ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਵਿੱਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ
ਲੋਕ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ- ਪ੍ਰਿੰਸੀਪਲ ਮੈਡਮ ਸ਼੍ਰੀਮਤੀ ਨਰੇਸ਼ ਜੈਨ
ਸਮਾਜ ਵੀਕਲੀ ਯੂ ਕੇ,
ਪਟਿਆਲਾ, (ਰਮੇਸ਼ਵਰ ਸਿੰਘ)- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਮੈਡਮ ਮਨੀ ਅਰੋੜਾ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਅਗਵਾਈ ਹੇਠ ਸਿੱਖਿਆ ਵਿਭਾਗ ਪੰਜਾਬ ਤਹਿਤ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੰਜੀਵ ਸ਼ਰਮਾ ਤੇ ਸਕੂਲ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇੱਕ ਮੁਫ਼ਤ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਡਲ ਟਾਊਨ ਵਿਖੇ ਕੀਤਾ ਗਿਆ।
ਇਸ ਮੌਕੇ ਉੱਘੇ ਸਮਾਜ ਸੇਵੀ, ਵਾਤਾਵਰਣ, ਸਾਹਿਤ ਸੰਗੀਤ ਤੇ ਕਲਾ ਪ੍ਰੇਮੀ ਰੋਟੇਰੀਅਨ ਭਗਵਾਨ ਦਾਸ ਗੁਪਤਾ, ਪੈਰਾ ਲੀਗਲ ਵਲੰਟੀਅਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਅਤੇ ਪੈਟਰਨ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ ਸ਼ਾਖਾ ਅਤੇ ਸਾਬਕਾ ਪ੍ਰਧਾਨ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਵੱਲੋਂ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ, ਲੋਕ ਅਦਾਲਤਾਂ ਦੇ ਲਾਭ, ਸਥਾਈ ਤੌਰ ‘ਤੇ ਪੇਸ਼ ਕੀਤੇ ਗਏ। ਲੋਕ ਅਦਾਲਤ (ਜਨਵਰੀ ਨੂੰ ਉਪਯੋਗੀ ਸੇਵਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਮੋਟੀਵੇਟਰ ਤੇ ਪੈਰਾ ਲੀਗਲ ਵਲੰਟੀਅਰ ਰੋਟੇਰੀਅਨ ਭਗਵਾਨ ਦਾਸ ਗੁਪਤਾ ਨੇ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਵੱਖ-ਵੱਖ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017 ਬਾਰੇ ਅਤੇ 10 ਦਸੰਬਰ 2024 ਨੂੰ ਲੱਗਣ ਵਾਲੀ ਲੋਕ ਅਦਾਲਤ ਬਾਰੇ ਵਿਸਥਾਰ ਵਿੱਚ ਦੱਸਿਆ।
ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਿਵਲ ਲਾਈਨ ਦੇ ਪ੍ਰਿੰਸੀਪਲ ਮੈਡਮ ਸੀਮਾ ਉੱਪਲ ਨੇ ਧੰਨਵਾਦ ਪ੍ਰਗਟ ਕਰਦਿਆਂ ਲੋਕਾਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਅਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਰੁੱਖ ਲਗਾਉਣ ‘ਤੇ ਜ਼ੋਰ ਦਿੱਤਾ |
ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਸਕੂਲ ਦੇ ਵਿਹੜੇ ਵਿੱਚ ਫਲ ਅਤੇ ਆਯੁਰਵੈਦਿਕ ਪੌਦੇ ਵੀ ਲਗਾਏ ਗਏ।
ਇਸ ਮੌਕੇ ਸਕੂਲ ਸਟਾਫ਼, ਮਿਡ ਡੇ ਮੀਲ ਵਰਕਰ, ਮਾਪੇ ਅਤੇ ਵਿਦਿਆਰਥੀ ਹਾਜ਼ਰ ਸਨ।