ਜੰਮੂ— ਆਮ ਆਦਮੀ ਪਾਰਟੀ ਨੇ ਜੰਮੂ-ਕਸ਼ਮੀਰ ‘ਚ ਇਕ ਵਿਧਾਨ ਸਭਾ ਸੀਟ ਜਿੱਤ ਲਈ ਹੈ।ਪਾਰਟੀ ਦੇ ਉਮੀਦਵਾਰ ਮਹਿਰਾਜ ਮਲਿਕ ਨੇ ਡੋਡਾ ਸੀਟ ਤੋਂ ਭਾਜਪਾ ਉਮੀਦਵਾਰ ਗਜੈ ਸਿੰਘ ਰਾਣਾ ਨੂੰ ਲਗਭਗ 4,000 ਵੋਟਾਂ ਨਾਲ ਹਰਾਇਆ। ਇਸ ਜਿੱਤ ‘ਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਉਸ ਨੇ ‘ਤੇ ਲਿਖਿਆ36 ਸਾਲਾ ਮਹਿਰਾਜ ਮਲਿਕ ਪਿਛਲੇ ਲੰਮੇ ਸਮੇਂ ਤੋਂ ‘ਆਪ’ ਨਾਲ ਜੁੜੇ ਹੋਏ ਹਨ। ਉਸਨੇ 2021 ਵਿੱਚ ਡੀਡੀਸੀ ਚੋਣਾਂ ਜਿੱਤੀਆਂ ਅਤੇ ਜੰਮੂ ਅਤੇ ਕਸ਼ਮੀਰ ਵਿੱਚ ‘ਆਪ’ ਦੇ ਚੁਣੇ ਹੋਏ ਪ੍ਰਤੀਨਿਧੀ ਬਣ ਗਏ। ਡੋਡਾ ਤੋਂ ਚੋਣ ਲੜਨ ਵਾਲੇ ਮਹਿਰਾਜ ਮਲਿਕ ਨੇ ਪੀਜੀ ਤੱਕ ਦੀ ਪੜ੍ਹਾਈ ਕੀਤੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly