ਖੇਤੀਬਾੜੀ ਵਿਭਾਗ ਵੱਲੋ ਉਸਮਾਨਪੁਰ ਅਤੇ ਰਾਹੋਂ ਵਿਖੇ ਪਰਾਲੀ ਪ੍ਰਦੂਸ਼ਣ ਵਿਸ਼ੇ ‘ਤੇ ਪੇਂਟਿੰਗ ਮੁਕਾਬਲੇ; ਫ਼ਸਲੀ ਰਹਿੰਦ-ਖੂੰਹਦ ਨੂੰ ਨਾ ਸਾੜਨ ਦਾ ਦਿੱਤਾ ਹੋਕਾ, ਮੁਕਾਬਲਿਆਂ ਦੇ ਜੇਤੂਆਂ ਨੂੰ ਵੰਡੇ ਨਕਦ ਇਨਾਮ

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ ਨਵਾਂਸ਼ਹਿਰ ਵੱਲੋ ਝੋਨੇ ਦੀ ਪਰਾਲੀ ਅਤੇ ਫ਼ਸਲੀ ਰਹਿੰਦ-ਖੂੰਹਦ ਨਾ ਸਾੜਨ ਦੀ ਪ੍ਰੇਰਨਾ ਦਿੰਦੇ ਹੋਏ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਉਸਮਾਨਪੁਰ ਅਤੇ ਰਾਹੋਂ ਵਿਖੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆ ਵਿਚ ਸਬੰਧਿਤ ਸਕੂਲਾਂ ਦੇ 40-40 ਵਿਦਿਆਰਥੀਆਂ ਨੇ ਭਾਗ ਲਿਆ। ਇਸ ਵਿਸ਼ੇ ‘ਤੇ ਬੱਚਿਆਂ ਨੇ ਵਾਤਾਵਰਨ ਨਾਲ ਸਬੰਧਤ ਅਤੇ ਪ੍ਰਦੂਸ਼ਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਪਰਾਲੀ ਨਾ ਸਾੜਨ ਦਾ ਸੁਨੇਹਾ ਦਿੰਦੀਆਂ ਸੁੰਦਰ ਰੰਗਦਾਰ ਤਸਵੀਰਾਂ ਬਣਾਈਆਂ। ਇਸ ਮੌਕੇ ਪਹਿਲੇ, ਦੂਜੇ ਅਤੇ ਤੀਜੇ ਸਥਾਨ ‘ਤੇ ਆੳੇਣ ਵਾਲੇ ਬੱਚਿਆਂ ਨੂੰ ਇਨਾਮ ਅਤੇ ਪ੍ਰਤੀਯੋਗੀ ਵਿਦਿਆਰਥੀਆਂ ਨੂੰ ਕਾਪੀਆਂ ਅਤੇ ਪੈੱਨ ਵੰਡੇ ਗਏ। ਖੇਤੀਬਾੜੀ ਅਫਸਰ, ਨਵਾਂਸ਼ਹਿਰ ਡਾ.ਰਾਜ ਕੁਮਾਰ ਨੇ ਵਿਦਿਆਰਥੀਆਂ ਨੂੰ ਝੋਨੇ ਦੀ ਪਰਾਲੀ ਅਤੇ ਹੋਰ ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਰੋਕਣ ਦੇ ਮਿਸ਼ਨ ਵਿਚ ਯੋਗਦਾਨ ਲਈ ਪ੍ਰੇਰਿਤ ਕਰਦਿਆਂ ਆਪਣੇ ਆਲੇ-ਦੁਆਲੇ ’ਚ ਪਰਾਲੀ ਸਾੜਨ ਤੋਂ ਰੋਕਣ ਲਈ ਵਲੰਟੀਅਰ ਬਣਾ ਕੇ ਸੇਵਾਵਾਂ ਨਿਭਾਉਣ ਲਈ ਕਿਹਾ। ਉਨ੍ਹਾਂ ਪੰਜਾਬ ਸਰਕਾਰ ਵੱਲੋ ਇਸ ਮੁੱਦੇ ‘ਤੇ ਕੀਤੇ ਗਏ ਉਪਰਾਲਿਆ ਦੀ ਜਾਣਕਾਰੀ ਵੀ ਦਿੱਤੀ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਖੇਤੀਬਾੜੀ ਵਿਕਾਸ ਅਫ਼ਸਰ ਡਾ.ਕੁਲਦੀਪ ਸਿੰਘ ਨੇ ਆਪਣੇ ਸੰਦੇਸ਼ ‘ਚ ਕਿਹਾ ਕਿ ਵਾਤਾਵਰਨ ਦੀ ਸੁਰੱਖਿਆ ਨਾਲ ਜਨ- ਜੀਵਨ ਦਾ ਬਚਾਅ ਹੈ, ਇਸ ਲਈ ਵਾਤਾਵਰਨ ਦੀ ਸ਼ੁੱਧਤਾ ਬਣਾਈ ਰੱੱਖਣ ਲਈ ਸਮੂਹਿਕ ਸਹਿਯੋਗ ਦੀ ਲੋੜ ਹੈ। ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ ਅਤੇ ਉਹਨਾਂ ਦੇ ਸਟਾਫ ਨੇ ਇਸ ਪ੍ਰੋਗਰਾਮ ਨੂੰ ਨੇਪਰੇ ਚਾੜ੍ਹਨ ਲਈ ਪੂਰਨ ਸਹਿਯੋਗ ਦਿੱਤਾ। ਇਸ ਮੌਕੇ ਖੇਤੀਬਾੜੀ ਉਪ ਨਿਰੀਖਕ ਸਰਬਜੀਤ ਸਿੰਘ,ਏ.ਟੀ.ਐਮ ਜਸਵਿੰਦਰ ਕੌਰ ਅਤੇ ਕੁਲਜਿੰਦਰ ਕੁਮਾਰ  ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਰਾਜ ਪੱਧਰੀ ਕਵਿਤਾ ਰਚਨਾ ਮੁਕਾਬਲੇ ਵਿਚ ਨੰਦਨੀ ਸ਼ਰਮਾ ਨੇ ਹਾਸਲ ਕੀਤਾ ਤੀਜਾ ਸਥਾਨ      
Next articleਰਾਜ ਪੱਧਰੀ ਬਾਕਸਿੰਗ ਮੁਕਾਬਲੇ ਲੈਮਰਿਨ ਟੈਂਕ ਸਕਿੱਲ ਯੂਨੀਵਰਸਿਟੀ ਬਲਾਚੌਰ ਵਿਖੇ 16 ਤੋਂ 24 ਤੱਕ ਹੋਣਗੇ