ਚੌਧਰੀ ਬਲਵੀਰ ਸਿੰਘ ਸਕੂਲ ਵਿੱਚ ਸਪੈਸ਼ਲ ਬੱਚਿਆਂ ਨੇ ਲਗਾਈ ਮੋਮਬੱਤੀਆਂ ਦੀ ਪ੍ਰਦਰਸ਼ਨੀ

ਸਕੂਲ ਪੁੱਜੇ ਹੋਏ ਬੱਚੇ ਪ੍ਰਦਰਸ਼ਨੀ ਦੇ ਦੌਰਾਨ ਅਧਿਆਪਕਾਂ ਦੇ ਨਾਲ। ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ (ਸਮਾਜ ਵੀਕਲੀ)( ਤਰਸੇਮ ਦੀਵਾਨਾ ) ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਸਪੈਸ਼ਲ ਬੱਚਿਆਂ ਵੱਲੋਂ ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਜੂਨੀਅਰ ਤੇ ਸੀਨੀਅਰ ਵਿੰਗ ਵਿੱਚ ਮੋਮਬੱਤੀਆਂ ਦੀ ਪ੍ਰਦਰਸ਼ਨੀ ਲਗਾਈ ਗਈ, ਇਸ ਪ੍ਰਦਰਸ਼ਨੀ ਦਾ ਉਦਘਾਟਨ ਸਕੂਲ ਦੇ ਪਿ੍ਰੰਸੀਪਲ ਆਸਾਪੁਰ ਸਿੰਘ ਬੇਦੀ, ਵਾਈਸ ਪਿ੍ਰੰਸੀਪਲ ਨਿਰੂਪਮਾ, ਜੂਨੀਅਰ ਵਿੰਗ ਇੰਚਾਰਜ ਸ਼੍ਰੀਮਤੀ ਲਲਿਤਾ ਨੇ ਕੀਤਾ। ਇਸ ਮੌਕੇ ਪਿ੍ਰੰਸੀਪਲ ਆਸਾਪੁਰ ਸਿੰਘ ਬੇਦੀ ਨੇ ਸਪੈਸ਼ਲ ਬੱਚਿਆਂ ਦੀ ਪ੍ਰਸ਼ੰਸਾ ਕੀਤੀ ਤੇ ਕਿਹਾ ਕਿ ਇਨ੍ਹਾਂ ਬੱਚਿਆਂ ਵੱਲੋਂ ਤਿਆਰ ਕੀਤੀਆਂ ਗਈਆਂ ਮੋਮਬੱਤੀਆਂ ਨੂੰ ਸਾਡੇ ਸਕੂਲ ਦੇ ਬੱਚੇ ਤੇ ਸਟਾਫ ਮੈਂਬਰ ਬਹੁਤ ਪਸੰਦ ਕਰਦੇ ਹਨ। ਇਸ ਮੌਕੇ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਦੇ ਸਾਬਕਾ ਪ੍ਰਧਾਨ ਮਲਕੀਤ ਸਿੰਘ ਮਹੇੜੂ, ਹਰਮੇਸ਼ ਤਲਵਾੜ, ਵਿਨੋਦ ਭੂਸ਼ਣ, ਪਿ੍ਰੰਸੀਪਲ ਸ਼ੈਲੀ ਸ਼ਰਮਾ ਵੱਲੋਂ ਚੌਧਰੀ ਬਲਵੀਰ ਸਿੰਘ ਪਬਲਿਕ ਸਕੂਲ ਦੀ ਪ੍ਰਬੰਧਕ ਕਮੇਟੀ ਤੇ ਸਟਾਫ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਅਧਿਆਪਕ ਮਨੀ ਕੁਮਾਰ, ਜੋਤੀ, ਹਰਦੀਪ ਕੁਮਾਰ ਆਦਿ ਵੀ ਮੌਜੂਦ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਤਮਾਮ ਰਾਜਨੀਤਿਕ ਪਾਰਟੀਆਂ ਹਮੇਸ਼ਾ ਦਲਿਤ ਸਮਾਜ ਨੂੰ ਆਪਣੇ ਨਾਲ ਜੋੜਨ ਦੀ ਕੋਸ਼ਿਸ਼ ਕਰਦੀਆਂ ਰਹੀਦੀਆਂ ਹਨ : ਬੇਗਮਪੁਰਾ ਟਾਈਗਰ ਫੋਰਸ
Next articleਸੱਚਦੇਵਾ ਸਟਾਕਸ ਸਾਈਕਲੋਥਾਨ ਪ੍ਰਤੀ ਪਥਿਆਲ ਸਕੂਲ ਵਿੱਚ ਦਿੱਤੀ ਜਾਣਕਾਰੀ