ਨਵੀਂ ਦਿੱਲੀ — ਦੇਸ਼ ‘ਚ ਲਗਾਤਾਰ ਵਧਦੀਆਂ ਹਵਾਈ ਯਾਤਰਾ ਸੁਰੱਖਿਆ ਚਿੰਤਾਵਾਂ ਵਿਚਕਾਰ ਇਕ ਹੋਰ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਦੁਬਈ ਤੋਂ ਦਿੱਲੀ ਜਾ ਰਹੀ ਏਅਰ ਇੰਡੀਆ ਦੀ ਫਲਾਈਟ ਦੀ ਸੀਟ ਦੀ ਜੇਬ ‘ਚੋਂ ਕਾਰਤੂਸ ਮਿਲਿਆ ਹੈ। ਇਹ ਘਟਨਾ ਅਜਿਹੇ ਸਮੇਂ ਵਾਪਰੀ ਹੈ ਜਦੋਂ ਇੰਡੀਅਨ ਏਅਰਲਾਈਨਜ਼ ‘ਤੇ ਬੰਬ ਦੀ ਧਮਕੀ ਦੇ ਕਈ ਮਾਮਲੇ ਸਾਹਮਣੇ ਆਏ ਹਨ, ਏਅਰ ਇੰਡੀਆ ਦੇ ਬੁਲਾਰੇ ਨੇ ਦੱਸਿਆ ਕਿ 27 ਅਕਤੂਬਰ ਨੂੰ ਫਲਾਈਟ ਨੰਬਰ ਏਆਈ 916 ਦਿੱਲੀ ਪਹੁੰਚੀ ਸੀ ਅਤੇ ਜਾਂਚ ਦੌਰਾਨ ਇਹ ਕਾਰਤੂਸ ਮਿਲਿਆ ਸੀ। ਹਾਲਾਂਕਿ ਇਸ ਘਟਨਾ ‘ਚ ਕਿਸੇ ਯਾਤਰੀ ਨੂੰ ਕੋਈ ਨੁਕਸਾਨ ਨਹੀਂ ਪਹੁੰਚਿਆ ਅਤੇ ਸਾਰੇ ਯਾਤਰੀ ਸੁਰੱਖਿਅਤ ਉਤਰ ਗਏ। ਏਅਰਲਾਈਨ ਨੇ ਤੁਰੰਤ ਇਸ ਮਾਮਲੇ ਦੀ ਜਾਣਕਾਰੀ ਏਅਰਪੋਰਟ ਪੁਲਿਸ ਨੂੰ ਦਿੱਤੀ ਹੈ। ਪਿਛਲੇ ਕੁਝ ਹਫ਼ਤਿਆਂ ਵਿੱਚ, ਭਾਰਤੀ ਏਅਰਲਾਈਨਾਂ ਨੂੰ 300 ਤੋਂ ਵੱਧ ਬੰਬ ਧਮਕੀਆਂ ਮਿਲੀਆਂ ਹਨ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਸੋਸ਼ਲ ਮੀਡੀਆ ਰਾਹੀਂ ਭੇਜੀਆਂ ਗਈਆਂ ਸਨ। ਇਨ੍ਹਾਂ ਧਮਕੀਆਂ ਕਾਰਨ ਕਈ ਉਡਾਣਾਂ ਦੇਰੀ ਜਾਂ ਰੱਦ ਹੋ ਰਹੀਆਂ ਹਨ, ਇਸ ਮਾਮਲੇ ‘ਚ ਨਾਗਪੁਰ ਪੁਲਸ ਨੇ ਕੁਝ ਧਮਕੀਆਂ ਦੇ ਮਾਮਲੇ ‘ਚ ਇਕ 35 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ। ਪੂਰਬੀ ਮਹਾਰਾਸ਼ਟਰ ਦੇ ਗੋਂਡੀਆ ਜ਼ਿਲੇ ਦੇ ਰਹਿਣ ਵਾਲੇ ਜਗਦੀਸ਼ ਸ਼੍ਰੀਮ ਉਈਕੇ ਨੇ ਵੀਰਵਾਰ ਨੂੰ ਪੁਲਸ ਦੇ ਸਾਹਮਣੇ ਆਤਮ ਸਮਰਪਣ ਕਰ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly