‘ਹਰ ਸ਼ੁੱਕਰਵਾਰ-ਡੇਂਗੂ ‘ਤੇ ਵਾਰ’ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਨੇ ਘਰ-ਘਰ ਜਾ ਕੇ ਕੀਤਾ ਜਾਗਰੂਕ

( ਜ਼ਿਲ੍ਹਾ ਸਿਹਤ ਅਫ਼ਸਰ ਕਮ ਕਾਰਜਕਾਰੀ ਸਿਵਲ ਸਰਜਨ ਡਾਕਟਰ ਰਣਜੀਤ ਸਿੰਘ ਰਾਏ ਨੇ ਖੁਦ ਸਿਹਤ ਟੀਮ ਦੇ ਨਾਲ ਜਾ ਕੇ ਘਰਾਂ ਵਿਖੇ ਲੋਕਾਂ ਨੂੰ ਕੀਤਾ ਜਾਗਰੂਕ )

ਮਾਨਸਾ (ਸਮਾਜ ਵੀਕਲੀ)  ( ਚਾਨਣ ਦੀਪ ਸਿੰਘ ਔਲਖ ) ਸਿਹਤ ਮੰਤਰੀ ਪੰਜਾਬ ਡਾ.ਬਲਵੀਰ ਸਿੰਘ ਵੱਲੋਂ ਚਲਾਈ ਜਾ ਰਹੀ ਮੁਹਿੰਮ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਵਲ ਸਰਜਨ ਮਾਨਸਾ ਡਾ.ਹਰਦੇਵ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸ਼ਹਿਰ ਮਾਨਸਾ ਅਤੇ ਜ਼ਿਲੇ ਦੇ ਵੱਖ ਵੱਖ ਪਿੰਡਾਂ ਵਿੱਚ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ। ਇਸ ਦੌਰਾਨ ਡਾ. ਰਣਜੀਤ ਸਿੰਘ ਰਾਏ ਜ਼ਿਲ੍ਹਾ ਸਿਹਤ ਅਫ਼ਸਰ ਕਮ ਕਾਰਜਕਾਰੀ ਸਿਵਲ ਸਰਜਨ ਨੇ ਦੱਸਿਆ ਕਿ ਇੰਨਾ ਟੀਮਾਂ ਵਿੱਚ ਸਿਹਤ ਕਰਮਚਾਰੀਆਂ, ਆਸ਼ਾ ਵਰਕਰਜ਼, ਬ੍ਰੀਡਿੰਗ ਚੈੱਕਰ, ਸੋਸ਼ਲ ਵਰਕਰਜ਼ ਅਤੇ ਵੀ ਐਚ ਐਸ ਐਨ ਸੀ ਕਮੇਟੀ ਦੇ ਮੈਂਬਰ ਦੀ ਮੱਦਦ ਨਾਲ ਡੇਂਗੂ ਤੋਂ ਬਚਾਅ ਸੰਬੰਧੀ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਘਰ ਘਰ ਜਾ ਕੇ ਜਾਗਰੂਕਤਾ ਜਾਣਕਾਰੀ ਦਿੱਤੀ ਗਈ ਅਤੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸ਼ਹਿਰ ਮਾਨਸਾ ਵਿੱਚ ਮਾਸ ਮੀਡੀਆ ਵਿੰਗ ਦੇ ਅਧਿਕਾਰੀਆਂ ਅਤੇ ਮਲੇਰੀਆ ਬਰਾਂਚ ਦੇ ਅਧਿਕਾਰੀਆਂ ਦੇ ਨਾਲ ਡਾਕਟਰ ਰਣਜੀਤ ਸਿੰਘ ਰਾਏ ਨੇ ਖੁਦ ਨਾਲ ਜਾ ਕੇ ਘਰਾਂ ਵਿਖੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਡੇਂਗੂ ਦੇ ਲਾਰਵੇ ਦੀ ਚੈਕਿੰਗ ਕੀਤੀ।

ਸਿਹਤ ਬਲਾਕ ਖਿਆਲਾ ਕਲਾਂ ਅਧੀਨ ਪਿੰਡਾਂ ਵਿੱਚ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਲਜੀਤ ਕੌਰ ਦੀ ਅਗਵਾਈ ਵਿੱਚ ਸਿਹਤ ਟੀਮਾਂ ਨੇ ਘਰ ਘਰ ਡੇਂਗੂ ਤੋਂ ਬਚਾਅ ਲਈ ਜਾਗਰੂਕਤਾ ਅਤੇ ਲਾਰਵੇ ਦੀ ਜਾਂਚ ਕੀਤੀ ਅਤੇ ਖੜੇ ਪਾਣੀ ਵਿੱਚ ਲਾਰਵੇ ਨੂੰ ਪੈਦ ਹੋਣ ਤੋਂ ਰੋਕਣ ਲਈ ਲਾਰਵੀਸਾਈਡ ਸਪਰੇਅ ਕੀਤੀ ਗਈ। ਸੀਨੀਅਰ ਮੈਡੀਕਲ ਅਫਸਰ ਡਾਕਟਰ ਬਲਜੀਤ ਕੌਰ ਨੇ ਦੱਸਿਆ ਕਿ ਡੇਂਗੂ ਤੋਂ ਬਚਾਅ ਲਈ 30  ਸਿਹਤ ਟੀਮਾਂ ਬਣਾਈਆਂ ਗਈਆਂ,ਜਿੰਨਾਂ ਵਲੋਂ ਡੇਂਗੂ ਲਾਰਵੇ ਦੀ ਜਾਂਚ ਕੀਤੀ ਗਈ ।

   ਉਨ੍ਹਾਂ ਦੱਸਿਆ ਕਿ ਡੇਂਗੂ ਏਡੀਜ਼ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ‘ਤੇ ਦਿਨ ਵੇਲੇ ਕੱਟਦਾ ਹੈ।  ਇਸ ਲਈ ਦਫ਼ਤਰ ਅਤੇ ਕੰਮ ਵਾਲੇ ਸਥਾਨ ਤੇ, ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ‘ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ , ਗਮਲੇ ਅਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਥਾਵਾਂ ‘ਤੇ ਜ਼ਿਆਦਾ ਸਮਾਂ ਪਾਣੀ ਨਹੀਂ ਖੜਨਾ ਚਾਹੀਦਾ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

    ਬਲਾਕ ਐਜੂਕੇਟਰ ਕੇਵਲ ਸਿੰਘ ਨੇ ਦੱਸਿਆ ਜੇਕਰ ਕਿਸੇ ਵਿਆਕਤੀ ਨੂੰ ਤੇਜ਼ ਬੁਖਾਰ, ਮਾਸ ਪੇਸ਼ੀਆਂ ‘ਚ ਦਰਦ, ਅੱਖਾਂ ਦੇ ਪਿਛਲੇ ਹਿੱਸੇ ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ‘ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਸਿਹਤ ਕਰਮਚਾਰੀ ਨਾਲ ਤਾਲਮੇਲ ਕੀਤਾ ਜਾਵੇ ਅਤੇ ਉਕਤ ਲੱਛਣ ਹੋਣ ਤੇ ਸਰਕਾਰੀ ਹਸਪਤਾਲ ਮਾਨਸਾ ਵਿਖੇ ਡੇਂਗੂ ਦਾ ਟੈਸਟ ਮੁਫ਼ਤ ਕੀਤਾ ਜਾਂਦਾ ਹੈ।

    ਸੁਖਪਾਲ ਸਿੰਘ ਅਤੇ ਸਰਬਜੀਤ ਸਿੰਘ ਸਿਹਤ ਸੁਪਰਵਾਈਜ਼ਰ ਨੇ ਦੱਸਿਆ ਕਿ ਸਿਹਤ ਬਲਾਕ ਖਿਆਲਾ ਕਲਾਂ ਦੀਆਂ ਟੀਮਾਂ ਵੱਲੋਂ ਘਰ ਘਰ ਫੇਰੀ ਦੌਰਾਨ  ਡੇਂਗੂ ਦਾ ਲਾਰਵਾ ਜਾਣਕਾਰੀ ਅਤੇ ਬਚਾਅ ਲਈ ਜਾਗਰੂਕਤਾ ਸਮੱਗਰੀ ਵੰਡੀ ਗਈ।

    ਇਸ ਮੌਕੇ ਜ਼ਿਲਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੇ ਕੁਮਾਰ, ਦਰਸ਼ਨ ਸਿੰਘ ਧਾਲੀਵਾਲ ਡਿਪਟੀ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਸੰਜੀਵ ਕੁਮਾਰ ਸੈਨੀਟਰੀ ਇੰਸਪੈਕਟਰ, ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ, ਗੁਰਿੰਦਰਜੀਤ, ਭੋਲਾ ਸਿੰਘ, ਚਾਨਣ ਦੀਪ ਸਿੰਘ, ਮਲਕੀਤ ਸਿੰਘ,ਸੁਖਵੀਰ ਸਿੰਘ, ਕਮਲਜੀਤ ਸਿੰਘ,ਪਰਦੀਪ ਸਿੰਘ ਆਦਿ ਤੋਂ ਇਲਾਵਾ ਆਸ਼ਾ ਵਰਕਰ, ਬ੍ਰੀਡਿੰਗ ਚੈਕਰ, ਸੋਸ਼ਲ ਵਰਕਰ, ਵੀ. ਐਚ. ਐਸ. ਐਨ. ਸੀ.ਕਮੇਟੀ ਦੇ ਮੈਂਬਰ ਤੋਂ ਇਲਾਵਾ ਆਮ ਲੋਕਾਂ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਭੂਮਿਕਾ
Next articleਸਪੈਸ਼ਲ ਬੱਚਿਆਂ ਨੇ ਵੁੱਡਲੈਂਡ ਸਕੂਲ ’ਚ ਲਗਾਈ ਮੋਮਬੱਤੀਆਂ ਦੀ ਪ੍ਰਦਰਸ਼ਨੀ