ਸ਼੍ਰੀ ਅਨੰਦਪੁਰ ਸਾਹਿਬ (ਸਮਾਜ ਵੀਕਲੀ) ( ਧਰਮਾਣੀ ) ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ , ਸੈਂਟਰ ਢੇਰ , ਸਿੱਖਿਆ ਬਲਾਕ ਸ਼੍ਰੀ ਅਨੰਦਪੁਰ ਸਾਹਿਬ , ਜਿਲ੍ਹਾ – ਰੂਪਨਗਰ ( ਪੰਜਾਬ ) ਦੇ ਸਟੇਟ ਐਵਾਰਡੀ ਮਾਸਟਰ ਸੰਜੀਵ ਧਰਮਾਣੀ ਨੇ ਸਕੂਲ ਦੇ ਵਿਦਿਆਰਥੀਆਂ ਨੂੰ ਪ੍ਰਦੂਸ਼ਣ ਰਹਿਤ ਗਰੀਨ ਦੀਵਾਲੀ ਮਨਾਉਣ ਲਈ ਪ੍ਰਣ ਕਰਵਾਇਆ। ਇਸ ਬਾਰੇ ਦੱਸਦਿਆਂ ਮਾਸਟਰ ਸੰਜੀਵ ਧਰਮਾਣੀ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਬੰਬ , ਪਟਾਖੇ , ਆਤਿਸ਼ਬਾਜੀ ਅਤੇ ਮਠਿਆਈਆਂ ਦੀ ਵਰਤੋਂ ਨਾ ਕਰਨ ਲਈ ਵਿਸਥਾਰਪੂਰਵਕ ਸਮਝਾਇਆ ਗਿਆ ਅਤੇ ਦੀਪਾਵਲੀ ਦੇ ਪਵਿੱਤਰ ਮੌਕੇ ਦੀਵੇ ਜਗਾ ਕੇ , ਪੌਦੇ ਲਗਾ ਕੇ ਅਤੇ ਲਗਾਏ ਹੋਏ ਪੌਦਿਆਂ ਦੀ ਸੰਭਾਲ ਕਰਕੇ ਤੇ ਪੰਛੀ – ਪਰਿੰਦਿਆਂ ਤੇ ਲੋੜਵੰਦਾਂ ਦੀ ਸਹਾਇਤਾ ਕਰਕੇ ਦੀਪਾਵਲੀ ਦਾ ਪਵਿੱਤਰ ਦਿਹਾੜਾ ਮਨਾਉਣ ਲਈ ਪ੍ਰੇਰਿਤ ਕੀਤਾ ਗਿਆ ਤੇ ਪ੍ਰਣ ਵੀ ਕਰਵਾਇਆ ਗਿਆ ਤਾਂ ਕਿ ਸਾਡਾ ਵਾਤਾਵਰਨ ਹਰਾ – ਭਰਾ ਤੇ ਖੁਸ਼ਹਾਲ ਰਹੇ ਤੇ ਪ੍ਰਦੂਸ਼ਣ ਨੂੰ ਵੀ ਘੱਟ ਕੀਤਾ ਜਾ ਸਕੇ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly