ਸਮਰਾਲਾ ਹਾਕੀ ਕਲੱਬ ਵੱਲੋਂ ਲੋੜਵੰਦ ਵਿਦਿਆਰਥਣਾਂ ਦੀ ਫ਼ੀਸ ਲਈ 21ਹਜ਼ਾਰ ਦੀ ਰਾਸ਼ੀ ਦਿੱਤੀ

ਸਮਰਾਲਾ (ਸਮਾਜ ਵੀਕਲੀ) ਮਾਛੀਵਾੜਾ ਸਾਹਿਬ/ਬਲਬੀਰ ਸਿੰਘ ਬੱਬੀ :- ਵਾਤਾਵਰਨ ਨੂੰ ਸਮਰਪਿਤ ਸੰਸਥਾ ਸਮਰਾਲਾ ਹਾਕੀ ਕਲੱਬ ਵੱਲੋਂ ਪਿਛਲੇ ਲੰਮੇ ਤੋਂ ਧੀਆਂ, ਰੁੱਖਾਂ ਅਤੇ ਪਾਣੀ ਦੀ ਸੰਭਾਲ ਲਈ ਯਤਨ ਜਾਰੀ ਹਨ। ਵਾਤਾਵਰਨ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਜਿੱਥੇ ਜਗ੍ਹਾ-ਜਗ੍ਹਾ ਰੁੱਖ ਲਗਾ ਕੇ ਵਾਤਾਵਰਨ ਨੂੰ ਹਰਿਆ-ਭਰਿਆ ਕੀਤਾ ਜਾ ਰਿਹਾ ਹੈ, ਉਥੇ ਹੀ ਸੈਮੀਨਾਰ ਲਗਾ ਕੇ ਧੀਆਂ ਨੂੰ ਪੜ੍ਹਾਉਣ  ਸਬੰਧੀ ਵੀ ਜਾਗਰੂਕ ਕੀਤਾ ਜਾ ਰਿਹਾ ਹੈ। ਉਥੇ ਨਾਲ ਦੀ ਨਾਲ ਖੇਡਾਂ ਦੇ ਖੇਤਰ ਵਿੱਚ ਵੱਡਮੁੱਲਾ ਯੋਗਦਾਨ ਪਾ ਰਹੀ ਹੈ।
    ਬੀਤੇ ਦਿਨੀਂ ਇਸ ਸੰਸਥਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸਮਰਾਲਾ ਦੀਆਂ ਲੋੜਵੰਦ ਵਿਦਿਆਰਥਣਾਂ ਦੀਆਂ ਫੀਸਾਂ ਲਈ 21 ਹਜ਼ਾਰ ਰੁਪਏ ਦੀ ਮਾਲੀ ਸਹਾਇਤਾ ਦਾ ਚੈੱਕ ਸਕੂਲ ਦੇ ਸਮੂਹ ਸਟਾਫ ਨੂੰ ਦਿੱਤਾ ਗਿਆ। ਇਸ ਮੌਕੇ ਕਲੱਬ ਖਜਾਨਚੀ ਮਨਦੀਪ ਸਿੰਘ ਰਿਐਤ ਅਤੇ ਗੁਰਪ੍ਰੀਤ ਸਿੰਘ ਬੇਦੀ ਨੇ ਕਿਹਾ ਇਲਾਕੇ ਵਿੱਚ ਲੋੜਵੰਦ ਵਿਦਿਆਰਥਣਾਂ ਜੋ ਉੱਚ ਸਿੱਖਿਆ ਹਾਸਲ ਕਰਨ ਦੀਆਂ ਚਾਹਵਾਨ ਹਨ, ਪ੍ਰੰਤੂ ਫੀਸ ਪੱਖੋਂ ਪੜ੍ਹਾਈ ਜ਼ਾਰੀ ਰੱਖਣ ਵਿਚ ਦਿੱਕਤ ਆ ਰਹੀ ਹੈ, ਇਸੇ ਸੰਦਰਭ ਵਿੱਚ ਕਲੱਬ ਵੱਲੋਂ ਪੜ੍ਹਾਈ ਵਿੱਚ ਹੁਸ਼ਿਆਰ ਅਤੇ ਲੋੜਵੰਦ ਵਿਦਿਆਰਥਣਾਂ ਦੀ ਪੜ੍ਹਾਈ ਜ਼ਾਰੀ ਰੱਖਣ ਹਿੱਤ ਫੀਸ ਦੇਣ ਦਾ ਨਿਰਣਾ ਕੀਤਾ ਗਿਆ। ਸਮੂਹ ਸਟਾਫ਼  ਇਸ ਸਹਾਇਤਾ ਲਈ ਕਲੱਬ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਹਾਕੀ ਕਲੱਬ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀ ਸਮਾਜ ਸੇਵਾ ਨਾਲ ਭਵਿੱਖ ਵਿੱਚ ਸਾਨੂੰ ਪੜ੍ਹਿਆ ਲਿਖਿਆ ਵਰਗ ਮਿਲੇਗਾ ਜੋ ਵਿੱਤੀ ਸਾਧਨਾਂ ਤੋਂ ਬੇਸ਼ੱਕ ਕਮਜੋਰ ਹੈ, ਪ੍ਰੰਤੂ ਪੜ੍ਹਾਈ ਵਿੱਚ ਬਹੁਤ ਹੁਸ਼ਿਆਰ ਹਨ। ਅਜਿਹੀਆਂ ਸੰਸਥਾਵਾਂ ਸਮਾਜ ਵਿੱਚ ਅਜਿਹੇ ਕਾਰਜ ਕਰਕੇ ਪੁੰਨ ਦਾ ਕੰਮ ਕਰ ਰਹੀਆਂ ਹਨ। ਇਸ ਮੌਕੇ ਇਸ ਸ਼੍ਰੀਮਤੀ ਅਮਨ ਸ਼ਰਮਾ,ਕਮਲਜੀਤ ਕੌਰ, ਗੁਰਪ੍ਰੀਤ ਕੌਰ, ਅਮਰੀਕ ਸਿੰਘ, ਪੂਰਨ ਸਿੰਘ, ਲਖਵਿੰਦਰ ਸਿੰਘ, ਦਿਨੇਸ਼ ਕੁਮਾਰ, ਸਤਿੰਦਰ ਸਿੰਘ ਆਦਿ  ਹਾਜਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਪੰਜਾਬੀ ਸਾਹਿਤ ਸਭਾ ਨੇ ਤਿੰਨ ਮੈਂਬਰਾਂ ਦਾ ਸਨਮਾਨ ਕੀਤਾ
Next articleਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਅਰਬਨ ਅਸਟੇਟ, ਫੇਸ- 1″ਚ ਖੂਨਦਾਨ ਕੈਂਪ ਲਗਾਇਆ = ਕੁਲਵਿੰਦਰ ਸਿੰਘ ਬੈਨੀਪਾਲ