ਭਾਸ਼ਾ ਵਿਭਾਗ ਨੇ ਕਰਵਾਏ ਬਾਲ ਗਿਆਨ ਕੁਇਜ਼ ਮੁਕਾਬਲੇ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਭਾਸ਼ਾ ਵਿਭਾਗ, ਪੰਜਾਬ ਵਲੋਂ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਦੇ ਪ੍ਰਚਾਰ, ਪ੍ਰਸਾਰ ਲਈ ਸਮੇਂ-ਸਮੇਂ ’ਤੇ ਗਤੀਵਿਧੀਆਂ ਉਲੀਕੀਆਂ ਜਾਂਦੀਆਂ ਹਨ। ਇਸੇ ਤਹਿਤ ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਮੰਤਰੀ ਹਰਜੋਤ ਸਿੰਘ ਬੈਂਸ ਅਤੇ  ਡਾਇਰੈਕਟਰ, ਭਾਸ਼ਾ ਵਿਭਾਗ, ਪੰਜਾਬ ਜਸਵੰਤ ਸਿੰਘ ਜ਼ਫ਼ਰ ਦੀ ਰਹਿਨੁਮਾਈ  ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਹਰਕੀਰਤ ਸਿੰਘ ਜ਼ਿਲ੍ਹਾ ਭਾਸ਼ਾ ਅਫ਼ਸਰ ਦੀ ਅਗਵਾਈ ਵਿਚ ਸਥਾਨਕ ਦੋਆਬਾ ਆਰੀਆ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਵੱਖ-ਵੱਖ ਵਰਗਾਂ ਦੇ ਬਾਲ-ਗਿਆਨ ਕੁਇਜ਼ ਮੁਕਾਬਲੇ ਕਰਵਾਏ ਗਏ। ‘ੳ’ ਵਰਗ (ਛੇਵੀਂ ਤੋਂ ਅੱਠਵੀਂ) ਵਿਚ ਐਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ ਦੇ  ਵਿਦਿਆਰਥੀ ਨਵਕਰਨ ਸਿੰਘ ਨੇ ਪਹਿਲਾ, ਸਰਕਾਰੀ ਹਾਈ ਸਕੂਲ ਚਾਂਦਪੁਰ ਰੁੜਕੀ ਦੀ ਵਿਦਿਆਰਥਣ ਨਵਦੀਪ ਕੌਰ ਨੇ ਦੂਜਾ ਅਤੇ ਐਮ.ਆਰ. ਸਿਟੀ ਪਬਲਿਕ ਸਕੂਲ ਬਲਾਚੌਰ  ਦੇ ਵਿਦਿਆਰਥੀ ਗੁਰਕੀਰਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਪ੍ਰਕਾਰ ‘ਅ’ ਵਰਗ (ਨੌਵੀਂ ਤੋਂ ਬਾਰ੍ਹਵੀਂ) ਵਿੱਚ ਅਮਰਦੀਪ ਸੀਨੀ. ਸੈਕੰ. ਸਕੂਲ ਮੁਕੰਦਪੁਰ ਦੀ ਵਿਦਿਆਥਣ ਕ੍ਰੀਤਿਕਾ ਨੇ ਪਹਿਲਾ, ਕੈਂਬਰਿਜ ਇੰਟਰਨੈਸ਼ਨਲ ਸਕੂਲ ਕਰੀਹਾ ਦੀ ਵਿਦਿਆਰਥਣ ਖੁਸ਼ਦੀਪ ਕੌਰ ਨੇ ਦੂਜਾ ਅਤੇ ਸਰਕਾਰੀ ਸੀਨੀ. ਸੈਕੰ. ਸਕੂਲ ਫਰਾਲਾ ਦੀ ਵਿਦਿਆਰਥਣ ਸੁਖਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ‘ੲ’ ਵਰਗ (ਗ੍ਰੇਜੁਏਸ਼ਨ) ਵਿੱਚੋਂ ਬਾਬਾ ਬਲਰਾਜ ਪੰਜਾਬ ਯੂਨੀਵਰਸਿਟੀ ਕਾਂਸਟੀਚਿਊਟ ਕਾਲਜ, ਬਲਾਚੌਰ ਦੀ ਵਿਦਿਆਥਣ ਕੰਚਨ ਨੇ ਪਹਿਲਾ, ਐਮ.ਬੀ.ਜੀ. ਸਰਕਾਰੀ ਕਾਲਜ  ਪੋਜੇਵਾਲ ਦੇ ਵਿਦਿਆਰਥੀ ਹਰਪ੍ਰੀਤ ਸਿੰਘ ਨੇ ਦੂਜਾ ਅਤੇ ਬੀ.ਐੱਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਦੀ ਵਿਦਿਆਰਥਣ ਗਗਨਦੀਪ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਰੱਖੇ ਸਮਾਗਮ ਵਿੱਚ ਪ੍ਰਿੰਸੀਪਲ ਸ. ਰਾਜਿੰਦਰ ਸਿੰਘ ਗਿੱਲ ਅਤੇ  ਜ਼ਿਲ੍ਹਾ ਭਾਸ਼ਾ ਅਫ਼ਸਰ ਸ. ਹਰਕੀਰਤ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸਰਟੀਫ਼ਿਕੇਟ ਅਤੇ ਨਗਦ ਰਾਸ਼ੀ ਨਾਲ਼ ਸਨਮਾਨਿਤ ਕੀਤਾ ਗਿਆ। ਕੁਇਜ਼ ਮੁਕਾਬਲੇ ਦਾ ਸੰਚਾਲਨ ਪ੍ਰਸਿੱਧ ਕਹਾਣੀਕਾਰ ਅਜਮੇਰ ਸਿੱਧੂ ਦੁਆਰਾ ਕੀਤਾ ਗਿਆ। ਇਸ ਮੁਕਾਬਲੇ ਵਿੱਚ ਜੱਜਮੈਂਟ ਦਾ ਕੰਮ ਸਰਕਾਰੀ ਸੀਨੀ. ਸੈਕੰ. ਸਕੂਲ ਗੋਬਿੰਦਪੁਰ ਤੋਂ ਲੈਕ.ਸੁਭਾਸ਼, ਸਰਕਾਰੀ ਸੀਨੀ. ਸੈਕੰ. ਸਕੂਲ ਮੁਕੰਦਪੁਰ ਤੋਂ ਲੈਕ.ਰਾਮ ਲੁਭਾਇਆ, ਸਰਕਾਰੀ ਸੀਨੀ. ਸੈਕੰ. ਸਕੂਲ ਲਧਾਣਾ ਝਿੱਕਾ ਤੋਂ ਲੈਕ.ਬੂਟਾ ਲਾਲ ਅਤੇ ਸਰਕਾਰੀ ਸੀਨੀ. ਸੈਕੰ. ਸਮਾਰਟ ਸਕੂਲ ਤੋਂ ਗੁਰਜਿੰਦਰ ਸਿੰਘ ਨੇ ਨਿਭਾਇਆ। ਇਸ ਮੌਕੇ ਭਾਸ਼ਾ ਵਿਭਾਗ ਤੋਂ ਅਰਸ਼ਦੀਪ ਸਿੰਘ (ਕਲਰਕ) ਹਨੀ ਕੁਮਾਰ ਸੇਵਾਦਾਰ ਅਤੇ ਚਰਨਜੀਤ ਸਿੰਘ (ਸੇਵਾਦਾਰ) ਮੌਜੂਦ ਰਹੇ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜ਼ਿਲ੍ਹੇ ਵਿਚ ਪਟਾਕਿਆਂ ਦੀ ਵਿਕਰੀ ਲਈ ਡਰਾਅ ਰਾਹੀਂ 8 ਆਰਜ਼ੀ ਲਾਇਸੰਸ ਜਾਰੀ
Next articleਬੁੱਧ ਚਿੰਤਨ / ਖ਼ਰੀਆਂ-ਖ਼ਰੀਆਂ