ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਚੱਲ ਰਹੇ ਐਜ਼ੂਕੇਸ਼ਨ ਵਿਭਾਗ ਦੇ ਚਾਰ ਸਾਲਾ ਇੰਟਗ੍ਰੇਟਿਡ ਕੋਰਸ ਬੀ.ਏ. ਬੀ.ਐੱਡ. ਦੂਜੇ ਸਮੈਸਟਰ ਦੀ ਵਿਦਿਆਰਥਣ ਨਵਲੀਨ ਨੇ ਪੰਜਾਬ ਯੂਨੀਵਰਸਿਟੀ ਵਿਚੋਂ ਤੀਜਾ ਸਥਾਨ ਹਾਸਿਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਐਜ਼ੂਕੇਸ਼ਨ ਵਿਭਾਗ ਦੇ ਮੁਖੀ ਡਾ. ਸੰਘਾ ਗੁਰਬਖਸ਼ ਕੌਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਵਲੋਂ ਐਲਾਨਿਆ ਗਿਆ ਬੀ.ਏ.ਬੀ.ਐੱਡ. ਦੂਜੇ ਸਮੈਸਟਰ ਦਾ ਨਤੀਜਾ ਸੋ ਫੀਸਦੀ ਰਿਹਾ ਹੈ ਤੇ ਵਿਦਿਆਰਥਣ ਨਵਲੀਨ ਨੇ 89.9 ਫੀਸਦੀ ਅੰਕ ਹਾਸਿਲ ਕਰਕੇ ਪੰਜਾਬ ਯੂਨੀਵਰਸਿਟੀ ਵਿਚੋਂ ਤੀਜਾ ਅਤੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਿਲ ਕੀਤਾ ਹੈ। ਇਸੇ ਤਰ੍ਹਾਂ ਵਿਦਿਆਰਥਣ ਰਾਜਵਿੰਦਰ ਕੌਰ ਨੇ 88.06 ਫੀਸਦੀ ਅੰਕ ਲੈ ਕੇ ਕਾਲਜ ਵਿਚੋਂ ਦੂਜਾ ਅਤੇ ਕੋਮਲਦੀਪ ਨੇ 80.3 ਫੀਸਦੀ ਅੰਕ ਲੈ ਕੇ ਕਲਾਸ ਵਿਚੋਂ ਤੀਜਾ ਸਥਾਨ ਹਾਸਿਲ ਕੀਤਾ ਹੈ। ਕਾਲਜ ਪਿ੍ੰਸੀਪਲ ਡਾ. ਅਮਨਦੀਪ ਹੀਰਾ ਨੇ ਯੂਨੀਵਰਸਿਟੀ ਚੋਂ ਤੀਜਾ ਸਥਾਨ ਹਾਸਿਲ ਵਿਦਿਆਰਥਣ ਨਵਲੀਨ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਉਸਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਹੋਰ ਵੀ ਚੰਗੀ ਪੁਜੀਸ਼ਨ ਹਾਸਿਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਸ਼ਾਨਦਾਰ ਨਤੀਜੇ ਲਈ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਲਖਵਿੰਦਰਜੀਤ ਕੌਰ, ਡਾ. ਸੰਘਾ ਗੁਰਬਖਸ਼ ਕੌਰ, ਡਾ. ਨਰੇਸ਼ ਕੁਮਾਰੀ, ਪ੍ਰੋ. ਕਿਰਨਜੋਤ ਕੌਰ, ਪ੍ਰੋ. ਰੀਤੂ ਸਿੰਘ, ਪ੍ਰੋ. ਪਿ੍ਅੰਕਾ ਰਾਣੀ ਕੰਵਰ, ਪ੍ਰੋ. ਪਿ੍ਅੰਕਾ ਹਾਜ਼ਰ ਹੋਏ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly