ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਆਈਲੈਟਸ ਸੈਂਟਰ ਦਾ ਲਾਇਸੰਸ ਕੀਤਾ ਰੱਦ

ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਵਧੀਕ ਜ਼ਿਲ੍ਹਾ ਮੈਜਿਸਟਰੇਟ ਰਾਜੀਵ ਵਰਮਾ ਨੇ ਹੁਕਮ ਜਾਰੀ ਕਰਕੇ ਪੰਜਾਬ ਪ੍ਰੋਫੈਸ਼ਨਲ ਐਕਟ-2012 ਦੇ ਸੈਕਸ਼ਨ 6(1)(ਈ) ਅਤੇ (ਜੀ) ਅਧੀਨ ਪ੍ਰਾਰਥੀ  ਬਲਦੀਪ ਸਿੰਘ ਪੁੱਤਰ ਰਘਬੀਰ ਸਿੰਘ ਵਾਸੀ ਪਿੰਡ ਗੜ੍ਹੀ ਅਜੀਤ ਸਿੰਘ, ਡਾਕਘਰ ਔੜ, ਤਹਿਸੀਲ ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ ਜਾਰੀ ਕੀਤਾ ਗਿਆ ਲਾਇਸੰਸ ਨੰਬਰ 127/ਐਮ.ਏ/ਐਮ.ਸੀ.2 ਮਿਤੀ 28/01/2019 ਫਰਮ ਮੈਸਰਜ਼ ਬੀ ਐਸ ਆਰ ਆਈਲੈਟਸ, ਆਰ.ਵੀ ਕੰਪਲੈਕਸ, ਮੇਨ ਰੋਡ, ਔੜ, ਤਹਿਸੀਲ ਨਵਾਂਸ਼ਹਿਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੂੰ  ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਨਗਰ ਯੋਜਨਾਕਾਰ ਵੱਲੋਂ ਆਪਣੇ ਪੱਤਰ ਅਨੁਸਾਰ ਰਿਪੋਰਟ ਕੀਤੀ ਗਈ ਸੀ ਕਿ ਉਕਤ ਆਈਲੈਟਸ ਸੈਂਟਰ ਅਣ-ਅਧਿਕਾਰਤ ਉਸਾਰੀ ਫਸਟ ਫਲੋਰ ‘ਤੇ ਚੱਲ ਰਿਹਾ ਹੈ। ਇਸ ਲਈ ਇਸ ਆਈਲੈਟਸ ਸੈਂਟਰ ਨੂੰ ਕੋਈ ਪ੍ਰਵਾਨਗੀ ਜਾਰੀ ਕੀਤੀ ਗਈ ਹੈ ਤਾਂ ਉਸ ਨੂੰ ਰੱਦ ਕੀਤਾ ਜਾਵੇ। ਇਸ ਸਬੰਧੀ ਪ੍ਰਾਰਥੀ  ਬਲਦੀਪ ਸਿੰਘ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰਕੇ ਆਪਣਾ ਸਪੱਸ਼ਟੀਕਰਨ ਇਕ ਹਫ਼ਤੇ ਅੰਦਰ-ਅੰਦਰ ਪੇਸ਼ ਕਰਨ ਲਈ ਕਿਹਾ ਗਿਆ ਸੀ, ਪਰੰਤੂ ਉਕਤ ਪ੍ਰਾਰਥੀ ਵੱਲੋਂ ਸੱਪਸ਼ਟੀਕਰਨ ਦਫ਼ਤਰ ਵਿਖੇ ਪੇਸ਼ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ ਅਨੁਸਾਰ ਲਾਇਸੰਸ ਦੀ ਮਿਆਦ ਖ਼ਤਮ ਹੋਣ ਦੀ ਮਿਤੀ ਤੋਂ ਦੋ ਮਹੀਨੇ ਪਹਿਲਾਂ ਸਮੇਤ ਸਬੰਧਤ ਦਸਤਾਵੇਜ਼ ਅਪਲਾਈ ਕੀਤਾ ਜਾਂਦਾ ਹੈ। ਪਰੰਤੂ ਲਾਇਸੰਸ ਧਾਰਕ ਵੱਲੋਂ ਲਾਇਸੰਸ ਰੀਨਿਊ ਕਰਨ ਸਬੰਧੀ ਦਰਖ਼ਾਸਤ ਦਫ਼ਤਰ ਵਿਚ ਪੇਸ਼ ਨਹੀਂ ਕੀਤੀ ਗਈ। ਇਸ ਲਈ ਸਬੰਧਤ ਫਰਮ ਦੇ ਲਾਇਸੰਸ ਨੂੰ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1) (ਈ) ਅਤੇ (ਜੀ) ਤਹਿਤ ਤੁਰੰਤ ਪ੍ਰਭਾਵ ਤੋਂ ਰੱਦ ਕਰ ਦਿੱਤਾ ਹੈ। ਇਸ ਤੋਂ ਇਲਾਵਾ ਐਕਟ/ਰੂਲਜ਼ ਮੁਤਾਬਿਕ ਕਿਸੇ ਵੀ ਕਿਸਮ ਦੀ ਇਸਦੇ ਖ਼ੁਦ ਜਾਂ ਇਸ ਦੀ ਫਰਮ ਦੇ ਖਿਲਾਫ਼ ਕੋਈ ਵੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ ਹਰ ਪੱਖੋ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦਾ ਜ਼ਿੰਮੇਵਾਰ ਹੋਵੇਗਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article‘ਜੀਵਨ ਜੋਤ ਬਚਪਨ ਬਚਾਓ’ ਪ੍ਰੋਜੈਕਟ ਨੂੰ ਜ਼ਿਲ੍ਹੇ ਵਿਚ ਸਖ਼ਤੀ ਨਾਲ ਕੀਤਾ ਜਾਵੇ ਲਾਗੂ – ਰਾਜੇਸ਼ ਧੀਮਾਨ
Next articleਸੁਸਾਇਟੀ ਵਲੋਂ ਲਗਾਏ ਅੱਖਾਂ ਦੇ ਮੁਫਤ ਆਪ੍ਰੇਸ਼ਨ ਚੈਕਅੱਪ ਕੈਂਪ ਦੌਰਾਨ 470 ਮਰੀਜਾਂ ਦਾ ਕੀਤਾ ਗਿਆ ਮੁਆਇਨਾ , ਅੱਖਾਂ ਦਾ ਦਾਨ ਸਭ ਤੋਂ ਉੱਤਮ ਦਾਨ – ਪਰਮਜੀਤ ਚੱਕ ਸਿੰਘਾ