ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਪੈਸ਼ਲ ਬੱਚਿਆਂ ਵੱਲੋਂ ਜੈਂਮਸ ਕੈਂਬਰਿਜ਼ ਇੰਟਰਨੈਸ਼ਨਲ ਸਕੂਲ ਫਗਵਾੜਾ ਰੋਡ ਹੁਸ਼ਿਆਰਪੁਰ ਵਿੱਚ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ, ਇਸ ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਦੇ ਪਿ੍ਰੰਸੀਪਲ ਸ਼ਰਤ ਕੁਮਾਰ ਸਿੰਘ ਨੇ ਕੀਤਾ। ਇਸ ਮੌਕੇ ਪਿ੍ਰੰਸੀਪਲ ਸ਼ਰਤ ਕੁਮਾਰ ਸਿੰਘ ਨੇ ਕਿਹਾ ਕਿ ਸਾਡੇ ਸਕੂਲ ਦੇ ਵਿਦਿਆਰਥੀ ਤੇ ਸਟਾਫ ਹਰ ਸਾਲ ਸਪੈਸ਼ਲ ਬੱਚਿਆਂ ਵੱਲੋਂ ਮੋਮਬੱਤੀਆਂ ਦੀ ਲਗਾਈ ਜਾਣ ਵਾਲੀ ਪ੍ਰਦਰਸ਼ਨੀ ਦੀ ਉਡੀਕ ਕਰਦੇ ਹਨ ਤੇ ਹਰ ਵਾਰ ਸਕੂਲ ਦੇ ਬੱਚਿਆਂ ਵੱਲੋਂ ਵੱਡੀ ਗਿਣਤੀ ਵਿੱਚ ਮੋਮਬੱਤੀਆਂ ਦੀ ਖਰੀਦਦਾਰੀ ਕੀਤੀ ਜਾਂਦੀ ਹੈ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਮਹੇੜੂ , ਹਰਮੇਸ਼ ਤਲਵਾੜ, ਪਿ੍ਰੰਸੀਪਲ ਸ਼ੈਲੀ ਸ਼ਰਮਾ ਵੱਲੋਂ ਸਕੂਲ ਵਿੱਚ ਚਲਾਏ ਜਾ ਰਹੇ ਮੋਮਬੱਤੀ ਪ੍ਰੋਜੈਕਟ ਦੀ ਜਾਣਕਾਰੀ ਦਿੱਤੀ ਤੇ ਨਾਲ ਹੀ ਜੈਂਮਸ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਪ੍ਰਬੰਧਕ ਕਮੇਟੀ ਤੇ ਪਿ੍ਰੰਸੀਪਲ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਵਾਈਸ ਪਿ੍ਰੰਸੀਪਲ ਇੰਦੂ ਬਾਲਾ, ਸੁਨੀਤਾ ਰਾਣੀ, ਰਜਨੀ, ਡਾ. ਰਵੀਨਾ, ਗੁਰਪ੍ਰਸਾਦ, ਕਮਲਜੀਤ ਕੌਰ, ਅੰਜਨਾ, ਪੂਨਮ ਸ਼ਰਮਾ, ਦਿਆ ਦੂਬੇ ਆਦਿ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly