ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਮੈਨ ਦਿਲਬਾਗ ਸਿੰਘ ਜੌਹਲ ਦੇ ਨਿਰਦੇਸ਼ਾਂ ’ਤੇ ਸੀ.ਜੇ.ਐਮ.-ਕਮ- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਰਾਜ ਪਾਲ ਰਾਵਲ ਵੱਲੋਂ ਜ਼ਿਲ੍ਹਾ ਕਚਹਿਰੀਆਂ ਵਿਖੇ ਇਕ ਸਾਲ ਲਈ ਇੰਪੈਨਲਡ ਕੀਤੇ ਪੈਰਾ ਲੀਗਲ ਵਲੰਟੀਅਰਾਂ ਨਾਲ ਪਲੇਠੀ ਮੀਟਿੰਗ ਕੀਤੀ। ਪੈਰਾ ਲੀਗਲ ਵਲੰਟੀਅਰਾਂ ਦੀ ਤਿੰਨ ਦਿਨਾਂ ਟਰੇਨਿੰਗ ਪ੍ਰੋਗਰਾਮ ਦਾ ਉਦੇਸ਼ ਮਿਆਰੀ ਕਾਨੂੰਨੀ ਸੇਵਾਵਾਂ ਪ੍ਰਦਾਨ ਕਰਵਾਉਣਾ, ਕਾਨੂੰਨੀ ਸਾਖਰਤਾ ਦਾ ਪ੍ਰਚਾਰ, ਕਾਨੂੰਨੀ ਸੇਵਾਵਾਂ ਕੈਂਪਾਂ ਵਿਚ ਹਾਜ਼ਰ ਹੋਣਾ ਹੈ। ਸੀ.ਜੇ.ਐਮ. ਰਾਜ ਪਾਲ ਰਾਵਲ ਨੇ ਵਲੰਟੀਅਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਮੀਡੀਏਸ਼ਨ ਸੈਂਟਰ, ਪੀ.ਐਲ.ਏ. (ਪੀ.ਯੂ.ਐਸ), ਐਲ.ਏ.ਡੀ.ਐਸ., ਨਾਲਸਾ ਸਕੀਮਾਂ ਅਤੇ 14 ਦਸੰਬਰ ਨੂੰ ਹੋਣ ਜਾ ਰਹੀ ਰਾਸ਼ਟਰੀ ਲੋਕ ਅਦਾਲਤ ਬਾਰੇ ਵੀ ਜਾਣੂ ਕਰਵਾਇਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸੈਸ਼ਨ ਜੱਜ ਦੀ ਅਗਵਾਈ ਵਾਲੀ ਚੋਣ ਕਮੇਟੀ ਵੱਲੋਂ ਇੰਪੈਨਲਡ ਕੀਤੇ ਇਹ ਵਲੰਟੀਅਰ ਕਾਨੂੰਨੀ ਸੇਵਾਵਾਂ ਅਥਾਰਟੀਜ਼ ਐਕਟ 1987 ਦੀ ਧਾਰਾ 12 ਤਹਿਤ ਕਿਸੇ ਵੀ ਲੋੜਵੰਦ ਜਾਂ ਕਾਨੂੰਨੀ ਸਹਾਇਤਾ ਲੈਣ ਦੇ ਚਾਹਵਾਨ ਵਿਅਕਤੀ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਉਣਗੇ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ 1 ਅਕਤੂਬਰ ਤੋਂ ਸ਼ੁਰੂ ਹੋਈ ਵਿਸ਼ੇਸ਼ ਮੁਹਿੰਮ ‘ਯੂਅਰ ਜਰਨੀ, ਯੂਅਰ ਲਾਈਫ, ਯੂਅਰ ਰਿਸਪਾਂਸੀਬਿਲਟੀ’ (ਤੁਹਾਡੀ ਯਾਤਰਾ, ਤੁਹਾਡੀ ਜ਼ਿੰਦਗੀ, ਤੁਹਾਡੀ ਜ਼ਿੰਮੇਵਾਰੀ) ਸੁਰੱਖਿਆਤ ਡਰਾਈਵਿੰਗ ਅਤੇ ਸੁਰੱਖਿਅਤ ਰਹੋ ਬਾਰੇ ਵੀ ਜਾਣੂ ਕਰਵਾਇਆ। ਇਹ ਮੁਹਿੰਮ 31 ਦਸੰਬਰ 2024 ਤੱਕ ਜਾਰੀ ਰਹੇਗੀ। ਪੈਰਾ ਲੀਗਲ ਵਲੰਟੀਅਰਾਂ ਨੂੰ ਕਾਨੂੰਨੀ ਸੇਵਾਵਾਂ ਸਕੀਮ ਬਾਰੇ ਹੋਰ ਪ੍ਰਚਾਰ ਕਰਨ ਲਈ ਸਟਿੱਕਰ, ਪਰਚੇ ਵੰਡਦਿਆਂ ਟੋਲ ਫਰੀ ਨੰਬਰ 15100 ਨੂੰ ਵੀ ਪ੍ਰਚਾਰਨ ਦਾ ਸੱਦਾ ਦਿੱਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਟਾਫ ਅਤੇ ਪੈਨਲ ਐਡਵੋਕੇਟ ਰੇਨੂੰ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਫੌਜਦਾਰੀ ਅਤੇ ਸਿਵਲ ਕਾਨੂੰਨਾਂ ਤੋਂ ਇਲਾਵਾ ਔਰਤਾਂ ਅਤੇ ਬੱਚਿਆਂ ਨਾਲ ਸਬੰਧਤ ਕਾਨੂੰਨਾਂ ਸਬੰਧੀ ਵੀ ਟਰੇਨਿੰਗ ਦਿੱਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly