ਕਪੂਰਥਲਾ, (ਸਮਾਜ ਵੀਕਲੀ) ( ਕੌੜਾ ) ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਵੱਲੋਂ ਧਾਰਮਿਕ ਪ੍ਰੀਖਿਆ ਲਈ ਗਈ।ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿੱਖ ਮਿਸ਼ਨਰੀ ਕਾਲਜ ਲੁਧਿਆਣਾ ਦੇ ਸੁਲਤਾਨਪੁਰ ਲੋਧੀ ਤੋਂ ਸਰਕਲ ਇੰਚਾਰਜ ਸੁਖਦੇਵ ਸਿੰਘ ਖਾਲਸਾ ਨੇ ਦੱਸਿਆ ਕਿ ਸਿੱਖ ਮਿਸ਼ਨਰੀ ਕਾਲਜ ਹਰ ਸਾਲ ਧਾਰਮਿਕ ਪ੍ਰੀਖਿਆ ਦਾ ਆਯੋਜਨ ਇੰਡੀਆ ਪੱਧਰ ‘ਤੇ ਕਾਲਜ ਵੱਲੋਂ ਛਾਪੀਆਂ ਪੁਸਤਕਾਂ ‘ਤੇ ਅਧਾਰਿਤ ਹੁੰਦੀ ਹੈ ਅਤੇ ਕੋਈ ਵੀ ਵਿਦਿਆਰਥੀ ਪੇਪਰ ਦੇ ਸਕਦਾ ਕਰਦਾ ਹੈ । ਉਨ੍ਹਾਂ ਹੋਰ ਦੱਸਿਆ ਕਿ ਸੁਲਤਾਨਪੁਰ ਲੋਧੀ ਦੇ ਵੱਖ ਵੱਖ ਸਕੂਲਾਂ ਸਿੱਖ ਮਿਸ਼ਨ ਅਕੈਡਮੀ, ਬ੍ਰਿਟਿਸ਼ ਵਿਕਟੋਰੀਆ ਸਕੂਲ, ਦਸਮੇਸ਼ ਅਕੈਡਮੀ, ਅਕਾਲ ਅਕੈਡਮੀ, ਅਕਾਲ ਗਲੈਕਸੀ, ਫਾਲਕਨ ਇੰਟਰਨੈਸ਼ਨਲ ਸਕੂਲ, ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਗੁਰੂ ਨਾਨਕ ਦੇਵ ਮਾਡਲ ਸਕੂਲ ਸਤਾਬਗੜ ਆਦਿ ਵਿੱਚ ਬਣੇ ਪ੍ਰੀਖਿਆ ਕੇਂਦਰਾਂ ‘ਚ 850 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ । ਸਰਕਲ ਇੰਚਾਰਜ਼ ਖਾਲਸਾ ਨੇ ਹੋਰ ਜਾਣਕਾਰੀ ਦਿੰਦਿਆਂ ਦਸਿਆ ਕਿ ਇਸ ਧਾਰਮਿਕ ਪ੍ਰੀਖਿਆ ਵਿੱਚ ਸਿੱਖ ਇਤਿਹਾਸ, ਸਿੱਖ ਰਹਿਤ ਮਰਿਆਦਾ ਅਤੇ ਗੁਰਬਾਣੀ ਨਾਲ ਸੰਬੰਧਿਤ 300 ਨੰਬਰ ਦਾ ਪੇਪਰ ਪਾਇਆ ਗਿਆ, ਤਾਂ ਜੋ ਵਿਦਿਆਰਥੀ ਆਪਣੇ ਬਹੁਮੁੱਲੇ ਖਜ਼ਾਨੇ ਗੁਰਬਾਣੀ ਸਿੱਖ ਇਤਿਹਾਸ ਅਤੇ ਰਹਿਤ ਮਰਿਆਦਾ ਨਾਲ ਜੁੜ ਸਕਣ । ਉਨ੍ਹਾਂ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਦੱਸਿਆ ਕਿ ਕਪੂਰਥਲਾ ਜੋਨ ਵਿੱਚੋਂ 2000 ਤੋਂ ਵੱਧ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਮੁੱਚੇ ਪੰਜਾਬ ਵਿੱਚੋਂ 80000 ਤੋਂ ਵੱਧ ਵਿਦਿਆਰਥੀਆਂ ਨੇ ਧਾਰਮਿਕ ਪ੍ਰੀਖਿਆ ਵਿੱਚ ਹਿੱਸਾ ਲਿਆ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly