ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹੇ ਵਿਚ 28 ਅਕਤੂਬਰ ਤੋਂ 3 ਨਵੰਬਰ ਤੱਕ ਮਨਾਏ ਜਾ ਰਹੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਸਥਾਨਕ ਜੈਂਮਜ਼ ਕੈਂਬਰਿਜ ਸਕੂਲ ਵਿਖੇ ਸੈਮੀਨਾਰ ਕਰਾਇਆ ਗਿਆ ਜਿਸ ਵਿਚ ਵਿਦਿਆਰਥੀਆ ਨੂੰ ਭ੍ਰਿਸ਼ਟਾਚਾਰ ਵਿਰੁੱਧ ਲਾਮਬੰਦ ਹੋਣ ਦਾ ਸੁਨੇਹਾ ਦਿੱਤਾ ਗਿਆ। ਸੈਮੀਨਾਰ ਦੌਰਾਨ ਹਾਜ਼ਰੀਨ ਨੂੰ ਇਮਾਨਦਾਰੀ ਨਾਲ ਆਪਣੇ ਫਰਜ਼ਾਂ ਦੀ ਪਾਲਣਾ ਦੇ ਮਹੱਤਵ ਤੋਂ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ। ਵਿਜੀਲੈਂਸ ਬਿਉਰੋ ਦੇ ਡੀ.ਐਸ.ਪੀ. ਮਨੀਸ਼ ਕੁਮਾਰ ਨੇ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਇਕਜੁੱਟ ਹੋ ਕੇ ਵਿਜੀਲੈਂਸ ਬਿਉਰੋ ਦਾ ਸਾਥ ਦਿੱਤਾ ਜਾਵੇਗਾ। ਸੈਮੀਦਾਰ ਮੁੱਖ ਮਹਿਮਾਨ ਸਕੂਲ ਦੇ ਚੇਅਰਮੈਨ ਸੰਜੀਵ ਬਾਂਸਲ ਅਤੇ ਸੀ.ਈ.ਓ. ਰਾਘਵ ਬਾਂਸਲ ਨੇ ਵੀ ਵਿਜੀਲੈਂਸ ਜਾਗਰੂਕਤਾ ਬਾਰੇ ਆਪਣੇ ਵਿਚਾਰ ਰੱਖੇ। ਜ਼ਿਕਰਯੋਗ ਹੈ ਕਿ ਕਿਸੇ ਵੀ ਵਿਅਕਤੀ ਤੋਂ ਜੇਕਰ ਸਰਕਾਰੀ ਕੰਮ ਕਰਨ ਬਦਲੇ ਰਿਸ਼ਵਤ ਦੀ ਮੰਗ ਕੀਤੀ ਜਾਂਦੀ ਹੈ ਤਾਂ ਇਸ ਸਬੰਧੀ ਵਿਜੀਲੈਂਸ ਬਿਉਰੋ ਦੇ ਟੋਲ ਫਰੀ ਨੰਬਰ 1800-1800-1000 ਜਾਂ ਐਂਟੀ ਕਰੱਪਸ਼ਨ ਐਕਸ਼ਨ ਲਾਈਨ ਦੇ ਨੰਬਰ 95012-00200 ਜਾਂ ਵੈੱਬਸਾਈਟ www.vigilancebureau.punjab.gov.in ’ਤੇ ਸ਼ਿਕਾਇਤ ਕੀਤੀ ਜਾ ਸਕਦੀ ਹੈ। ਇਸ ਮੌਕੇ ਵਿਦਿਆਰਥੀਆ ਤੋਂ ਇਲਾਵਾ ਹੋਰ ਸਟਾਫ਼ ਵੀ ਮੌਜੂਦ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly