ਸਿਹਤ ਸੰਸਥਾਵਾਂ ਵਿਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਗਰਭਵਤੀ ਔਰਤਾਂ ਦੀ ਸੰਪੂਰਣ ਜਾਂਚ ਮੁਫਤ ਕੀਤੀ ਜਾਂਦੀ ਹੈ – ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਪਵਨ ਕੁਮਾਰ ਸ਼ਗੋਤਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਵੱਲੋਂ ਸਿਹਤ ਸੰਸਥਾਵਾਂ ਵਿੱਚ ਗਰਭਵਤੀਆਂ ਦੀ ਜਾਂਚ ਲਈ ਅੱਜ ਜਿਲੇ ਭਰ ਵਿੱਚ ਸਪੈਸ਼ਲ ਜਾਂਚ ਕੈਂਪ ਲਗਾਏ ਗਏ। ਸਿਵਲ ਹਸਪਤਾਲ ਹੁਸ਼ਿਆਰਪੁਰ, ਐਸਡੀਐਚ ਦਸੂਹਾ, ਮੁਕੇਰੀਆਂ, ਗੜ੍ਹਸ਼ੰਕਰ ਅਤੇ ਸਮੂਹ ਸੀ.ਐਚ.ਸੀਜ਼ ਤੇ ਬਲਾਕ ਪੀ.ਐਚ.ਸੀਜ਼ ਵਿਖੇ ਲਗਾਏ ਇਹਨਾਂ ਕੈਂਪਾਂ ਦੌਰਾਨ ਗਰਭਵਤੀ ਔਰਤਾਂ ਖਾਸ ਕਰਕੇ ਖ਼ਤਰੇ ਦੇ ਚਿੰਨਾਂ ਵਾਲੀਆਂ ਗਰਭਵਤੀਆਂ ਦੇ ਸਾਰੇ ਟੈਸਟ ਮੁਫਤ ਕੀਤੇ ਗਏ।
ਜਾਣਕਾਰੀ ਸਾਂਝੀ ਕਰਦਿਆਂ ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਗਰਭਵਤੀ ਔਰਤ ਦੇ ਗਰਭ ਦੌਰਾਨ ਸਮੇ ਸਮੇਂ ਸਿਰ ਜਾਂਚ ਹੁੰਦੀ ਰਹੇ ਤਾਂ ਉਸ ਦਾ ਜਣੇਪਾ ਸੁਰੱਖਿਅਤ ਅਤੇ ਸੌਖਾ ਹੋ ਜਾਂਦਾ ਹੈ। ਇਸ ਲਈ ਸਾਰੀਆਂ ਗਰਭਵਤੀ ਔਰਤਾਂ ਨੂੰ ਜਣੇਪੇ ਦੌਰਾਨ ਆਪਣੇ ਸਾਰੇ ਚੇਕਅੱਪ ਅਤੇ ਡਾਕਟਰ ਵਲੋਂ ਦੱਸੇ ਗਏ ਸਾਰੇ ਟੈਸਟ ਸਮੇਂ ਸਿਰ ਜਰੂਰ ਕਰਵਾਉਣੇ ਚਾਹੀਦੇ ਹਨ ਤਾਂ ਜੋ ਖਤਰੇ ਦੇ ਚਿੰਨਾਂ ਵਾਲੀਆਂ ਗਰਭਵਤੀ ਔਰਤਾਂ ਦੀ ਪਛਾਣ ਹੋ ਸਕੇ ਅਤੇ ਸਮਾਂ ਰਹਿੰਦੇ ਉਹਨਾਂ ਦਾ ਇਲਾਜ਼ ਹੋ ਸਕੇ। ਆਸ਼ਾ ਵਰਕਰ ਖਤਰੇ ਵਾਲੀਆਂ ਗਰਭਵਤੀ ਔਰਤਾਂ ਦੀ ਸਮੇਂ ਸਿਰ ਪਛਾਣ ਕਰਕੇ ਉਨ੍ਹਾਂ ਨੂੰ ਇਨ੍ਹਾਂ ਕੈਂਪਾਂ ਵਿੱਚ ਜਰੂਰ ਲੈ ਕੇ ਆਉਣ ਤਾਂ ਜੋ ਗਰਭਵਤੀ ਮਾਵਾਂ ਦੇ ਸਮੇਂ ਸਿਰ ਲੋੜੀਂਦੇ ਟੈਸਟ ਕਰਕੇ ਅਤੇ ਸਿਹਤ ਸੇਵਾਵਾਂ ਦੇ ਕੇ ਜਣੇਪੇ ਦੌਰਾਨ ਆਉਣ ਵਾਲੇ ਖਤਰੇ ਨੂੰ ਟਾਲਿਆ ਜਾ ਸਕੇ ਅਤੇ ਸੁਰੱਖਿਅਤ ਜਣੇਪਾ ਕਰਵਾਇਆ ਜਾ ਸਕੇ। ਉਹਨਾਂ ਹੋਰ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਸਰਕਾਰੀ ਹਸਪਤਾਲ ਵਿੱਚ ਅਪ੍ਰੇਸ਼ਨ ਵਾਲੇ (ਸੀਜ਼ੇਰੀਅਨ) ਅਤੇ ਨਾਰਮਲ ਜਣੇਪੇ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਅਤੇ ਔਰਤ ਦਾ ਵਿਸ਼ੇਸ਼ ਧਿਆਨ ਰੱਖਿਆ ਜਾਂਦਾ ਹੈ। ਹਸਪਤਾਲ ਚ ਗਰਭਵਤੀ ਦਾ ਖਾਣਾ ਪੀਣਾ ਰਹਿਣਾ ਅਤੇ ਦਵਾਈ ਬਿਲਕੁਲ ਫ੍ਰੀ ਹੁੰਦੀ ਹੈ। ਇਨਾਂ ਵਿਸ਼ੇਸ਼ ਕੈਂਪਾਂ ਦੌਰਾਨ ਮਾਹਿਰ ਡਾਕਟਰਾਂ ਵੱਲੋਂ ਆਈਆਂ ਹੋਈਆਂ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਜਣੇਪੇ ਦੌਰਾਨ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਦੱਸਿਆ ਜਾਂਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਮੂਹ ਨੰਬਰਦਾਰ ਡੀ.ਸੀ ਅਤੇ ਐਸ.ਐਸ.ਪੀ ਨਾਲ ਹਰ ਤਰਾਂ ਸਹਿਯੋਗ ਕਰਨਗੇ – ਅਸ਼ੋਕ ਸੰਧੂ ਜ਼ਿਲ੍ਹਾ ਪ੍ਰਧਾਨ 
Next articleਵਿਦਿਆਰਥੀ ਵੀ ਅੱਖਾਂ ਦਾਨ ਵਰਗੇ ਚੈਰੀਟੇਬਲ ਕੰਮਾਂ ਵਿੱਚ ਭਾਗੀਦਾਰ ਬਣਨ – ਸੰਜੀਵ ਅਰੋੜਾ