ਦੋਸ਼ੀਆਂ ਦੀ ਗ੍ਰਿਫਤਾਰੀ ਲਈ ਗੁਰਸੇਵਾ ਨਰਸਿੰਗ ਕਾਲਜ ਦੇ ਅੱਗੇ ਧਰਨਾ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਗੁਰਸੇਵਾ ਨਰਸਿੰਗ ਕਾਲਜ ਦੀ ਮੈਂਨਜਮੈਂਟ ਵਲੋ ਆਸ਼ਿਕ ਖਾਨ ਨਾਂ ਦੇ ਵਿਦਿਆਰਥੀ ਨੂੰ ਖੁਦਕਸ਼ੀ ਲਈ ਮਜਬੂਰ ਕਰਨ ਵਾਲੇ ਮੁਲਜਮਾਂ ਖਿਲਾਫ 306 ਦਾ ਮੁਕੱਦਮਾ ਦਰਜ ਹੋਣ ਦੇ ਬਾਵਜੂਦ ਵੀ ਗ੍ਰਿਫਤਾਰ ਨਹੀਂ ਕੀਤਾ ਗਿਆ। ਜਿਸ ਦੇ ਰੋਸ ਵਜੋਂ ਪੰਜਾਬ ਸਟੂਡੈਂਟਸ ਯੂਨੀਅਨ ਦੀ ਅਗਵਾਈ ਹੇਠ ਵਿਦਿਆਰਥੀਆਂ ਨੇ ਕਾਲਜ ਦੇ ਅੱਗੇ ਧਰਨਾ ਦਿੱਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਟੂਡੈਂਟਸ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਬਲਜੀਤ ਧਰਮਕੋਟ, ਜਿਲ੍ਹਾ ਆਗੂ ਰਾਜੂ ਬਰਨਾਲਾ, ਕਾਲਜ ਦੇ ਵਿਦਿਆਰਥੀ ਆਗੂ ਹਾਦੀ ਹੁਸੈਨ ਸ਼ੇਖ ਅਤੇ ਇਮਤਿਆਜ਼ ਖਾਨ ਨੇ ਕਿਹਾ ਕਿ ਕਾਲਜ ਦੇ ਵਿਦਿਆਰਥੀ ਨੂੰ ਖੁਦਕੁਸ਼ੀ ਦੇ ਲਈ ਮਜਬੂਰ ਕਰਨ ਲਈ ਜਿੰਮੇਵਾਰ ਅਧਿਕਾਰੀਆਂ, ਜਿਸ ਵਿੱਚ ਕਾਲਜ ਦੀ ਡਾਇਰੈਕਟਰ ਦਵਿੰਦਰ ਕੌਰ ਰਾਏ ਅਤੇ ਵਾਈਸ ਪ੍ਰਿੰਸੀਪਲ ਕਮਲਦੀਪ ਕੌਰ ਸ਼ਾਮਿਲ ਹੈ, ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਵਿਦਿਆਰਥੀਆਂ ਮੰਗਾਂ ਨੂੰ ਅਜੇ ਤੱਕ ਮੰਨਿਆ ਗਿਆ। ਜਿਸ ਦੇ ਰੋਜ਼ ਵਜੋਂ ਲਗਾਤਾਰ ਵਿਦਿਆਰਥੀ ਧਰਨੇ ਉੱਤੇ ਬੈਠੇ ਹਨ। ਇਸ ਦੇ ਉਲਟ ਮੈਨਜਮੈਂਟ ਵਲੋਂ ਸ਼ਾਂਤੀ ਪੂਰਵਕ ਚੱਲ ਰਹੇ ਰੋਸ ਪ੍ਰਦਰਸ਼ਨ ਦੇ ਵਿੱਚ ਕੁਝ ਸ਼ਰਾਰਤੀ ਅਨਸਰ ਭੇਜ ਕੇ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਆਗੂਆਂ ਨੇ ਕਿਹਾ ਕਿ ਮੈਨੇਜਮੈਂਟ ਵਲੋਂ ਵਿਦਿਆਰਥੀਆਂ ਨੂੰ ਡਰਾ ਧਮਕਾ ਕੇ ਨਜਾਇਜ਼ ਫੀਸਾਂ ਅਤੇ ਜੁਰਮਾਨੇ ਵਸੂਲੇ ਜਾਂਦੇ ਹਨ। ਕਾਲਜ ਦਾ ਸਮਾਂ 9 ਵਜੇ ਨਾ ਹੋਣ ਦੀ ਬਜਾਏ :830ੇ ਰੱਖਿਆ ਹੈ ਅਤੇ ਜੇਕਰ ਕੋਈ ਲੇਟ ਹੋ ਜਾਂਦਾ ਹੈ ਤਾਂ ਉਸ ਨੂੰ ਵੀ ਭਾਰੀ ਜੁਰਮਾਨਾ ਕੀਤਾ ਜਾਂਦਾ। ਹੋਸਟਲ ਵਾਲੇ ਵਿਦਿਆਰਥੀਆਂ ਨੂੰ ਵੀ ਖਰਾਬ ਖਾਣਾ ਦਿੱਤਾ ਜਾਂਦਾ ਹੈ। ਜਿਸ ਦੇ ਕਰਕੇ ਕਈ ਵਾਰ ਵਿਦਿਆਰਥੀ ਬਿਮਾਰ ਹੋਏ ਹਨ। ਬਹੁਤ ਸਾਰੇ ਵਿਦਿਆਰਥੀਆਂ ਦਾ ਦਾਖਲਾ ਕੌਂਸਲਿੰਗ ਰਾਹੀਂ ਹੋਣ ਦੇ ਬਾਵਜੂਦ ਵੀ ਉਨਾਂ ਵੱਲੋਂ ਫੀਸ ਲਏ ਜਾਣ ਦੇ ਬਾਵਜੂਦ ਵੀ ਦਾਖਲਾ ਨਹੀਂ ਦਿੱਤਾ ਗਿਆ। ਪੋਸਟ ਮੈਟਰਿਕ ਸਕਾਲਰਸ਼ਿਪ ਸਕੀਮ ਦੀ ਵੀ ਉਲੰਘਣਾ ਕਰਕੇ ਐਸ.ਸੀ/ਐਸ.ਟੀ ਵਿਦਿਆਰਥੀਆਂ ਕੋਲੋਂ ਦਾਖਲੇ ਸਮੇਂ ਫੀਸਾਂ ਵਸੂਲੀਆਂ ਜਾਂਦੀਆਂ ਹਨ। ਜਦ ਕਿ ਦਾਖਲੇ ਸਮੇਂ ਉਹਨਾਂ ਕੋਲੋਂ ਕੋਈ ਵੀ ਨਾ ਮੁੜਨ ਯੋਗ ਫੀਸ ਅਤੇ ਫੰਡ ਨਹੀਂ ਲਿਆ ਜਾ ਸਕਦਾ। ਵਿਦਿਆਰਥੀ ਆਗੂਆਂ ਨੇ ਕਿਹਾ ਕਿ ਜੇਕਰ ਕੱਲ੍ਹ ਦੀ ਮੀਟਿੰਗ ਦੇ ਵਿੱਚ ਇਹਨਾਂ ਮੰਗਾਂ ਦੇ ਪ੍ਰਤੀ ਗੰਭੀਰਤਾ ਨਾਲ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਵੱਡਾ ਸੰਘਰਸ਼ ਕੀਤਾ ਜਾਵੇਗਾ। ਜਿਸ ਦਾ ਜਿੰਮੇਵਾਰ ਜ਼ਿਲ੍ਹਾ ਪ੍ਰਸ਼ਾਸਨ ਹੋਵੇਗਾ। ਇਸ ਮੌਕੇ ਕਾਲਜ ਦੀ ਮੈਨੇਜਮੈਂਟ ਵਿਰੁੱਧ ਜੋਰਦਾਰ ਨਾਰੇਬਾਜੀ ਕੀਤੀ ਗਈ। ਰੋਸ ਪ੍ਰਦਰਸ਼ਨ ਦੇ ਵਿੱਚ ਅਸ਼ਵਨੀ ਕੁਮਾਰ, ਰਫ਼ਾਤਕ਼ ਹੁਸੈਨ, ਸੋਇਬ, ਯਾਕੂਬ, ਰੋਹਿਤ, ਲਵਪ੍ਰੀਤ ਕੌਰ, ਜਸਪ੍ਰੀਤ ਕੌਰ, ਅਮਨਦੀਪ ਕੌਰ, ਪ੍ਰਿਆ, ਅੰਮ੍ਰਿਤ ਕੌਰ, ਹਰਸਿਮਰਨਪ੍ਰੀਤ ਕੌਰ, ਦਿਕਸ਼ਾ, ਸਿਮਰਨ ਕੌਰ, ਮਨਪ੍ਰੀਤ ਕੌਰ, ਸੋਹੇਲ ਤੈ ਅਰਮਾਨ ਆਦਿ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜ਼ਿਲ੍ਹੇ ਵਿਚ ਪੰਚਾਇਤੀ ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਚੜ੍ਹਿਆ ਨੇਪਰੇ
Next articleਵਿਧਾਇਕ ਸੰਗੋਵਾਲ ਵੱਲੋਂ ਪਿੰਡ ਰਣੀਆਂ ਦੀ ਪੰਚਾਇਤ ਦਾ ਸਨਮਾਨ