ਗੈਸਟ ਫੈਕਲਟੀ ਸਹਾਇਕ ਪੋ੍ਰਫ਼ੈਸਰਾਂ ਵਲੋਂ ਮੰਗਾਂ ਨਾ ਮੰਨੇ ਜਾਣ ‘ਤੇ ਸੰਘਰਸ਼ ਤੇਜ਼ ਕਰਨ ਦੀ ਚਿਤਾਵਨੀ

ਕਪੂਰਥਲਾ,(ਸਮਾਜ ਵੀਕਲੀ)  ( ਕੌੜਾ )– ਸੂਬਾ ਸਰਕਾਰ ਵਲੋਂ ਸਰਕਾਰੀ ਕਾਲਜਾਂ ਵਿਚ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨਾਲ ਕੀਤੇ ਜਾ ਰਹੇ ਵਿਤਕਰੇ ਦੇ ਰੋਸ ਵਜੋਂ ਸੂਬੇ ਭਰ ਦੇ ਗੈਸਟ ਫੈਕਲਟੀ ਪ੍ਰੋਫੈਸਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਵਿਖੇ ਕੰਮ ਕਰਦੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਆਪਣੀਆਂ ਮੰਗਾਂ ਨੂੰ  ਲੈ ਕੇ 6 ਅਕਤੂਬਰ ਨੂੰ  ਸੰਗਰੂਰ ਵਿਖੇ ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ, ਜਿਸ ਦੌਰਾਨ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਲਿਖ਼ਤੀ ਸਮਾਂ ਦੇ ਕੇ ਗੈਸਟ ਫੈਕਲਟੀ ਸੰਯੁਕਤ ਫਰੰਟ ਨੂੰ  ਮੀਟਿੰਗ ਲਈ ਚੰਗੀਗੜ੍ਹ ਬੁਲਾਇਆ ਗਿਆ | ਜਿਸ ਕਾਰਨ ਉਨ੍ਹਾਂ ਵਲੋਂ ਰੋਸ ਧਰਨਾ ਮੁਲਤਵੀ ਕੀਤਾ ਗਿਆ ਸੀ, ਪਰ ਦੋ ਦਿਨ ਬੀਤ ਜਾਣ ਦੇ ਬਾਵਜੂਦ ਵੀ ਮੰਤਰੀ ਵਲੋਂ ਫਰੰਟ ਦੇ ਵਫ਼ਦ ਨਾਲ ਮੀਟਿੰਗ ਨਹੀਂ ਕੀਤੀ ਜਾ ਰਹੀ ਤੇ ਟਾਲ ਮਟੋਲ ਵਾਲਾ ਰਵੱਈਆ ਅਪਣਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਸਮੂਹ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਵਿਚ ਭਾਰੀ ਰੋਸ ਹੈ ਤੇ ਅੱਜ ਸੂਬੇ ਭਰ ਵਿਚ ਸਹਾਇਕ ਪ੍ਰੋਫੈਸਰਾਂ ਨੇ ਗੈਸਟ ਫੈਕਲਟੀ ਸਾਂਝਾ ਫਰੰਟ ਦੇ ਸੱਦੇ ‘ਤੇ ਕਾਲਜਾਂ ਵਿਚ ਕਾਲੇ ਬਿੱਲੇ ਲਗਾ ਕੇ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ | ਉਨ੍ਹਾਂ ਕਿਹਾ ਕਿ ਹੁਣ ਦੁਬਾਰਾ 9 ਅਕਤੂਬਰ ਨੂੰ  ਸਵੇਰੇ ਸਾਢੇ 10 ਵਜੇ ਉਚੇਰੀ ਸਿੱਖਿਆ ਮੰਤਰੀ ਵਲੋਂ ਮੀਟਿੰਗ ਦਾ ਸਮਾਂ ਦਿੱਤਾ ਗਿਆ ਹੈ, ਪਰ ਜੇਕਰ ਉਨ੍ਹਾਂ ਨੇ ਮੀਟਿੰਗ ਨਾ ਕੀਤੀ ਤੇ ਕੋਈ ਠੋਸ ਹੱਲ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੀ ਨੌਕਰੀ ਸਬੰਧੀ ਨਾ ਕੀਤਾ ਤਾਂ ਸੰਘਰਸ਼ ਨੂੰ  ਤਿੱਖਾ ਕੀਤਾ ਜਾਵੇਗਾ, ਜਿਸ ਵਿਚ ਕਿਸਾਨ ਜਥੇਬੰਦੀਆਂ ਤੇ ਭਰਾਤਰੀ ਜਥੇਬੰਦੀਆਂ ਦੇ ਨਾਲ ਨਾਲ 850 ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਦੇ ਪਰਿਵਾਰਕ ਮੈਂਬਰਾਂ ਸੜਕਾਂ ‘ਤੇ ਉਤਰਨਗੇ ਤੇ ਸੂਬਾ ਸਰਕਾਰ ਵਿਰੁੱਧ ਉਨ੍ਹਾਂ ਦੀ ਵਾਅਦਾ ਖਿਲਾਫ਼ੀ ਵਿਰੁੱਧ ਜਬਰਦਸਤ ਰੋਸ ਵਿਖਾਵਾ ਕੀਤਾ ਜਾਵੇਗਾ | ਯੂਨੀਅਨ ਆਗੂਆਂ ਨੇ ਕਿਹਾ ਕਿ ਪਹਿਲਾਂ ਹਰਜੋਤ ਸਿੰਘ ਬੈਂਸ ਉਨ੍ਹਾਂ ਦੇ ਧਰਨੇ ਵਿਚ ਆ ਕੇ ਬੈਠਦੇ ਸਨ ਤੇ ਸਰਕਾਰ ਆਉਣ ‘ਤੇ ਉਨ੍ਹਾਂ ਨੂੰ  ਪੱਕੇ ਕਰਨ ਦਾ ਭਰੋਸਾ ਦਿੰਦੇ ਸਨ ਤੇ ਹੁਣ ਉਹੀ ਵਿਅਕਤੀ ਮੰਤਰੀ ਬਣਨ ਤੋਂ ਬਾਅਦ ਸਾਨੂੰ ਮਿਲਣ ਲਈ ਵੀ ਤਿਆਰ ਨਹੀਂ, ਜਿਸ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਦੋਗਲਾ ਚਿਹਰਾ ਸਾਹਮਣੇ ਆਇਆ ਹੈ | ਅੱਜ ਦੇ ਰੋਸ ਵਿਖਾਵੇ ਮੌਕੇ ਪ੍ਰੋ. ਕੁਲਵਿੰਦਰ ਕੁਮਾਰ, ਪ੍ਰੋ. ਜਸਪ੍ਰੀਤ ਕੌਰ, ਪ੍ਰੋ. ਦਲਜੀਤ ਕਲੇਰ, ਪ੍ਰੋ. ਸੰਧਿਆ ਤੁਲੀ, ਪ੍ਰੋ. ਪਰਮਿੰਦਰ ਕੌਰ, ਪ੍ਰੋ. ਮਮਤਾ, ਪ੍ਰੋ. ਨਿਲਾਕਸ਼ੀ, ਪ੍ਰੋ. ਵਸੁੰਧਰਾ, ਪ੍ਰੋ. ਹਰਪਾਲ ਕੌਰ, ਪ੍ਰੋ. ਹਰਸਿਮਰਨ ਕੌਰ, ਪ੍ਰੋ. ਅਨੀਤਾ ਮਨੋਚਾ, ਪ੍ਰੋ. ਸੁਨੀਤਾ ਸੁਮਨ ਤੇ ਹੋਰ ਹਾਜ਼ਰ ਸਨ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਅਸੀਂ ਧੀਆਂ ਧਿਆਣੀਆਂ ਲਈ 5100 ਦੀ ਸ਼ਗਨ ਸਕੀਮ ਨੂੰ ਬਾਖੂਬੀ ਨਾਲ ਨਿਭਾਵਾਂਗੇ_ ਅਰਸ਼ਵਿੰਦਰ ਸਿੰਘ ਅਰਸ਼
Next articleਐਗਜ਼ਿਟ ਪੋਲ..! ਕੁਝ ਨਾ ਬੋਲ, ਇਹ ਨਾ ਪੁੱਛੋ ਕਿ ਪਿੱਛੇ ਕੌਣ!!