ਵਾਤਾਵਰਣ ਜਾਗਰੂਕਤਾ ਰੈਲੀ ਕੱਢੀ ਗਈ

ਸ੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ( ਧਰਮਾਣੀ ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ,  ਸੈਂਟਰ ਢੇਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜਿਲ੍ਹਾ ਰੂਪਨਗਰ ( ਪੰਜਾਬ ) ਵਿਖੇ ਵਾਤਾਵਰਨ ਨੂੰ ਸਮਰਪਿਤ ਅਤੇ ਲੋਕ ਭਲਾਈ ਹਿੱਤ ਵਾਤਾਵਰਣ ਜਾਗਰੂਕਤਾ ਰੈਲੀ ਸਮੂਹ ਸਕੂਲ ਸਟਾਫ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ਼ ਪਿੰਡ ਗੰਭੀਰਪੁਰ ਲੋਅਰ ਵਿਖੇ ਕੱਢੀ ਗਈ।  ਇਸ ਮੌਕੇ ਵਿਦਿਆਰਥੀਆਂ ਦੇ ਨਾਲ਼ – ਨਾਲ਼ ਸਮੂਹ ਪਿੰਡ ਵਾਸੀਆਂ ਤੇ ਰਾਹਗੀਰਾਂ ਨੂੰ ਵਾਤਾਵਰਣ ਨੂੰ ਬਚਾਉਣ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਅਧਿਆਪਕਾਂ ਨੇ ਲੋਕਾਂ ਨੂੰ ਪਰਾਲੀ ਨਾ ਸਾੜਨ , ਦਿਵਾਲੀ ਮੌਕੇ ਬੰਬ , ਪਟਾਖੇ , ਆਤਿਸ਼ਬਾਜੀ ਦੀ ਵਰਤੋਂ ਨਾ ਕਰਨ , ਵਾਤਾਵਰਨ ਨੂੰ ਹਰਾ – ਭਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਹਨਾਂ ਦੀ ਸੰਭਾਲ ਕਰਨ ਅਤੇ ਕੁਦਰਤ ਦੀ ਸੇਵਾ ਤੇ ਸੰਭਾਲ ਦਾ ਸੁਨੇਹਾ ਦਿੱਤਾ , ਜਿਸ ਦੀ ਕਿ ਸਾਰੇ ਪਾਸੇ ਖੂਬ ਚਰਚਾ ਹੋ ਰਹੀ ਹੈ। ਦੱਸਣਯੋਗ ਹੈ ਕਿ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ( ਜਿਲ੍ਹਾ  ਰੂਪਨਗਰ ) ਆਪਣੀਆਂ ਵਿਸ਼ੇਸ਼ ਪ੍ਰਾਪਤੀਆਂ , ਵਿਸ਼ੇਸ਼ ਕਾਰਜਾਂ ਅਤੇ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਦੇ ਲਈ ਵਿਸ਼ੇਸ਼ ਤੌਰ ‘ਤੇ ਇਲਾਕੇ ਵਿੱਚ ਜਾਣਿਆ ਜਾਂਦਾ ਹੈ। ਇਸ ਮੌਕੇ ਸਕੂਲ ਮੁਖੀ ਮੈਡਮ ਅਮਨਪ੍ਰੀਤ ਕੌਰ , ਉੱਘੇ ਲੇਖਕ ਸਮਾਜਸੇਵੀ ਅਤੇ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ , ਸਾਂਝੀ ਸਿੱਖਿਆ ਤੋਂ ਸਚਿਨ ਸਿੰਘ , ਚੇਅਰਮੈਨ ਸਕੂਲ ਮੈਨੇਜਮੈਂਟ ਕਮੇਟੀ ਉਰਮਿਲਾ ਦੇਵੀ , ਦੇਵਕੀ ਦੇਵੀ , ਕਰਮਜੀਤ ਕੌਰ , ਰਮਨਾ ਦੇਵੀ ,ਪ੍ਰਿਅੰਕਾ ਦੇਵੀ , ਰਿਤੂ ਤੇ ਸਕੂਲ ਦੇ ਵਿਦਿਆਰਥੀ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਇਕ ਦੀਵਾ ਹੋਰ ਬਾਲੀਏ
Next articleਬਲਾਕ ਪੱਧਰੀ ਸਾਇੰਸ ਡਰਾਮਾ ਮੁਕਾਬਲਿਆਂ ਵਿੱਚ ਕੰਨਿਆਂ ਸਕੂਲ ਰੋਪੜ ਨੇ ਮੱਲਿਆ ਪਹਿਲਾ ਸਥਾਨ