ਨਵੀਂ ਦਿੱਲੀ— ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਲਾਈਵ ਸ਼ੋਅ ਨੂੰ ਲੈ ਕੇ ਅਕਸਰ ਹੀ ਵਿਵਾਦ ਦੇਖਣ ਨੂੰ ਮਿਲਦੇ ਹਨ। ਦਿਲਜੀਤ ਦਾ ਕੰਸਰਟ 15 ਨਵੰਬਰ ਸ਼ੁੱਕਰਵਾਰ ਨੂੰ ਹੈਦਰਾਬਾਦ ‘ਚ ਹੋਣ ਜਾ ਰਿਹਾ ਹੈ ਪਰ ਇਸ ਤੋਂ ਪਹਿਲਾਂ ਤੇਲੰਗਾਨਾ ਸਰਕਾਰ ਨੇ ਆਯੋਜਕਾਂ ਨੂੰ ਨੋਟਿਸ ਭੇਜ ਕੇ ਨਿਰਦੇਸ਼ ਦਿੱਤੇ ਹਨ। ਤੇਲੰਗਾਨਾ ਸਰਕਾਰ ਨੇ ਸ਼ਰਾਬ ਨੂੰ ਉਤਸ਼ਾਹਿਤ ਕਰਨ ਵਾਲੇ ਗੀਤਾਂ ‘ਤੇ ਪਾਬੰਦੀ ਲਗਾਉਣ ਲਈ ਨੋਟਿਸ ਜਾਰੀ ਕੀਤਾ ਹੈ।
ਤੇਲੰਗਾਨਾ ਸਰਕਾਰ ਨੇ ਦਿਲਜੀਤ ਦੋਸਾਂਝ ਨੂੰ ਹਿੰਸਾ, ਨਸ਼ਿਆਂ ਅਤੇ ਸ਼ਰਾਬ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਨਾ ਗਾਉਣ ਲਈ ਨੋਟਿਸ ਜਾਰੀ ਕੀਤਾ ਹੈ। ਨੋਟਿਸ ਦੇ ਅਨੁਸਾਰ, ਸੰਗੀਤ ਸਮਾਰੋਹ ਵਿੱਚ ਬੱਚਿਆਂ ਨੂੰ ਸਟੇਜ ‘ਤੇ ਲਿਆਉਣ ਤੋਂ ਵੀ ਰੋਕਿਆ ਗਿਆ ਹੈ, ਜਿਸ ਨਾਲ ਬੱਚਿਆਂ ਨੂੰ ਉੱਚੀ ਆਵਾਜ਼ ਦੇ ਪੱਧਰ ਤੋਂ ਬਚਾਉਣ ਵਿੱਚ ਕਾਫੀ ਹੱਦ ਤੱਕ ਮਦਦ ਮਿਲੇਗੀ। ਦਰਅਸਲ, WHO ਦੇ ਦਿਸ਼ਾ-ਨਿਰਦੇਸ਼ਾਂ ਵਿੱਚ ਕਿਹਾ ਗਿਆ ਹੈ ਕਿ ਬਹੁਤ ਜ਼ਿਆਦਾ ਉੱਚੀ ਆਵਾਜ਼ ਬੱਚਿਆਂ ਲਈ ਸੁਰੱਖਿਅਤ ਨਹੀਂ ਹੈ।
ਰਿਪੋਰਟ ਮੁਤਾਬਕ ਨੋਟਿਸ ‘ਚ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪੁਰਾਣੇ ਕੰਸਰਟ ਦੀ ਵੀਡੀਓ ਦੇ ਸਬੂਤ ਵੀ ਦਿੱਤੇ ਗਏ ਹਨ। ਜਿਸ ਵਿੱਚ ਉਸਨੂੰ ਲਾਈਵ ਸ਼ੋਅ ਵਿੱਚ ਪੰਜ ਤਾਰਾ, ਪਟਿਆਲਾ ਪੈੱਗ ਵਰਗੇ ਗੀਤ ਗਾਉਂਦੇ ਦਿਖਾਇਆ ਗਿਆ ਹੈ। ਦਿਲਜੀਤ ਦੋਸਾਂਝ ਦੇ ਸ਼ੋਅ ਅਤੇ ਇਸ ਨਾਲ ਜੁੜੇ ਵਿਵਾਦਾਂ ਨੂੰ ਲੈ ਕੇ ਤੇਲੰਗਾਨਾ ਸਰਕਾਰ ਚੌਕਸ ਨਜ਼ਰ ਆ ਰਹੀ ਹੈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly