(ਸਮਾਜ ਵੀਕਲੀ) ਅੱਜ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਘੁੰਗਰਾਲੀ ਸਿੱਖਾਂ ਵਿਖੇ ਡਾਕਟਰ ਪ੍ਰਕਾਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਜੀ ਦੇ ਦਿਸ਼ਾ ਨਿਰਦੇਸ਼ ਅਤੇ ਡਾਕਟਰ ਗੌਰਵ ਧੀਰ ਖੇਤੀਬਾੜੀ ਅਫਸਰ ਸਮਰਾਲਾ ਜੀ ਦੀ ਅਗਵਾਈ ਹੇਠ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਹ ਪੇਂਟਿੰਗ ਮੁਕਾਬਲੇ ਕਰਵਾਉਣ ਦਾ ਮੁੱਖ ਮੰਤਵ ਨੂੰ ਵਿਦਿਆਰਥੀ ਰਾਹੀਂ ਕਿਸਾਨਾਂ ਨੂੰ ਵਾਤਾਵਰਣ ਸਾਂਭ ਸੰਭਾਲ ਪ੍ਰਤੀ ਸੁਚੇਤ ਕਰਨਾ ਸੀ। ਇਸ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
ਘੁੰਗਰਾਲੀ ਸਿੱਖਾਂ ਸਕੂਲ ਦਾ ਸਮੂਹ ਸਟਾਫ ਹਾਜ਼ਰ ਸੀ। ਇਸ ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਸੰਦੀਪ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਨੇ ਕਿਹਾ ਕਿ ਇਸ ਸੀਜਨ ਝੋਨੇ ਦੇ ਨਾੜ ਦੇ ਅੱਗ ਲੱਗਣ ਦੇ ਕੇਸਾਂ ਵਿੱਚ ਭਾਰੀ ਕਮੀ ਆਈ ਹੈ। ਉਹਨਾਂ ਕਿਹਾ ਕਿ ਕਿਸਾਨ ਵੀਰ ਖੇਤੀਬਾੜੀ ਵਿਭਾਗ ਦੁਆਰਾ ਦੱਸੇ ਗਏ ਨੁਕਤਿਆਂ ਰਾਹੀਂ ਜਿੱਥੇ ਪਰਾਲੀ ਨੂੰ ਵਿੱਚ ਵਾਹ ਰਹੇ ਨੇ ਉੱਥੇ ਹੀ ਪਰਾਲੀ ਦੀਆਂ ਗੱਠਾਂ ਬਣਾ ਕੇ ਇਸ ਨੂੰ ਖੇਤ ਵਿੱਚੋਂ ਬਾਹਰ ਕੱਢ ਰਹੇ ਹਨ। ਉਹਨਾਂ ਕਿਹਾ ਕਿ ਬਲਾਕ ਸਮਰਾਲਾ ਦੇ ਕਿਸਾਨਾਂ ਦੇ ਯਤਨਾ ਸਦਕਾ ਇਸ ਸਾਲ ਪਰਾਲੀ ਦੇ ਝੋਨੇ ਦੇ ਨਾੜ ਨੂੰ ਅੱਗ ਲੱਗਣ ਦੇ ਕੇਸਾਂ ਵਿੱਚ ਕਮੀ ਆਈ ਹੈ। ਉਹਨਾਂ ਵਿਦਿਆਰਥੀਆਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਦੇ ਲਾਭ ਅਤੇ ਇਸ ਵਿੱਚ ਹੋਣ ਵਾਲੇ ਵਰਤੇ ਜਾਣ ਵਾਲੀ ਮਸ਼ੀਨਰੀ ਬਾਰੇ ਵੀ ਜਾਣਕਾਰੀ ਦਿੱਤੀ।ਇਸ ਮੌਕੇ ਉਹਨਾਂ ਵਿਦਿਆਰਥੀਆਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਅਤੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਦੇ ਲਈ ਜਾਗਰੂਕ ਕੀਤਾ। ਸਕੂਲ ਦੀਆ ਵਿਦਿਆਰਥਣਾ ਵੱਲੋ ਨੁੱਕੜ ਨਾਟਕ ਪੇਸ਼ ਕਰਦੇ ਹੋਏ ਮੌਕੇ ਕੁਲਵੰਤ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਮਰਾਲਾ ਜੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਹਰ ਇੱਕ ਵਿਦਿਆਰਥੀ ਨੂੰ ਆਪਣੀ ਜਨਮ ਦਿਨ ਤੇ ਇੱਕ ਰੁੱਖ ਲਗਾ ਕੇ ਮਨਾਉਣਾ ਚਾਹੀਦਾ ਹੈ। ਉਹਨਾਂ ਨੇ ਰੁੱਖਾਂ ਦੀ ਸਾਂਭ ਸੰਭਾਲ ਅਤੇ ਰੁੱਖਾਂ ਤੋਂ ਹੋਣ ਵਾਲੇ ਵਾਤਾਵਰਣ ਨੂੰ ਤੇ ਮਨੁੱਖ ਨੂੰ ਹੋਣ ਵਾਲੇ ਹੋਣ ਵਾਲੇ ਫਾਇਦਿਆਂ ਬਾਰੇ ਜਾਣਕਾਰੀ ਦਿੱਤੀ। ਉਪਰੰਤ ਸਟਾਫ ਵੱਲੋਂ ਸਕੂਲ ਦੇ ਸਟਾਫ ਵੱਲੋਂ ਖੇਤੀਬਾੜੀ ਵਾਲੀ ਅਧਿਕਾਰੀਆਂ ਦਾ ਇਸ ਸਮਾਗਮ ਵਿੱਚ ਪਹੁੰਚਣ ਤੇ ਧੰਨਵਾਦ ਆਖਿਆ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly