ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਐਸਸੀ ਵਿੰਗ ਦੇ ਉੱਘੇ ਆਗੂ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਤੇ ਜਤਿੰਦਰ ਸਿੰਘ ਲਾਲੀ ਬਾਜਵਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਹੁਸ਼ਿਆਰਪੁਰ ਦੇ ਇੰਚਾਰਜ ਨੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਚੌਥੀ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਣਨ ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਉਹਨਾਂ ਕਿਹਾ ਕਿ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਮੁੜ ਪ੍ਰਧਾਨ ਬਣਨ ਨਾਲ ਸਿੱਖ ਪੰਥ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਉਹਨਾਂ ਕਿਹਾ ਕਿ ਐਡਵੋਕੇਟ ਧਾਮੀ ਸੇਵਾ ਭਾਵਨਾ ਵਾਲੇ ਇਨਸਾਨ ਹਨ ਜਿਹਨਾਂ ਨੇ ਸ਼੍ਰੋਮਣੀ ਕਮੇਟੀ ਚ ਵੱਖ-ਵੱਖ ਅਹੁਦਿਆਂ ਤੇ ਰਹਿ ਕੇ ਸ਼ਾਨਦਾਰ ਸੇਵਾਵਾਂ ਨਿਭਾਈਆਂ ਹਨ ਤੇ ਉਹਨਾਂ ਦੇ ਪ੍ਰਧਾਨਗੀ ਕਾਲ ਦੌਰਾਨ ਸ਼੍ਰੋਮਣੀ ਕਮੇਟੀ ਦੀ ਕਾਰਜ ਪ੍ਰਣਾਲੀ ਦੋਰਾਨ ਅਨੇਕਾਂ ਸੁਧਾਰ ਹੋਏ ਹਨ ਉਹਨਾਂ ਕਿਹਾ ਕਿ ਐਡਵੋਕੇਟ ਧਾਮੀ ਦੀ ਦੂਰ ਅੰਦੇਸ਼ੀ ਸੋਚ ਸਦਕਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਕਾਲਜਾਂ ਚ ਵੱਡੇ ਪੱਧਰ ਤੇ ਸੁਧਾਰ ਹੋਏ ਹਨ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਦਾ ਭਾਰੀ ਸਮ੍ਰਥਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਹਰਜਿੰਦਰ ਸਿੰਘ ਧਾਮੀ ਦੇ ਹੱਕ ਵਿੱਚ ਦੇਕੇ ਇੱਕ ਗੱਲ ਸਪੱਸ਼ਟ ਕਰ ਦਿੱਤੀ ਹੈ ਕਿ ਸਿੱਖ ਸ਼ਕਤੀ ਨੂੰ ਕੋਈ ਵੀ ਤਾਕਤ ਖੋਰਾ ਨਹੀਂ ਲਗਾ ਸਕਦੀ ਉਹਨਾਂ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਅਤੇ ਉਹਨਾਂ ਨਾਲ ਚੁਣੀ ਗਈ ਸਮੁੱਚੀ ਅੰਤਰਿੰਗ ਕਮੇਟੀ ਲਈ ਅਰਦਾਸ ਕਰਦੇ ਹਾਂ ਕਿ ਉਹ ਤਕੜੇ ਹੋ ਕੇ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਤੋਂ ਨਾਰਾਜ਼ ਚੱਲ ਰਹੇ ਸਮੁੱਚੇ ਆਗੂ ਤੇ ਵਰਕਰਾਂ ਨੂੰ ਕਿ ਆਓ ਸਾਰੇ ਆਪਸੀ ਗਿਲੇ ਸ਼ਿਕਵੇ ਦੂਰ ਕਰਦੇ ਹੋਏ ਸਿੱਖ ਪੰਥ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹੋ ਕੇ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰੀਏ ਇਸ ਮੌਕੇ ਹੋਰਨਾ ਤੋ ਇਲਾਵਾ ਗੁਰਪ੍ਰੀਤ ਸਿੰਘ ਕੋਹਲੀ,ਅਮਰਜੀਤ ਸਿੰਘ ਹੈਪੀ,ਦੀਪੂ ਬੇਦੀ,ਰੋਮੀ,ਕੈਪਟਨ ਹਰਭਜਨ ਸਿੰਘ,ਪ੍ਰੋ.ਹਰਵਿੰਦਰ ਸਿੰਘ ਆਦਿ ਹਾਜਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly