ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਗੱਦੀ ਦਿਵਸ ਅਤੇ ਅੱਠਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਜੋਤੀ ਜੋਤ ਦਿਵਸ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਦੀ ਸ਼ੁਰੂਆਤ ਬਹਿਰਾਮ ਬਲਾਕ ਦੇ ਸੀਨੀਅਰ ਮੈਂਬਰ ਡਾਕਟਰ ਰਜਿੰਦਰ ਸੋਂਧੀ ਜੀ ਦੇ ਪਿਤਾ ਜੀ ਦੀ ਅਚਾਨਕ ਹੋਈ ਮੌਤ ਤੇ ਉਹਨਾਂ ਨੂੰ ਦੋ ਮਿੰਟ ਦਾ ਮੌਨ ਧਾਰਨ ਕਰਕੇ ਸ਼ਰਧਾਂਜਲੀ ਭੇਟ ਕਰਕੇ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਜ਼ਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਸੂਬਾ ਵਾਇਸ ਪ੍ਰਧਾਨ ਡਾਕਟਰ ਬਲਵੀਰ ਗਰਚਾ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਵਲੋਂ ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਦੇ ਵਿਧਾਨ ਸਭਾ ਵਿੱਚ ਦਿੱਤੇ ਗਏ ਬਿਆਨਾਂ ਦੇ ਵਿਰੋਧ ਵਿੱਚ ਪਟਿਆਲਾ ਵਿਖੇ ਉਨ੍ਹਾਂ ਦੀ ਕੋਠੀ ਦਾ ਘਿਰਾਓ ਕਰਕੇ ਪੰਜਾਬ ਪੱਧਰ ਦੀ ਇੱਕ ਵਿਸ਼ਾਲ ਰੋਸ ਰੈਲੀ ਕੀਤੀ ਗਈ ਸੀ। ਜਿੱਥੇ ਸਿਹਤ ਮੰਤਰੀ ਦੇ ਨੁਮਾਇੰਦਿਆਂ ਵੱਲੋਂ ਮੰਗ ਪੱਤਰ ਲੈ ਕੇ ਸੂਬਾ ਕਮੇਟੀ ਨੂੰ ਇਹ ਵਿਸ਼ਵਾਸ ਦਿਵਾਇਆ ਗਿਆ ਸੀ ਕਿ ਜਲਦ ਹੀ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਜਾਂ ਸਿਹਤ ਮੰਤਰੀ ਨਾਲ ਮੁਲਾਕਾਤ ਕਰਵਾਈ ਜਾਵੇਗੀ। ਪਰ ਇੱਕ ਮਹੀਨਾ ਹੋ ਗਿਆ ਪਰਨਾਲਾ ਉਥੇ ਦਾ ਉਥੇ ਹੀ ਹੈ। ਇਸ ਗੱਲ ਲਈ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਨਾਂ ਦਾ ਰੋਸ ਹੋਰ ਵੀ ਭੜਕ ਰਿਹਾ ਹੈ। ਪੰਚਾਇਤੀ ਚੋਣਾਂ ਕਰਕੇ ਮੈਡੀਕਲ ਪ੍ਰੈਕਟੀਸ਼ਨਰਜ਼ ਥੋੜਾ ਸ਼ਾਂਤ ਰਹੇ ਅਗਰ ਸਰਕਾਰ ਨੇ ਹਾਲੇ ਵੀ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਨੂੰ ਕੋਈ ਤਵੱਜੋ ਨਹੀਂ ਦਿੱਤੀ ਤਾਂ ਆਉਂਦੇ ਸਮੇਂ ਵਿੱਚ ਸਰਕਾਰ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਭਾਰੀ ਰੋਹ ਦਾ ਸਾਹਮਣਾ ਕਰਨਾ ਪਵੇਗਾ। ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਜ਼ਿਲ੍ਹਾ ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ ਨੇ ਸਮੂਹ ਮੈਂਬਰਾਂ ਨੂੰ ਆਪਣੇ ਕਿੱਤੇ ਨੂੰ ਅਤੇ ਆਪਣੀ ਹੋਂਦ ਦੀ ਲੜਾਈ ਲੜਨ ਲਈ ਇਕ ਜੁੱਟ ਹੋਣ ਦੀ ਅਪੀਲ ਕੀਤੀ ਗਈ। ਇਸ ਸਮੇਂ ਡਾਕਟਰ ਅਨੁਪਿੰਦਰ ਸਿੰਘ, ਡਾਕਟਰ ਅਮ੍ਰਿਤ ਲਾਲ ਫਰਾਲਾ, ਜ਼ਿਲ੍ਹਾ ਆਰਗੇਨਾਈਜ਼ਿਰ ਡਾਕਟਰ ਸੁਰਿੰਦਰ ਮਹਾਲੋਂ, ਡਾਕਟਰ ਪਰਮਜੀਤ ਬੱਧਣ, ਡਾਕਟਰ ਸਤਨਾਮ ਸਿੰਘ ਬਜੀਦਪੁਰ, ਡਾਕਟਰ ਜਸਵੀਰ ਸਿੰਘ ਗੜ੍ਹੀ, ਡਾਕਟਰ ਜਗੀਰ ਸਿੰਘ, ਡਾਕਟਰ ਨਿਰਮਲ ਸਿੰਘ ਅਤੇ ਡਾਕਟਰ ਅਸ਼ੋਕ ਕੁਮਾਰ ਮੁਕੰਦਪੁਰ ਆਦਿ ਹਾਜ਼ਰ ਸਨ।
https://play.google.com/store/apps/details?id=in.yourhost.samajweekly