ਜਲੰਧਰ,(ਸਮਾਜ ਵੀਕਲੀ) (ਵਿਸ਼ੇਸ਼ ਪ੍ਰਤੀਨਿਧੀ)-ਜਿਲਾ ਬਠਿੰਡਾ ਰਾਏ ਕੇ ਕਲਾਂ ਵਿਖੇ ਕਿਸਾਨਾਂ ਤੇ ਲਾਠੀਚਾਰਜ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਬੀਕੇਯੂ ਪੰਜਾਬ ਦੇ ਕੌਰ ਕਮੇਟੀ ਮੈਂਬਰ ਨਰਿੰਦਰ ਸਿੰਘ ਬਾਜਵਾ ਨੇ ਪ੍ਰੈਸ ਬਿਆਨ ਦਿੰਦਿਆਂ ਸਰਕਾਰ ਨੂੰ ਨਸੀਹਤ ਦਿੰਦਿਆਂ ਮੰਡੀਆਂ ਦੇ ਸੁਚੱਜੇ ਪ੍ਰਬੰਧਾਂ ਵੱਲ ਧਿਆਨ ਦੇਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜੇਕਰ ਮਸਲੇ ਲਾਠੀਚਾਰਜ ਨਾਲ ਹੱਲ ਹੁੰਦੇ ਤਾਂ ਹੁਣ ਤੱਕ ਸਰਕਾਰਾਂ ਵੱਲੋਂ ਜੋ ਵਹਿਸ਼ੀ ਢੰਗ ਨਾਲ ਕਿਸਾਨ ਅੰਦੋਲਨਾਂ ਦੌਰਾਨ ਕੀਤਾ ਹੈ ਉਸ ਨਾਲ ਸਾਰੇ ਮਸਲੇ ਹੱਲ ਹੋ ਗਏ ਹੁੰਦੇ।ਉਨ੍ਹਾਂ ਕਿਹਾ ਸਰਕਾਰਾਂ ਨੂੰ ਕਿਸਾਨਾਂ ਦੀ ਕੁਟ ਨਾਲੋਂ ਉਨ੍ਹਾਂ ਦੀ ਹੋ ਰਹੀ ਲੁੱਟ ਖਸੁੱਟ ਵੱਲ ਧਿਆਨ ਦੇਣਾ ਚਾਹੀਦਾ ਹੈ। ਆਏ ਦਿਨ ਪੰਜਾਬ ਦਾ ਕਿਸਾਨ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਹੋ ਰਿਹਾ ਹੈ। ਭਾਰਤ ਅੰਦਰ ਹਜ਼ਾਰਾਂ ਕਿਸਾਨਾਂ ਵੱਲੋਂ ਖੇਤੀ ਨੂੰ ਹਰ ਸਾਲ ਅਲਵਿਦਾ ਆਖ ਦਿੱਤਾ ਜਾਂਦਾ ਹੈ। ਕਿਸਾਨੀ ਕੋਈ ਲਾਹੇਵੰਦ ਧੰਦਾ ਨਹੀਂ ਰਿਹਾ। ਇਸ ਨੂੰ ਲਾਹੇਵੰਦ ਬਣਾਉਣ ਲਈ ਸਰਕਾਰਾਂ ਨੂੰ ਚਿੰਤਾ ਅਤੇ ਚਿੰਤਨ ਦੋਨੋਂ ਕਰਨ ਦੀ ਜ਼ਰੂਰਤ ਹੈ ਨਾ ਕਿ ਤੰਗੀ ਤੁਰਸ਼ੀ ਦੇ ਮਾਰੇ ਲਾਚਾਰ ਕਿਸਾਨਾਂ ਤੇ ਲਾਠੀਚਾਰਜ ਕਰਕੇ ਉਨ੍ਹਾਂ ਨੂੰ ਮਾਰਨ ਦੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly