26 ਅਕਤੂਬਰ ਤੋਂ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਕਿਸਾਨ ਮੋਰਚੇ ਲਗਾਉਣਗੇ, ਐਮਰਜੈਂਸੀ ਸੇਵਾਵਾਂ ਜਾਰੀ ਰਹਿਣਗੀਆਂ।

ਚੰਡੀਗੜ੍ਹ – ਕਿਸਾਨ ਜਥੇਬੰਦੀਆਂ ਦੀ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਵਿੱਚ ਕਿਸਾਨ ਮਜ਼ਦੂਰ ਮੋਰਚਾ ਨਾਲ ਸਬੰਧਤ ਪ੍ਰਮੁੱਖ ਆਗੂਆਂ ਨੇ ਸ਼ਮੂਲੀਅਤ ਕੀਤੀ। ਕਿਸਾਨ ਆਗੂਆਂ ਸਰਵਣ ਸਿੰਘ ਪੰਧੇਰ ਅਤੇ ਮਨਜੀਤ ਸਿੰਘ ਰਾਏ ਨੇ ਦੱਸਿਆ ਕਿ 26 ਅਕਤੂਬਰ ਨੂੰ ਦੁਪਹਿਰ 1 ਵਜੇ ਤੋਂ ਬਾਅਦ ਫਗਵਾੜਾ, ਬਟਾਲਾ, ਮੋਗਾ ਨੇੜੇ ਡਬੜੂ ਅਤੇ ਸੰਗਰੂਰ ਵਿਖੇ ਠੋਸ ਮੋਰਚੇ ਲਗਾਏ ਜਾਣਗੇ ਇਸ ਮੌਕੇ ‘ਤੇ ਜਾਰੀ ਰਹੇਗਾ। ਆਗੂਆਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਦੋਵੇਂ ਸਰਕਾਰਾਂ ਮਿਲ ਕੇ ਕਿਸਾਨਾਂ ਦੀ ਲੁੱਟ ਕਰਨ ’ਤੇ ਲੱਗੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੁਦ ਕੇਂਦਰ ਸਰਕਾਰ ਨਾਲ ਮਿਲ ਕੇ ਖੇਤੀ ਸੈਕਟਰ ਨੂੰ ਤਬਾਹ ਕਰਨ ‘ਤੇ ਤੁਲੀ ਹੋਈ ਹੈ ਅਤੇ ਇਹ ਸਭ ਕੁਝ ਨਿੱਜੀ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਕੀਤਾ ਜਾ ਰਿਹਾ ਹੈ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਜੰਮੂ-ਕਸ਼ਮੀਰ ਨੂੰ ਜਲਦੀ ਮਿਲ ਸਕਦਾ ਹੈ ਰਾਜ ਦਾ ਦਰਜਾ, CM ਉਮਰ ਅਬਦੁੱਲਾ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ‘ਤੇ ਕੀਤੀ ਚਰਚਾ
Next article3 ਮਹੀਨੇ ਤੱਕ ਮਾਂ ਦੇ ਪਿੰਜਰ ਕੋਲ ਰਿਹਾ ਬੇਟਾ, ਨਹੀਂ ਕੀਤਾ ਅੰਤਿਮ ਸੰਸਕਾਰ; ਕਾਰਨ ਤੁਹਾਨੂੰ ਹੈਰਾਨ ਕਰ ਦੇਵੇਗਾ