ਕਰ ਵਿਭਾਗ ਨੇ ਮਾਪੇ-ਅਧਿਆਪਕ ਮਿਲਣੀ ਮੌਕੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਬਾਰੇ ਕੀਤਾ ਜਾਗਰੂਕ

ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਰਕਾਰੀ ਸਕੂਲਾਂ ਵਿਚ ਅੱਜ ਮਾਪੇ-ਅਧਿਆਪਕ ਮਿਲਣੀ ਦੇ ਮੌਕੇ ‘ਤੇ ਕਰ ਵਿਭਾਗ ਨਵਾਂਸ਼ਹਿਰ ਦੇ ਸਹਾਇਕ ਕਮਿਸ਼ਨਰ ਰਾਜ ਕਰ ਜਤਿੰਦਰ ਕੌਰ,  ਅਮਿਤ ਸਿੰਘ, ਰਾਜ ਕਰ ਅਫ਼ਸਰ ਅਤੇ ਕਰ ਨਿਰੀਖਕਾਂ ਨੇ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਜਾ ਕੇ ਪੰਜਾਬ ਸਰਕਾਰ ਦੀ ਸਕੀਮ “ਬਿੱਲ ਲਿਆਓ ਇਨਾਮ ਪਾਓ” ਦਾ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਵੱਲੋਂ ਮਾਪੇ-ਅਧਿਆਪਕ ਮਿਲਣੀ ਵਿਚ ਹਾਜ਼ਰ ਮਾਪਿਆਂ, ਅਧਿਆਪਕਾਂ ਅਤੇ ਬੱਚਿਆਂ ਨੂੰ “ਮੇਰਾ ਬਿੱਲ ਐਪ” ਡਾਊਨਲੋਡ ਕਰਨ ਲਈ ਜਾਗਰੂਕ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਹਰ ਜ਼ਿਲ੍ਹੇ ਵਿਚ ਹਰ ਮਹੀਨੇ 10 ਹਜ਼ਾਰ ਰੁਪਏ ਤੱਕ ਦੇ 10 ਇਨਾਮ ਨਿਕਲਦੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਸਕੂਲ ਆਫ ਐਮੀਨੈਂਸ ਨਵਾਂਸ਼ਹਿਰ, ਸ਼੍ਰੀ ਡੀ.ਐੱਨ.ਆਰ.ਐੱਸ.ਡੀ. ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੰਗੜੋਆ ਦਾ ਦੌਰਾ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਕੇਂਦਰ ਸਰਕਾਰ ਦੀ ਢਿੱਲ ਕਾਰਨ ਨਹੀਂ ਹੋ ਰਹੀ ਝੋਨੇ ਦੀ ਚੁਕਾਈ – ਡਾ. ਰਵਜੋਤ ਸਿੰਘ
Next articleਸਾਡੇ ‘ਤੇ ਜ਼ਬਰਦਸਤੀ ਨਾ ਕਰੋ’, ਸੁਪਰੀਮ ਕੋਰਟ ਨੇ ਦਿੱਲੀ-NCR ‘ਚ ਵਧਦੇ ਪ੍ਰਦੂਸ਼ਣ ‘ਤੇ ਸਖਤੀ, ਹਰਿਆਣਾ-ਪੰਜਾਬ ‘ਤੇ ਲਗਾਈ ਜਮਾਤ