ਏ. ਐੱਸ. ਆਈ ਮਿਲਾਪ ਸਿੰਘ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ *ਕੁਝ ਹੀ ਦਿਨ ਪਹਿਲਾਂ ਭਰਾ ਦੀ ਹੋ ਗਈ ਸੀ ਮੌਤ*

ਏ. ਐੱਸ. ਆਈ ਮਿਲਾਪ ਸਿੰਘ

ਫਿਲੌਰ/ਅੱਪਰਾ (ਸਮਾਜ ਵੀਕਲੀ) (ਜੱਸੀ)-ਕਰੀਬੀ ਪਿੰਡ ਛੋਕਰਾਂ ਦੇ ਵਸਨੀਕ ਮਿਲਾਪ ਸਿੰਘ, ਜੋ ਕਿ ਪੰਜਾਬ ਪੁਲਿਸ ਵਿੱਚ ਬਤੌਰ ਏ. ਐੱਸ. ਆਈ ਲੁਧਿਆਣਾ ਵਿਖੇ ਸੇਵਾ ਨਿਭਾ ਰਹੇ ਸਨ, ਦੀ ਬੀਤੇ ਦਿਨੀਂ ਬੇਵਕਤੀ ਮੌਤ ਹੋ ਗਈ | ਉਨਾਂ ਦਾ ਅੰਤਿਮ ਸਸਕਾਰ ਗ੍ਰਹਿ ਪਿੰਡ ਛੋਕਰਾਂ ਵਿਖੇ ਕਰ ਦਿੱਤਾ ਗਿਆ | ਉਨਾਂ ਦੀ ਬੇਵਕਤੀ ਮੌਤ ‘ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ, ਵੱਖ ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ, ਸਰਪੰਚਾਂ, ਪੰਚਾਂ ਤੇ ਸਮਾਜ ਸੈਵੀ ਸੰਸਥਾਵਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਉਨਾਂ ਦੀ ਵਿਛੜੀ ਰੂਹ ਨੂੰ  ਆਪਣੇ ਚਰਨਾਂ ‘ਚ ਨਿਵਾਸ ਬਖਸ਼ੇ ਤੇ ਪਿੱਛੋਂ ਪਰਿਵਾਰ ਨੂੰ  ਭਾਣਾ ਮੰਨਣ ਦਾ ਬਲ ਬਖਸ਼ੇ | ਇੱਥੇ ਇਹ ਗੌਰ ਕਰਨਯੋਗ ਹੈ ਕਿ ਉਨਾਂ ਦੇ ਭਰਾ ਬਾਵਾ ਸਿੰਘ ਸਾਬਕਾ ਪੰਚਾਇਤ ਮੈਂਬਰ ਦੀ ਵੀ ਕੁਝ ਹੀ ਦਿਨ ਪਹਿਲਾਂ ਮੌਤ ਹੋ ਗਈ ਸੀ | ਸ. ਮਿਲਾਪ ਸਿੰਘ ਨਮਿਤ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗ੍ਰਹਿ ਪਿੰਡ ਛੋਕਰਾਂ ਦੇ ਗੁਰੂਦਆਰਾਸਾਹਿਬ ਵਿਖੇ ਮਿਤੀ 5 ਨਵੰਬਰ ਦਿਨ ਮੰਗਲਵਾਰ ਨੂੰ  ਬਾਅਦ ਦੁਪਿਹਰ ਹੋਵੇਗੀ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦਿਵਾਲੀ ਮੌਕੇ ਪਟਾਕਿਆਂ ਦੀ ਘੱਟੋ ਘੱਟ ਵਰਤੋਂ ਕਰਕੇ ਗਰੀਨ ਦਿਵਾਲੀ ਮਨਾਓ
Next articleਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ