ਖੁਆਸਪੁਰਾ ਦੀ ਨਵੀਂ ਪੰਚਾਇਤ ਦਾ ਗੁਰਦੁਆਰਾ ਕਮੇਟੀ ਵੱਲੋਂ ਵਿਸ਼ੇਸ਼ ਸਨਮਾਨ

ਰੋਪੜ, (ਸਮਾਜ ਵੀਕਲੀ) (ਗੁਰਬਿੰਦਰ ਸਿੰਘ ਰੋਮੀ): ਨੇੜਲੇ ਪਿੰਡ ਖੁਆਸਪੁਰਾ ਵਿਖੇ ਸਰਪੰਚ ਸਰਬਜੀਤ ਕੌਰ ਦੀ ਅਗਵਾਈ ਵਿੱਚ ਨਵੀਂ ਪੰਚਾਇਤ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਸਰਪੰਚ ਬੀਬੀ ਨੇ ਵਿਰੋਧੀ ਉਮੀਦਵਾਰ ਨੂੰ 272 ਵੋਟਾਂ ਦੇ ਵੱਡੇ ਫਰਕ ਨਾਲ ਹਰਾ ਕੇ ਜਿੱਤ ਪ੍ਰਾਪਤ ਕੀਤੀ। ਇਸ ਤੋਂ ਇਲਾਵਾ ਹਰਮਿੰਦਰ ਸਿੰਘ ਰਾਜਾ, ਦਵਿੰਦਰ ਸਿੰਘ, ਖੁਸ਼ਹਾਲ ਸਿੰਘ, ਸੁਰਿੰਦਰ ਕੌਰ, ਮਨਜੀਤ ਕੌਰ ਤੇ ਬਲਜੀਤ ਕੌਰ ਪੰਚ ਚੁਣੇ ਗਏ ਹਨ। ਸਰਬਜੀਤ ਕੌਰ ਨੇ ਨਗਰ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪਿੰਡ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਇਸ ਲਈ ਭਰਭੂਰ ਸਹਿਯੋਗ ਕਰਨ ਦੀ ਅਪੀਲ ਕੀਤੀ। ਪਿੰਡ ਦੇ ਹੀ ਉੱਘੇ ਸਮਾਜ ਸੇਵੀ ਐਡਵੋਕੇਟ ਕੁਲਜਿੰਦਰ ਸਿੰਘ ਹੈਪੀ ਨੇ ਸਭ ਪਿੰਡ ਵਾਸੀਆਂ ਨੂੰ ਭਾਈਚਾਰਕ ਸਾਂਝ ਦੀ ਮਜ਼ਬੂਤੀ ਹਿੱਤ ਸੁਨੇਹਾ ਦਿੱਤਾ।ਇਸ ਮੌਕੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਜੱਸੀ, ਸਾਬਕਾ ਸਰਪੰਚ ਰੁਪਿੰਦਰ ਸਿੰਘ ਰੂਪਾ, ਸਾਬਕਾ ਸਰਪੰਚ ਗੁਰਨੇਕ ਸਿੰਘ ਮੋਖੀ, ਸਾਬਕਾ ਸਰਪੰਚ ਰਾਜਿੰਦਰ ਕੌਰ, ਗੁਰੂਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ, ਭੁਪਿੰਦਰ ਸਿੰਘ, ਸਮੂਹ ਨਗਰ ਨਿਵਾਸੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁਆਫ਼ ਕਰਣਾ
Next articleਪਿੰਡ ਮਸਾਣੀ ਦੇ ਇਤਿਹਾਸ ‘ਚ ਪਹਿਲੀ ਵਾਰ ਹੀ 20 ਮਿੰਟਾਂ ਦੇ ਅੰਦਰ ਹੀ ਸਰਬਸੰਮਤੀ ਨਾਲ ਚੁਣੀ ਗਈ ਪੂਰੀ ਪੰਚਾਇਤ