ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐੱਸ. ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਸੁਸਾਇਟੀ ਹੁਸ਼ਿਆਰਪੁਰ ਦੇ ਹੁਕਮਾਂ ਅਨੁਸਾਰ ਅਤੇ ਡਾ. ਹਰਬੰਸ ਕੌਰ ਡੀ.ਐਮ.ਸੀ ਹੁਸ਼ਿਆਰਪੁਰ ਦੀ ਅਗਵਾਈ ਹੇਠ ਪੰਜਾਬ ਖੇਤੀ ਨਿਰਯਾਤ ਕਾਰਪੋਰੇਸ਼ਨ ਲਿਮਿਟਿਡ ਜਹਾਨ ਖੇਲਾਂ ਹੁਸ਼ਿਆਰਪੁਰ (ਪੰਜਾਬ ਸਰਕਾਰ ਦਾ ਅਦਾਰਾ) ਵਿਖੇ ਨਸ਼ਾਖੋਰੀ ਦੇ ਮਾੜੇ ਪ੍ਰਭਾਵਾਂ ਬਾਰੇ ਅਤੇ ਇਸਦੇ ਇਲਾਜ਼ ਬਾਰੇ ਇਕ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ ਬਲਜਿੰਦਰ ਸਿੰਘ ਪਲਾਂਟ ਹੈਡ ਦੀ ਹਾਜ਼ਰੀ ਵਿੱਚ ਕੀਤਾ ਗਿਆ।
ਜਿਸ ਵਿੱਚ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਤੋਂ ਨਿਸ਼ਾ ਰਾਣੀ ਮੈਨੇਜਰ, ਪ੍ਰਸ਼ਾਂਤ ਆਦਿਆ ਕਾਊਸਲਰ, ਸੰਦੀਪ ਪਾਲ ਸਟਾਫ਼ ਮੁੱਖ ਬੁਲਾਰੇ ਦੇ ਤੌਰ ਤੇ ਹਾਜ਼ਰ ਹੋਏ ।
ਇਸ ਮੌਕੇ ਇਸ ਮੌਕੇ ਮੈਨੇਜਰ ਨਿਸ਼ਾ ਰਾਣੀ ਨੇ ਨਸ਼ਿਆ ਦੇ ਸ਼ੋਰਟ ਅਤੇ ਲੌਂਗ ਟਰਮ ਇਫ਼ੇਕਟਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਪ੍ਰਸ਼ਾਂਤ ਆਦਿਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਯੁਵਾ ਸ਼ਕਤੀ ਕਿਸੇ ਵੀ ਰਾਸ਼ਟਰ ਦੀ ਨੀਵ ਹੁੰਦੀ ਹੈ ਅਤੇ ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੀ ਹੈ। ਇਸ ਲਈ ਇਹ ਬਹੁਤ ਜਰੂਰੀ ਹੈ ਕਿ ਨਸ਼ਾ ਮੁਕਤ ਭਾਰਤ ਅਭਿਆਨ ਨਾਲ ਨੌਜ਼ਵਾਨ ਵੱਡੀ ਗਿਣਤੀ ਵਿੱਚ ਜੁੜਨ ਅਤੇ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਨਸ਼ਾ ਮੁਕਤ ਭਾਰਤ ਅਭਿਆਨ ਦੇ ਅਧੀਨ ਪ੍ਰਤਿਗਿਆ ਕਰਨ ਕਿ ਮੈਂ ਨਸ਼ਾ ਮੁਕਤ ਜੀਵਨ ਵਤੀਤ ਕਰਾਂਗਾ। ਇਸ ਲਈ ਸਾਨੂੰ ਸਭ ਨੂੰ ਰਲ ਮਿਲ ਕੇ ਆਪਣੇ ਜ਼ਿਲ੍ਹੇ, ਰਾਜ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾਉਣ ਲਈ ਸਹਿਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇੱਕ ਬਾਰ ਬਾਰ ਹੋਣ ਵਾਲੀ, ਲੰਬਾ ਸਮਾਂ ਚਲਣ ਵਾਲੀ ਮਾਨਸਿਕ ਬਿਮਾਰੀ ਹੈਂ ਜਿਸ ਦਾ ਇਲਾਜ਼ ਸਿਹਤ ਵਿਭਾਗ ਪੰਜਾਬ ਵਲੋਂ ਮੁਫ਼ਤ ਕੀਤਾ ਜਾਂਦਾ ਹੈਂ। ਨਸ਼ਾਖੋਰੀ ਵਾਲਾ ਵਿਅਕਤੀ ਭੱਟਕਿਆ ਹੋਇਆ ਹੁੰਦਾ ਹੈ, ਉਸ ਨੂੰ ਨਫਰਤ ਕਰਨ ਜਾਂ ਮਜ਼ਾਕ ਉਡਾਉਣ ਦੀ ਬਜਾਏ ਪਿਆਰ ਨਾਲ ਸਮਝਾ ਕੇ ਉਸਨੂੰ ਸਿੱਧੇ ਰਸਤੇ ਤੇ ਲਿਆਉਣਾ ਚਾਹੀਦਾ ਹੈ। ਕਿਉਂਕਿ ਨਸ਼ਾਖੋਰੀ ਨਾਲ ਗ੍ਰਸਤ ਵਿਅਕਤੀ ਨੂੰ ਸਾਥ ਦੀ ਜ਼ਰੂਰਤ ਹੁੰਦੀ ਹੈ, ਇਸ ਲਈ ਸਿਹਤ ਵਿਭਾਗ ਉਨ੍ਹਾਂ ਦੀ ਮਦਦ ਤੇ ਸਹਿਯੋਗ ਲਈ ਤਿਆਰ ਹੈ। ਵਧੇਰੇ ਜਾਣਕਾਰੀ ਲਈ ਹੈਲਪ ਲਾਈਨ 01882-244636 ਤੇ ਸੰਪਰਕ ਕੀਤਾ ਜਾ ਸਕਦਾ ਹੈ। ਆਓ ਇੱਕ ਅਭਿਆਨ ਚਲਾਈਏੇ ਨਸ਼ਾ ਮੁਕਤ ਪੰਜਾਬ ਬਣਾਈਏ। ਇਸ ਮੌਕੇ ਤੇ ਨਸ਼ਾ ਮੁਕਤ ਰਹਿਣ ਦੀ ਸਹੁੰ ਵੀ ਚੁਕਾਈ ਗਈ। ਇਸ ਮੌਕੇ ਤੇ ਇੰਦਰਜੀਤ ਭਾਰਦਵਾਜ, ਚਿਰਾਗ਼,ਅਮਰੀਕ ਸਿੰਘ, ਜੈਸਮੀਨ ਕੌਰ, ਪੰਕਜ ਕੁਮਾਰ, ਬਲਵੀਰ ਸਿੰਘ, ਸੰਜੀਵ, ਨੀਤੀਸ਼ ਕੁਮਾਰੀ, ਗੁਰਵਿੰਦਰ ਵਰਮਾ, ਬਹਾਦੁਰ ਰਾਮ ਆਦਿ ਹਾਜ਼ਿਰ ਸਨ।
https://play.google.com/store/apps/details?id=in.yourhost.samajweekly