ਨਵਾਂਸ਼ਹਿਰ/ਬੰਗਾ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵੱਲੋਂ ਇੱਕ ਵਿਸ਼ੇਸ਼ ਲੈਕਚਰ ਪ੍ਰਿੰਸੀਪਲ ਡਾ. ਤਰਸੇਮ ਸਿੰਘ ਭਿੰਡਰ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ। ਇਸ ਮੌਕੇ ਡਾ. ਚਰਨਜੀਤ ਕੌਰ ਮਾਨ ਨੇ ਮੁੱਖ ਵਕਤਾ ਵਜੋਂ ਸ਼ਿਰਕਤ ਕੀਤੀ। ਸਵਾਗਤੀ ਰਸਮਾਂ ਨਿਭਾਉਂਦਿਆਂ ਪ੍ਰਿੰ. ਡਾ. ਤਰਸੇਮ ਸਿੰਘ ਤੇ ਸਮੂਹ ਸਟਾਫ਼ ਨੇ ਡਾ. ਚਰਨਜੀਤ ਕੌਰ ਮਾਨ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਉਨ੍ਹਾਂ ਨੂੰ ਜੀ ਆਇਆਂ ਨੂੰ ਆਖਿਆ ਤੇ ਆਪਣੇ ਸੰਬੋਧਨ ‘ਚ ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਮਾਹਾਰਾਜਾ ਰਣਜੀਤ ਸਿੰਘ ਦੇ ਗੌਰਵਸ਼ਾਲੀ ਇਤਿਹਾਸ ਤੋਂ ਸੇਧ ਲੈਣ ਲਈ ਪ੍ਰੇਰਿਆ। ਆਪਣੇ ਲੈਕਚਰ ਦੌਰਾਨ ਡਾ. ਚਰਨਜੀਤ ਕੌਰ ਮਾਨ ਨੇ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਜੀਵਨ ਫਲਸਫ਼ੇ ਬਾਰੇ ਬੋਲਦਿਆਂ ਉਨ੍ਹਾਂ ਦੀ ਸ਼ਖ਼ਸੀਅਤ ਦੇ ਵੱਖ-ਵੱਖ ਪੱਖਾਂ ਨੂੰ ਉਜਾਗਰ ਕੀਤਾ। ਧੰਨਵਾਦੀ ਸ਼ਬਦ ਸਾਂਝੇ ਕਰਦਿਆਂ ਡਾ. ਨਿਰਮਲਜੀਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਨਾਲ ਸੰਬੰਧਤ ਲੋਕ ਕਥਾਵਾਂ ਤੋਂ ਜਾਣੂ ਕਰਵਾਇਆ । ਮੰਚ ਸੰਚਾਲਨ ਕਰਦਿਆਂ ਪ੍ਰੋ. ਗੁਰਪ੍ਰੀਤ ਸਿੰਘ ਨੇ ਵੀ ਮਹਾਰਾਜਾ ਰਣਜੀਤ ਸਿੰਘ ਦੇ ਜੀਵਨ ਦੀਆਂ ਛੋਟੀਆਂ-ਛੋਟੀਆਂ ਘਟਨਾਵਾਂ ਨੂੰ ਵਿਦਿਆਰਥੀਆਂ ਦੇ ਰੂ-ਬ-ਰੂ ਕੀਤਾ। ਅੰਤ ਮੁੱਖ ਵਕਤਾ ਦਾ ਪੰਜਾਬੀ ਵਿਭਾਗ ਵੱਲੋਂ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਡਾ. ਇੰਦੂ ਰੱਤੀ, ਪ੍ਰੋ. ਤਜਿੰਦਰ ਸਿੰਘ,ਪ੍ਰੋ. ਪੂਜਾ, ਪ੍ਰੋ. ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly