ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕਮੇਟੀ ਨੇ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ।

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ)- 26 ਵਾਂ ਰਾਜ ਪੱਧਰੀ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਜੋ ਕਿ ਹਰ ਵਾਰ ਦੀ ਤਰ੍ਹਾਂ 5 ਤੋਂ 10 ਦਸੰਬਰ ਤੱਕ ਸਿੱਖ ਨੈਸ਼ਨਲ ਕਾਲਜ ਬੰਗਾ ਦੀ ਗਰਾਉਂਡ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਸੰਬੰਧੀ ਸ਼ਹੀਦ ਏ ਆਜ਼ਮ ਸ.ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਕਮੇਟੀ ਦੀ ਅਹਿਮ ਮੀਟਿੰਗ ਪ੍ਰਿੰ. ਤਰਸੇਮ ਸਿੰਘ ਭਿੰਡਰ ਦੀ ਪ੍ਰਧਾਨਗੀ ਵਿਚ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਕੀਤੀ ਗਈ ਜਿਸ ਵਿਚ ਪ੍ਰਬੰਧਕੀ ਕਮੇਟੀ ਵੱਲੋਂ ਟੂਰਨਾਮੈਂਟ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਸੰਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਕਮੇਟੀ ਦੇ ਪ੍ਰਬੰਧਕੀ ਸਕੱਤਰ ਸ. ਹਰਜੀਤ ਸਿੰਘ ਮਾਹਲ ਅਤੇ ਪ੍ਰੈਸ ਸਕੱਤਰ ਤਲਵਿੰਦਰ ਸ਼ੇਰਗਿੱਲ ਨੇ ਦੱਸਿਆ ਕਿ ਮਾ. ਹਰਬੰਸ ਹੀਓਂ ਨੂੰ ਸਮਰਪਿਤ ਇਸ ਵਾਰ ਦੇ ਸ਼ਹੀਦ ਏ ਆਜ਼ਮ ਭਗਤ ਸਿੰਘ ਯਾਦਗਾਰੀ ਟੂਰਨਾਮੈਂਟ ਦੀਆਂ ਤਿਆਰੀਆਂ ਜ਼ੋਰ ਸ਼ੋਰ ਨਾਲ ਕੀਤੀਆਂ ਜਾ ਰਹੀਆਂ ਹਨ । ਇਸ ਵਾਰ ਜੇਤੂ ਟੀਮ ਨੂੰ 1 ਲੱਖ ਰੁਪਏ+ਆਕਰਸ਼ਿਤ ਟਰਾਫੀ ਅਤੇ ਉੱਪ ਜੇਤੂ ਟੀਮ ਨੂੰ 75 ਹਜ਼ਾਰ ਰੁਪਏ + ਆਕਰਸ਼ਿਤ ਟਰਾਫੀ ਨਾਲ ਨਿਵਾਜਿਆ ਜਾਵੇਗਾ ਅਤੇ ਭਾਗ ਲੈਣ ਵਾਲੀ ਹਰੇਕ ਟੀਮ ਨੂੰ 7000 ਰੁਪਏ ਪ੍ਰਤੀ ਮੈਚ ਟੀ. ਏ/ਡੀ. ਏ ਦਿੱਤਾ ਜਾਵੇਗੀ ।ਇਸ ਮੀਟਿੰਗ ਵਿਚ ਸ.ਜਰਨੈਲ ਸਿੰਘ ਪੱਲੀ ਝਿੱਕੀ, ਕਸ਼ਮੀਰੀ ਲਾਲ ਮੰਗੂਵਾਲ,ਗੁਰਦਿਆਲ ਸਿੰਘ ਜਗਤਪੁਰ,ਸਤਵੀਰ ਸਿੰਘ ਸੱਤੀ,ਸੁੱਚਾ ਰਾਮ, ਜਗਤਾਰ ਸਿੰਘ ਝਿੱਕਾ,ਮਾ. ਜਸਵੀਰ ਸਿੰਘ ਮੰਗੂਵਾਲ, ਦਵਿੰਦਰ ਕੁਮਾਰ ਖਾਨਖਾਨਾ,ਇਕਬਾਲ ਸਿੰਘ ਰਾਣਾ,ਹਰਮੇਲ ਸਿੰਘ , ਡਾ. ਗੁਰਮੀਤ ਸਰਾਂ,ਅਮਨਦੀਪ ਥਾਦੀ,ਪਿਆਰਾ ਸਿੰਘ ਕਾਹਮਾ,ਜਸਵੰਤ ਖਟਕੜ,ਦਲਜੀਤ ਸਿੰਘ ਸੁੱਜੋਂ ਅਤੇ ਪ੍ਰੋ. ਗੁਰਪ੍ਰੀਤ ਸਿੰਘ ਹਾਜ਼ਰ ਰਹੇ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬੀ. ਸੀ. ਦੇ ਸਾਬਕਾ ਪ੍ਰੀਮੀਅਰ ਜੌਹਨ ਹੌਰਗਨ ਦਾ ਦਿਹਾਂਤ
Next articleਕਤਲ ਤੋਂ ਬਾਅਦ