ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਤਹਿਤ ਕਰਮਚਾਰੀਆਂ ਨੂੰ ਦਿੱਤੀ ਟਰੇਨਿੰਗ

ਕਰਮਚਾਰੀਆਂ ਨੂੰ ਸੰਕੇਤਿਕ ਭਾਸ਼ਾ ’ਚ ਅੰਗਰੇਜ਼ੀ ਦੇ ਅੱਖਰਾਂ, ਪੰਜਾਬੀ ਭਾਸ਼ਾ ਅਤੇ ਗਿਣਤੀ ਦੀ ਦਿੱਤੀ ਸਿਖਲਾਈ

ਹੁਸ਼ਿਆਰਪੁਰ (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਡੈਫ ਐਂਡ ਡੰਬ ਵਿਅਕਤੀਆਂ ਦੇ ਅਧਿਕਾਰਾਂ ਦੀ ਸੁਰੱਖਿਆ ਅਤੇ ਜਾਗਰੂਕਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੰਤਰਰਾਸ਼ਟਰੀ ਸੰਕੇਤਿਕ ਭਾਸ਼ਾ ਦਿਵਸ ਦੇ ਮੱਦੇਨਜ਼ਰ ਇਕ ਰੋਜ਼ਾ ਟਰੇਨਿੰਗ ਸੈਸ਼ਨ ਕਰਵਾਇਆ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮਨਪ੍ਰੀਤ ਸਿੰਘ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮਾਂਤਰੀ ਸੰਕੇਤਿਕ ਭਾਸ਼ਾ ਦਿਵਸ ਦੇ ਥੀਮ ’ਸਾਈਨ ਅਪ ਫਾਰ ਸਾਈਨ ਲੈਂਗੂਏਜ਼ ਰਾਈਟ’ ਤਹਿਤ ਸਮੂਹ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਨੂੰ ’ਭਾਰਤੀ ਸੰਕੇਤਿਕ ਭਾਸ਼ਾ’ ਬਾਰੇ ਟਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਪਿੰਗਲਵਾੜਾ ਆਸ਼ਾ ਕਿਰਨ ਸਕੂਲ ਫਾਰ ਡੈਫ, ਕੱਕੋਂ ਤੋਂ ਆਏ ਸੰਕੇਤਿਕ ਭਾਸ਼ਾ ਦੇ ਮਾਹਰ ਪ੍ਰਿੰਸੀਪਲ ਅਮਨ ਜੋਤੀ ਨੇ ਸਮੂਹ ਕਰਮਚਾਰੀਆਂ ਨੂੰ ਸੰਕੇਤਿਕ ਭਾਸ਼ਾ ਵਿਚ ਅੰਗਰੇਜ਼ੀ ਦੇ ਅੱਖਰਾਂ, ਪੰਜਾਬੀ ਭਾਸ਼ਾ (ਪੈਂਤੀ) ਅਤੇ ਗਿਣਤੀ ਦੀ ਸਿਖਲਾਈ ਦਿੱਤੀ। ਇਸ ਤੋਂ ਇਲਾਵਾ ਰੋਜ਼ਾਨਾ ਜੀਵਨ ਵਿਚ ਵਰਤੇ ਜਾਣ ਵਾਲੇ ਸ਼ਬਦ ਅਤੇ ਵਾਕਾਂਸ਼ ਆਦਿ ਦੀ ਸੰਕੇਤਿਕ ਭਾਸ਼ਾ ਵਿਚ ਟਰੇਨਿੰਗ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਟਰੇਨਿੰਗ ਵਿਚ ਜ਼ਿਲ੍ਹਾ ਰੈਡ ਕਰਾਸ ਵਲੋਂ ਚਲਾਏ ਗਏ ਵਿੰਗਜ਼ ਪ੍ਰੋਜੈਕਟ, ਜਿਸ ਵਿਚ ਸਪੈਸ਼ਲ ਬੱਚਿਆ ਨੂੰ ਕੰਟੀਨ ਰਾਹੀਂ ਰੋਜ਼ਗਾਰ ਮੁਹੱਈਆ ਕਰਵਾਇਆ ਜਾਂਦਾ ਹੈ, ਤਹਿਤ ਚੰਗੀ ਕਾਰਗੁਜ਼ਾਰੀ ਲਈ ਸਰਬਜੀਤ ਕੌਰ ਨੂੰ ਸਨਮਾਨਿਤ ਕੀਤਾ ਗਿਆ। ਟਰੇਨਿੰਗ ਦੌਰਾਨ ਸੰਕੇਤਿਕ ਭਾਸ਼ਾ ਨੂੰ ਸਿੱਖਣ ਲਈ ਸਮੂਹ ਕਰਮਚਾਰੀਆਂ ਵਲੋਂ ਅਹਿਦ ਲਿਆ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous article‘ਸਵੱਛਤਾ ਦੀ ਲਹਿਰ’ ਮੁਹਿੰਮ ਤਹਿਤ ਪਹਿਲੇ ਦਿਨ ਸ਼ਹਿਰ ਦੇ ਐਂਟਰੀ ਪੁਆਇੰਟਾਂ ਦੀ ਸਫ਼ਾਈ
Next articleਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਹੂਰਾ ’ਚ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਜਾਗਰੂਕਤਾ ਪ੍ਰੋਗਰਾਮ