ਜ਼ਿਲ੍ਹੇ ਅੰਦਰ ਹਥਿਆਰਾਂ ਦਾ ਜਨਤਕ ਅਤੇ ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ਕਰਨ ‘ਤੇ ਪਾਬੰਦੀ

ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ’ਚ ਕਿਸੇ ਵੀ ਤਰ੍ਹਾਂ ਦੇ ਮੈਰਿਜ ਪੈਲੇਸਾਂ/ਰਿਜ਼ੋਰਟਾਂ, ਮੇਲਿਆਂ, ਧਾਰਮਿਕ ਸਥਾਨਾਂ, ਜਲੂਸਾਂ, ਬਰਾਤਾਂ, ਵਿਆਹ ਪਾਰਟੀਆਂ ਜਾਂ ਹੋਰ ਸਮਾਗਮਾਂ/ਜਨਤਕ ਇਕੱਠਾਂ ਅਤੇ ਵਿਦਿਅਕ ਅਦਾਰਿਆਂ ’ਚ ਅਸਲਾ/ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ਕਰਨ ‘ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ, ਸੋਸ਼ਲ ਮੀਡੀਆ ’ਤੇ ਪ੍ਰਦਰਸ਼ਨ ’ਤੇ ਵੀ ਉਕਤ ਪਾਬੰਦੀ ਲਾਗੂ ਰਹੇਗੀ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਹਥਿਆਰਾਂ ਜਾਂ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤ ਵੀ ਇਸ ਪਾਬੰਦੀ/ਮਨਾਹੀ ਦੇ ਘੇਰੇ ’ਚ ਸ਼ਾਮਿਲ ਹਨ। ਇਸ ਤੋਂ ਇਲਾਵਾ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਵੱਲੋਂ ਵੱਖ-ਵੱਖ ਇਲਾਕਿਆਂ ਵਿਚ ਅਚਨਚੇਤ ਚੈਕਿੰਗ ਕੀਤੀ ਜਾਵੇਗੀ। ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦੇਣ ਵਾਲੇ ਵਿਰੁੱਧ ਐਫ.ਆਈ.ਆਰ ਦਰਜ ਕੀਤੀ ਜਾਵੇਗੀ ਅਤੇ ਸਖਤ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਪੰਚਾਂ ਲਈ 746 ਤੇ ਪੰਚਾਂ ਲਈ 2144 ਉਮੀਦਵਾਰ ਚੋਣ ਮੈਦਾਨ ਵਿਚ
Next articleਮਾਂ ਵਰਗੀ ਧਰਤੀ