ਸੀਨੀਅਰ ਮੈਡੀਕਲ ਅਫ਼ਸਰ ਵੱਲੋਂ ਆਮ ਆਦਮੀ ਕਲੀਨਿਕ ਦਾ ਨਿਰੀਖਣ

ਸੀਨੀਅਰ ਮੈਡੀਕਲ ਅਫ਼ਸਰ ਸਿਹਤ ਸੰਸਥਾਵਾਂ ਦੀ ਨਿਗਰਾਨੀ ਕਰਨ ਸਮੇਂ।
ਮਾਨਸਾ  (ਸਮਾਜ ਵੀਕਲੀ) ( ਚਾਨਣ ਦੀਪ ਸਿੰਘ ਔਲਖ )  ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ, ਸਿਵਲ ਸਰਜਨ ਡਾਕਟਰ ਰਣਜੀਤ ਰਾਏ ਦੀ ਰਹਿਨੁਮਾਈ ਹੇਠ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਬਲਜੀਤ ਕੌਰ ਔਰਤਾਂ ਦੇ ਮਾਹਿਰ ਵੱਲੋਂ ਸਿਹਤ ਬਲਾਕ ਖਿਆਲਾ ਕਲਾਂ ਅਧੀਨ ਆਮ ਆਦਮੀ ਕਲੀਨਿਕ ਨੰਗਲ ਕਲਾਂ,ਰੱਲਾ,ਉਭਾ ਅਤੇ ਬੁਰਜ ਹਰੀ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਹਾਜਰ ਮਰੀਜ਼ਾਂ ਨੂੰ ਪੰਜਾਬ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਵਿੱਚ ਲੋਕਾਂ ਨੂੰ ਘਰਾਂ ਦੇ ਨੇੜੇ ਵਧੀਆ ਸਿਹਤ ਸਹੂਲਤਾਂ 80 ਮੁਫ਼ਤ ਦਵਾਈਆਂ ਅਤੇ 37 ਟੈਸਟ ਹੋਣ ਸਬੰਧੀ ਜਾਗਰੂਕ ਕੀਤਾ ਗਿਆ ਅਤੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਹੂਲਤਾਂ ਸਾਫ ਪਾਣੀ, ਵਾਰੀ ਦੀ ਉਡੀਕ ਕਰਨ ਲਈ ਟੋਕਨ ਸਿਸਟਮ ਅਤੇ ਸਮੇਂ ਸਿਰ ਰਿਪੋਰਟਾਂ ਮਿਲ਼ਣ ਬਾਰੇ ਫੀਡ ਬੈਕ ਇਕੱਤਰ ਕੀਤੀ ਗਈ। ਉਨ੍ਹਾਂ ਸਿਹਤ ਕੇਂਦਰ ਜੋਗਾ ਅਤੇ ਉਭਾ ਵਿਖੇ ਜਣੇਪਾ ਸੇਵਾਵਾਂ ਦੀ ਉਪਲਬਧਤਾ ਨੂੰ ਹੋਰ ਵਧੇਰੇ ਯਕੀਨੀ ਬਣਾਉਣ ਲਈ ਸਰਦੀਆਂ ਦੇ ਮੌਸਮ ਨੂੰ ਧਿਆਨ ਰੱਖਦੇ ਹੋਏ ਲੋੜੀਂਦੇ ਪ੍ਰਬੰਧ  ਕਰਨ ਦੀ ਹਦਾਇਤ ਕੀਤੀ। ਇਸ ਮੌਕੇ ਟੀਕਾਕਰਨ ਕੈਂਪਾਂ ਦੌਰਾਨ ਸਿਹਤ ਸਟਾਫ ਨੂੰ ਲਾਭਪਾਤਰੀਆਂ ਦੀ ਸ਼ਨਾਖਤ ਕਰਨ ਅਤੇ ਟੀਕਾਕਰਨ ਦੇ ਟੀਚੇ ਪੂਰੇ ਕਰਨ ਦੀ ਹਦਾਇਤ ਕੀਤੀ ਗਈ।ਇਸ ਮੌਕੇ ਬਲਾਕ ਐਜੂਕੇਟਰ ਕੇਵਲ ਸਿੰਘ ਹਾਜ਼ਰ ਸਨ।
ਚਾਨਣ ਦੀਪ ਸਿੰਘ ਔਲਖ, ਸੰਪਰਕ 9876888177
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਐਨ ਓ ਸੀ ਖਤਮ ਕਰਨ ਦਾ ਹੋਇਆ ਸੀ ਐਲਾਨ,ਅਣ ਅਧਿਕਾਰਤ ਕਲੋਨੀਆਂ ਦੀ ਰਜਿਸਟਰੀ ਨੂੰ ਲੈ ਕੇ ਪਬਲਿਕ ਪ੍ਰੇਸ਼ਾਨ, ਤਹਿਸੀਲਾਂ ਵਿਚ ਨਹੀਂ ਪੁੱਜੇ ਲਿਖ਼ਤੀ ਆਰਡਰ- ਫੁਰਮਾਨ ਸਿੰਘ ਸੰਧੂ
Next articleAbusing Hindu Festivals to spark Violence and Hate