ਪੰਜਾਬ ਵਿੱਚ 15 ਅਕਤੂਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਵੀ ਬੰਦ ਰਹਿਣਗੇ

ਚੰਡੀਗੜ੍ਹ : ਪੰਜਾਬ ਸਰਕਾਰ ਨੇ 15 ਅਕਤੂਬਰ ਨੂੰ ਹੋਣ ਵਾਲੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਸੂਬੇ ਦੇ ਸਾਰੇ ਸਰਕਾਰੀ ਅਦਾਰਿਆਂ, ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ। ਇਹ ਫੈਸਲਾ ਚੋਣ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੇ ਉਦੇਸ਼ ਨਾਲ ਲਿਆ ਗਿਆ ਹੈ। ਕੁਝ ਦਿਨ ਪਹਿਲਾਂ ਪੰਜਾਬ ਪੁਲੀਸ ਨੇ ਪੰਚਾਇਤੀ ਚੋਣਾਂ ਨੂੰ ਲੈ ਕੇ ਸਾਰੇ ਪੁਲੀਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਪੱਤੀਆਂ ’ਤੇ ਪਾਬੰਦੀ ਲਾ ਦਿੱਤੀ ਸੀ। ਹੁਣ ਸਰਕਾਰ ਨੇ ਪੁਲਿਸ ਵਿਭਾਗ ਨੂੰ ਛੱਡ ਕੇ ਬਾਕੀ ਸਾਰੇ ਸਰਕਾਰੀ ਦਫ਼ਤਰ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਪੰਜਾਬ ਪੁਲਿਸ ਨੇ ਪੰਚਾਇਤੀ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ 15 ਅਕਤੂਬਰ ਤੱਕ ਕਿਸੇ ਵੀ ਪੁਲਿਸ ਮੁਲਾਜ਼ਮ ਨੂੰ ਛੁੱਟੀ ਦੇਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਅਧਿਕਾਰੀਆਂ ਨੇ ਕਿਹਾ ਕਿ ਛੁੱਟੀ ਸਿਰਫ਼ ਵਿਸ਼ੇਸ਼ ਹਾਲਤਾਂ ਵਿੱਚ ਹੀ ਦਿੱਤੀ ਜਾਵੇਗੀ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਵਿੱਚ ਚੋਣਾਂ ਹੋਣੀਆਂ ਹਨ, ਜਿਸ ਕਾਰਨ ਇਹ ਚੋਣ ਪ੍ਰਕਿਰਿਆ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ।

 ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ-ਕਸ਼ਮੀਰ: ਅਨੰਤਨਾਗ ‘ਚ ਅਗਵਾ ਹੋਏ ਫੌਜੀ ਦਾ ਕਤਲ, ਲਾਸ਼ ਬਰਾਮਦ; ਸਰੀਰ ‘ਤੇ ਗੋਲੀਆਂ ਦੇ ਨਿਸ਼ਾਨ ਮਿਲੇ ਹਨ
Next articleCongress needs a caste census of its party structure to build new leadership from the margin