ਸੱਚਦੇਵਾ ਸਟਾਕਸ ਸਾਈਕਲੋਥਾਨ, ਟ੍ਰਿਨਿਟੀ ਸਕੂਲ ਦੇ ਵਿਦਿਆਰਥੀਆਂ ਨੂੰ ਕੀਤਾ ਲਾਮਬੰਦ ਹੁਣ 31 ਅਕਤੂਬਰ ਤੱਕ ਚੱਲੇਗੀ ਰਜਿਸਟਰੇਸ਼ਨ

ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ 10 ਨਵੰਬਰ 2024 ਨੂੰ ਕਰਵਾਈ ਜਾ ਰਹੀ ਸੱਚਦੇਵਾ ਸਟਾਕਸ ਸਾਈਕਲੋਥਾਨ ਸੀਜਨ-4 ਵਿੱਚ ਸਕੂਲਾਂ ਦੇ ਵਿਦਿਆਰਥੀਆਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਵੱਲੋਂ ਆਪਣੀ ਟੀਮ ਦੇ ਨਾਲ ਟ੍ਰਿਨਿਟੀ ਸਕੂਲ ਅਸਲਪੁਰ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਸਾਈਕਲੋਥਾਨ ਪ੍ਰਤੀ ਜਾਣਕਾਰੀ ਦਿੰਦੇ ਹੋਏ ਇਸ ਵਿੱਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਸਕੂਲ ਦੀ ਪਿ੍ਰੰਸੀਪਲ ਅਨੀਤਾ ਲਾਰੈਂਸ ਵੱਲੋਂ ਕਲੱਬ ਦੇ ਮੈਂਬਰਾਂ ਦਾ ਸਕੂਲ ਪਹੁੰਚਣ ’ਤੇ ਸਵਾਗਤ ਕੀਤਾ ਗਿਆ ਤੇ ਨਾਲ ਹੀ ਵਿਸ਼ਵਾਸ਼ ਦਿਵਾਇਆ ਕਿ ਵਿਦਿਆਰਥੀਆਂ ਦੇ ਨਾਲ-ਨਾਲ ਸਟਾਫ ਦੇ ਮੈਂਬਰ ਵੀ ਵੱਧ ਚੜ੍ਹ ਕੇ ਇਸ ਸਾਈਕਲੋਥਾਨ ਦਾ ਹਿੱਸਾ ਬਣਨਗੇ। ਇਸ ਸਮੇਂ ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਹੁਣ ਰਜਿਸਟਰੇਸ਼ਨ 31 ਅਕਤੂਬਰ ਤੱਕ ਜਾਰੀ ਰੱਖੀ ਜਾਵੇਗੀ ਜੋ ਕਿ ਪਹਿਲਾ 25 ਅਕਤੂਬਰ ਨੂੰ ਬੰਦ ਕੀਤੀ ਜਾਣੀ ਸੀ। ਉਨ੍ਹਾਂ ਕਿਹਾ ਕਿ ਇਹ ਸਾਈਕਲੋਥਾਨ ਹੁਸ਼ਿਆਰਪੁਰ ਦਾ ਨਾਮ ਪੂਰੇ ਦੇਸ਼ ਵਿੱਚ ਚਮਕਾਏਗੀ। ਇਸ ਮੌਕੇ ਪਰਮਜੀਤ ਸੱਚਦੇਵਾ ਵੱਲੋਂ ਸਕੂਲ ਦੇ ਵਿਦਿਆਰਥੀ ਅਰਮਾਨ ਸੈਣੀ ਜੋ ਕਿ ਨੌਜਵਾਨ ਸਾਈਕਲਿਸਟ ਹਨ ਨੂੰ ਸਨਮਾਨਿਤ ਕੀਤਾ ਗਿਆ ਤੇ ਸਾਈਕਲੋਥਾਨ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਗਿਆ। ਇਸ ਮੌਕੇ ਉੱਤਮ ਸਿੰਘ ਸਾਬੀ, ਉਕਾਂਰ ਸਿੰਘ ਚੱਬੇਵਾਲ, ਦੌਲਤ ਸਿੰਘ, ਸੌਰਵ ਸ਼ਰਮਾ, ਤਰਲੋਚਨ ਸਿੰਘ, ਗੁਰਮੇਲ ਸਿੰਘ, ਅਮਰਿੰਦਰ ਸੈਣੀ, ਰੋਹਿਤ ਬੱਸੀ, ਗੁਰਵਿੰਦਰ ਸਿੰਘ, ਅਮਨਦੀਪ ਕੌਰ ਆਦਿ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੀਰੀ ਪੀਰੀ ਸੇਵਾ ਸਿਮਰਨ ਕਲੱਬ ਰਜਿ. ਹੁਸ਼ਿਆਰਪੁਰ ਵੱਲੋਂ “ਰੁੱਖ ਲਗਾਓ ਅਤੇ ਸੰਭਾਲੋ” ਮੁਹਿੰਮ ਤਹਿਤ ਪੌਦੇ ਲਗਾਏ
Next articleਸਪੈਸ਼ਲ ਬੱਚਿਆਂ ਨੇ ਸਕੂਲ ’ਚ ਲਗਾਈ ਮੋਮਬੱਤੀਆਂ ਦੀ ਪ੍ਰਦਰਸ਼ਨੀ