ਸੰਯੁਕਤ ਕਿਸਾਨ ਮੋਰਚੇ ਦਾ ਵਫਦ ਡਿਪਟੀ ਕਮਿਸ਼ਨਰ ਨੂੰ ਮਿਲਿਆ, ਕਿਸਾਨਾਂ ਦੀ ਹੋ ਰਹੀ ਲੁੱਟ ਤੇ ਅਧਿਕਾਰੀਆਂ ਵੱਲੋਂ ਧਿਆਨ ਨਾ ਦੇਣ ਸੰਬੰਧੀ ਡੀ ਸੀ ਨੂੰ ਕਰਵਾਇਆ ਜਾਣੂ

23 ਤੱਕ ਡਿਪਟੀ ਕਮਿਸ਼ਨਰ ਨੇ ਕਿਸਾਨਾਂ ਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ  ਦਾ ਦਿੱਤਾ ਭਰੋਸਾ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਿਲ ਕਿਸਾਨ ਜਥੇਬੰਦੀਆਂ ਦੀ ਇੱਕ ਅਹਿਮ ਮੀਟਿੰਗ ਧਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਜਿਸ ਤੋਂ ਬਾਅਦ ਡਿਪਟੀ ਕਮਿਸ਼ਨਰ ਕਪੂਰਥਲਾ ਨੂੰ ਸੰਯੁਕਤ ਕਿਸਾਨ ਮੋਰਚੇ ਦਾ ਵਫਦ ਚੰਨ ਮੋਮੀ ,ਬਲਵਿੰਦਰ ਸਿੰਘ ਭੁੱਲਰ ,ਰਜਿੰਦਰ ਸਿੰਘ ਰਾਣਾ ਐਡਵੋਕੇਟ, ਰਘਬੀਰ ਸਿੰਘ ਮਹਿਰਵਾਲਾ , ਜਗਜੀਤ ਸਿੰਘ ਔਜਲਾ, ਹਰਜਿੰਦਰ ਸਿੰਘ ਸੈਦੋਵਾਲ, ਮਾਸਟਰ ਚਰਨ ਸਿੰਘ ਦੀ ਅਗਵਾਈ ਵਿੱਚ ਮਿਲਿਆ। ਇਸ ਦੌਰਾਨ ਮੰਡੀਆਂ ਵਿੱਚ ਹੋ ਰਹੀ ਕਿਸਾਨਾਂ ਦੀ ਲੁੱਟ ਵੱਲ ਧਿਆਨ ਦਿਵਾਉਂਦਿਆਂ ਜ਼ਿਲ੍ਹੇ ਭਰ ਦੀਆਂ ਮੰਡੀਆਂ ਦਾ ਦੌਰਾ ਕਰਨ ਤੋਂ ਬਾਅਦ ਕਿਸਾਨ ਆਗੂਆਂ ਨੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ  ਪੰਚਾਲ ਦੇ ਧਿਆਨ ਵਿੱਚ ਲਿਆਂਦਾ ਕਿ ਹਰ ਜਗ੍ਹਾ ਹੀ ਕਿਸਾਨਾਂ  ਦੀ ਫਸਲ ਵਿੱਚੋਂ 220 ਕੱਟੇ ਜਾ ਰਹੇ ਹਨ। ਲਿਫਟਿੰਗ ਤੇ ਅਧਿਕਾਰੀਆਂ ਦੀ ਨਿਗਰਾਨੀ ਵੀ ਨਹੀਂ ਹੈ। ਡਿਪਟੀ ਕਮਿਸ਼ਨਰ 23 ਤਰੀਕ ਤੱਕ ਦਾ ਸਮਾਂ ਮੰਗਿਆ ਤੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣਗੀਆਂ ਤੇ ਸਾਰੇ ਹੀ ਅਧਿਕਾਰੀ ਪੂਰੀ ਤਨਦੇਹੀ ਨਾਲ ਨਿਗਰਾਨੀ ਕਰਨਗੇ। ਇਸ ਤੋਂ ਬਾਅਦ ਕਿਸਾਨਾਂ ਆਗੂਆਂ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ 23 ਤੱਕ ਕਿਸਾਨਾਂ ਦੀਆਂ ਉਪਰੋਕਤ ਮੰਗਾਂ ਦਾ ਹੱਲ ਨਾ ਹੋਇਆ ਤਾਂ ਮਜਬੂਰਨ ਕਿਸਾਨਾਂ ਨੂੰ ਕੋਈ ਸਖਤ ਐਕਸ਼ਨ ਲੈਣਾ ਪਵੇਗਾ । ਇਸ ਮੌਕੇ ਤੇ ਰੇਸ਼ਮ ਸਿੰਘ, ਸੁਖਚੈਨ ਸਿੰਘ ,ਪ੍ਰਿਤਪਾਲ ਸਿੰਘ, ਅਮਰਜੀਤ ਸਿੰਘ ,ਮਕੰਦ ਸਿੰਘ, ਮੁਖਤਿਆਰ ਸਿੰਘ, ਦਲਜੀਤ ਸਿੰਘ, ਗੁਰਦੀਪ ਸਿੰਘ ,ਗੁਰਪ੍ਰੀਤ ਸਿੰਘ, ਜਸਵੀਰ ਸਿੰਘ ਖਾਨੋਵਾਲ , ਮੁਲਕ ਦੇ ਆਦਿ ਵੱਡੀ ਗਿਣਤੀ ਵਿੱਚ  ਕਿਸਾਨ ਆਗੂ ਤੇ ਕਿਸਾਨ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਜ਼ਿਲ੍ਹਾ ਸਿੱਖਿਆ ਅਧਿਕਾਰੀ (ਐ.ਸਿ) ਵੱਲੋਂ ਜਿਲ੍ਹਾਂ ਖੇਡਾਂ ਦੀ ਤਿਆਰੀਆਂ ਦਾ ਜਾਇਜ਼ਾ
Next articleਇਤਿਹਾਸਕ ਸਥਾਨ ਅੰਬੇਡਕਰ ਭਵਨ ‘ਤੇ ਲਾਇਆ ਜਾਵੇਗਾ ਫ੍ਰੀ ਮੈਡੀਕਲ ਚੈਕਅੱਪ ਕੈਂਪ