ਨਾਮ ਲਿਖਣ ਲਈ ਸਭ ਤੋਂ ਉੱਪਰ ਪੰਜਾਬੀ ਭਾਸ਼ਾ ਵਿੱਚ ਲਿਖਣ ਨੂੰ ਹੀ ਪਹਿਲ ਦਿੱਤੀ ਜਾਵੇ- ਜਸਪ੍ਰੀਤ ਕੌਰ

ਕਪੂਰਥਲਾ, (ਸਮਾਜ ਵੀਕਲੀ) (ਕੌੜਾ )- ਪੰਜਾਬ ਸਰਕਾਰ ਵਲੋਂ ਰਾਜ ਵਿੱਚ ਸਮੂਹ ਸਰਕਾਰੀ, ਅਰਧ ਸਰਕਾਰੀ ਦਫ਼ਤਰਾਂ,ਵਿਭਾਗਾਂ , ਅਦਾਰਿਆਂ, ਸੰਸਥਾਵਾਂ , ਵਿੱਦਿਅਕ ਅਦਾਰਿਆਂ , ਬੋਰਡਾਂ , ਨਿਗਮਾਂ , ਗ਼ੈਰ ਸਰਕਾਰੀ ਸੰਸਥਾਵਾਂ , ਪਬਲਿਕ ਤੇ ਪ੍ਰਾਈਵੇਟ ਦੁਕਾਨਾਂ  ਅਤੇ ਵਪਾਰਕ ਅਦਾਰਿਆਂ ਆਦਿ ਨੇ ਨਾਮ ਅਤੇ ਸੜਕਾਂ ਦੇ ਨਾਮ / ਨਾਮ ਪੱਟੀਆਂ, ਮੀਲ ਪੱਥਰ , ਸਾਈਨ ਲਿਖਣ ਸਮੇਂ ਸਭ ਤੋਂ ਪਹਿਲਾਂ ਉੱਪਰਲੇ ਪਾਸੇ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਲਿਖੇ ਜਾਣ ਲਈ ਕਿਹਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਜਸਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ ਦੇ ਸਮੂਹ ਸਕੂਲਾਂ, ਅਦਾਰਿਆਂ, ਦੁਕਾਨਾਂ, ਦਫ਼ਤਰਾਂ, ਵਿਭਾਗਾਂ, ਨਿਗਮਾਂ ਆਦਿ ਨੂੰ ਇਹ ਹਦਾਇਤ ਕੀਤੀ ਗਈ ਹੈ ਕਿ ਉਹ ਪੰਜਾਬ ਸਰਕਾਰ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਇਹਨਾਂ ਹੁਕਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਂਦੇ ਹੋਏ ਨਾਮ ਪੱਟੀਆਂ ਜਾਂ ਬੋਰਡਾਂ ਉੱਤੇ ਸਭ ਤੋਂ ਉੱਪਰ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿੱਚ ਹੀ ਨਾਮ ਲਿਖਣ। ਪੰਜਾਬ ਸਰਕਾਰ ਜਿੱਥੇ ਪੰਜਾਬ ਸੂਬੇ ਵਿਚਲੇ ਸਰਕਾਰੀ ਅਤੇ ਗ਼ੈਰ ਸਰਕਾਰੀ ਅਦਾਰਿਆਂ ਵਿੱਚ ਦਫ਼ਤਰੀ ਕੰਮਾਂ ਲਈ ਪੰਜਾਬੀ ਭਾਸ਼ਾ ਦੀ ਵਰਤੋਂ ਕਰਨ ਦੀ ਅਪੀਲ ਕਰ ਰਹੀ ਹੈ ਉੱਥੇ ਨਾਲ ਹੀ ਸਭ ਆਮ ਅਤੇ ਖ਼ਾਸ ਲੋਕਾਂ ਨੂੰ ਇਹ ਹਦਾਇਤ ਵੀ ਦਿੱਤੀ ਜਾਂਦੀ ਹੈ ਕਿ ਨਾਮ ਪੱਟੀਆਂ ਅਤੇ ਸਾਈਨ ਬੋਰਡ ਆਦਿ ਉੱਤੇ ਨਾਮ ਲਿਖਣ ਸਮੇਂ ਪੰਜਾਬੀ ਭਾਸ਼ਾ ਦੀ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਕੰਪੀਟੈਸੀ ਇੰਨਹਾਸਮੈਂਟ ਪਲਾਨ (ਸੀ ਈ ਪੀ ) ਸੰਬੰਧੀ ਜ਼ਿਲ੍ਹੇ ਦੇ ਵੱਖ ਵੱਖ ਨਿੱਜੀ ਸਕੂਲਾਂ ਦੇ ਅਧਿਆਪਕਾਂ ਸੈਮੀਨਾਰ ਲਗਾਏ ਗਏ
Next article‘ਗੁਰੂਆਂ ਦੀ ਚਰਨ ਛੋਹ ਧਰਤੀ’