ਸ਼੍ਰੀਨਗਰ— ਜੰਮੂ-ਕਸ਼ਮੀਰ ‘ਚ ਇਕ ਵਾਰ ਫਿਰ ਗੈਰ-ਕਸ਼ਮੀਰੀ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਬਟਾਗੁੰਡ ਤਰਾਲ ‘ਚ ਹੋਈ ਗੋਲੀਬਾਰੀ ‘ਚ ਇਕ ਵਿਅਕਤੀ ਜ਼ਖਮੀ ਹੋ ਗਿਆ ਹੈ। ਨੌਜਵਾਨ ਨੂੰ ਜ਼ਖਮੀ ਹਾਲਤ ‘ਚ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੱਸ ਦੇਈਏ ਕਿ ਕਸ਼ਮੀਰ ਵਿੱਚ ਇੱਕ ਹਫ਼ਤੇ ਵਿੱਚ ਇਹ ਤੀਜਾ ਹਮਲਾ ਹੈ। ਹਾਲ ਹੀ ‘ਚ ਜੰਮੂ-ਕਸ਼ਮੀਰ ਦੇ ਸ਼ੋਪੀਆਂ ਇਲਾਕੇ ‘ਚ ਇਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਜੰਮੂ-ਕਸ਼ਮੀਰ ‘ਚ ਸੰਗਠਿਤ ਅੱਤਵਾਦ ‘ਚ ਕਮੀ ਆਉਣ ਤੋਂ ਬਾਅਦ ਲਗਾਤਾਰ ਟਾਰਗੇਟ ਕਿਲਿੰਗ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਪਿਛਲੇ ਸਾਲ ਵੀ ਅੱਤਵਾਦੀਆਂ ਨੇ ਵੱਖ-ਵੱਖ ਇਲਾਕਿਆਂ ‘ਚ ਗੈਰ-ਕਸ਼ਮੀਰੀਆਂ ਨੂੰ ਚੁਣ-ਚੁਣ ਕੇ ਮਾਰ ਦਿੱਤਾ ਸੀ। ਇਸ ਸਾਲ ਫਰਵਰੀ ‘ਚ ਜੰਮੂ-ਕਸ਼ਮੀਰ ਦੇ ਸ਼੍ਰੀਨਗਰ ‘ਚ ਅੱਤਵਾਦੀਆਂ ਨੇ ਟਾਰਗੇਟ ਕਿਲਿੰਗ ਨੂੰ ਅੰਜਾਮ ਦਿੰਦੇ ਹੋਏ ਹੱਬਾ ਕਦਲ ਇਲਾਕੇ ‘ਚ ਸਿੱਖ ਭਾਈਚਾਰੇ ਦੇ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਫਰਵਰੀ 2023 ਵਿੱਚ, ਅੱਤਵਾਦੀਆਂ ਨੇ ਪੁਲਵਾਮਾ ਵਿੱਚ ਇੱਕ ਕਸ਼ਮੀਰੀ ਪੰਡਿਤ ਸੰਜੇ ਸ਼ਰਮਾ ਦੀ ਹੱਤਿਆ ਕਰ ਦਿੱਤੀ ਸੀ। ਇਸ ਦੇ ਨਾਲ ਹੀ, ਮਈ 2023 ਵਿੱਚ, ਅੱਤਵਾਦੀਆਂ ਨੇ ਅਨੰਤਨਾਗ ਦੇ ਇੱਕ ਵਿਅਕਤੀ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਅਜੇ ਕੁਝ ਦਿਨ ਪਹਿਲਾਂ ਹੀ ਵਰਕਰਾਂ ਨੂੰ ਨਿਸ਼ਾਨਾ ਬਣਾਇਆ ਗਿਆ ਸੀ। ਇਸ ਹਮਲੇ ਵਿੱਚ ਛੇ ਮਜ਼ਦੂਰਾਂ ਅਤੇ ਇੱਕ ਡਾਕਟਰ ਦੀ ਮੌਤ ਹੋ ਗਈ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly