਉਹਨਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਉਹ ਹਮੇਸ਼ਾ ਉਹਨਾਂ ਦੇ ਦੁੱਖ ਸੁੱਖ ਵਿੱਚ ਸ਼ਾਮਿਲ ਹੋਣ ਦੇ ਨਾਲ ਨਾਲ ਪਿੰਡ ਦੇ ਮਸਲਿਆਂ ਨੂੰ ਅੱਗੇ ਹੋ ਕੇ ਹੱਲ ਕਰਵਾਉਣ ਲਈ ਯਤਨ ਕਰਨਗੇ ਤੇ ਸਾਰੇ ਪਿੰਡ ਦੀ ਸਹਿਮਤੀ ਨਾਲ ਹੀ ਪਿੰਡ ਦਾ ਵਿਕਾਸ ਕਰਵਾਇਆ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਬਲਦੇਵ ਸਿੰਘ, ਰਵਿੰਦਰ ਸਿੰਘ, ਸੁਖਜੀਤ ਸਿੰਘ, ਮਾਸਟਰ ਸਰਬਜੀਤ ਸਿੰਘ,ਪਰਮਜੀਤ ਸਿੰਘ (ਬਾਬਾ ਜੀ), ਸ਼ੀਤਲ ਸਿੰਘ, ਬਲਵਿੰਦਰ ਸਿੰਘ,ਮਾਸਟਰ ਬਲਬੀਰ ਸਿੰਘ, ਜਰਨੈਲ ਸਿੰਘ, ਨਿਸ਼ਾਨ ਸਿੰਘ, ਸ਼ਿਗਾਰਾ ਸਿੰਘ, ਰਣਜੀਤ ਸਿੰਘ, ਪਰਮਜੀਤ ਸਿੰਘ ਪੀ ਟੀ ਆਈ, ਸ਼ਮਸ਼ੇਰ ਸਿੰਘ, ਗੁਰਦੀਪ ਸਿੰਘ ਆਦਿ ਸਮੇਤ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ਸਰਕਾਰ ਘਟੀਆ ਰਾਜਨੀਤੀ ਉੱਤੇ ਆਈ -ਇੰਜ਼ਨੀਅਰ ਲਾਲਕਾ ਅਕਾਲੀ ਆਗੂਆਂ ਦੀਆਂ ਵੋਟਾਂ ਜਾਣ ਬੁਝ ਕੇ ਕੱਟੀਆਂ
Next articleAmbedkar Ka Jadu: Sar Chad Kar Bolega – (Ambedkar will Prevail)