ਬਠਿੰਡਾ ਜ਼ਿਲ੍ਹੇ ਨੇ ਰਾਜ ਪੱਧਰੀ ਪ੍ਰਾਇਮਰੀ ਖੇਡ ਮੁਕਾਬਲਿਆਂ ਵਿੱਚ ਕਬੱਡੀ ‘ਚ ਕਰਾਈ ਬੱਲੇ ਬੱਲੇ

ਬਠਿੰਡਾ (ਸਮਾਜ ਵੀਕਲੀ) ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਮੋਹਾਲੀ ਵਿਖੇ ਰਾਜ ਪੱਧਰੀ ਪ੍ਰਾਇਮਰੀ ਖੇਡਾਂ ਦਾ ਦੂਜਾ ਫੇਸ ਕਰਵਾਇਆ ਗਿਆ। ਜਿਸ ਦੌਰਾਨ ਪੰਜਾਬ ਰਾਜ ਦੇ ਵੱਖ ਵੱਖ ਜ਼ਿਲ੍ਹਿਆਂ ਦੀਆਂ ਟੀਮਾਂ ਦੁਆਰਾ ਭਾਗ ਲਿਆ ਗਿਆ। ਇਨ੍ਹਾਂ ਖੇਡਾਂ ਦੌਰਾਨ ਬਠਿੰਡਾ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਨਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਮਹਿੰਦਰਪਾਲ ਸਿੰਘ ਅਤੇ ਜ਼ਿਲ੍ਹਾ ਖੇਡ ਇੰਚਾਰਜ ਗੁਰਪ੍ਰੀਤ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਓਵਰਆਲ ਇੰਚਾਰਜ ਭੁਪਿੰਦਰਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਬਠਿੰਡਾ ਜ਼ਿਲ੍ਹੇ ਦੇ ਖਿਡਾਰੀਆਂ ਵੱਲੋਂ ਭਾਗ ਲਿਆ ਗਿਆ ਅਤੇ ਆਪਣੀ-ਆਪਣੀ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ। ਇਨ੍ਹਾਂ ਰਾਜ ਪੱਧਰੀ ਖੇਡਾਂ ਦੌਰਾਨ ਕਬੱਡੀ ਨੈਸ਼ਨਲ ਲੜਕੇ ਵੱਲੋਂ ਫਾਈਨਲ ਮੁਕਾਬਲੇ ਵਿੱਚ ਸੰਗਰੂਰ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਕਬੱਡੀ ਸਰਕਲ ਨੇ ਪੂਰੇ ਪੰਜਾਬ ਵਿੱਚੋਂ ਦੂਜਾ ਸਥਾਨ ਅਤੇ ਹਾਕੀ ਲੜਕੀਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਬਠਿੰਡਾ ਨੇ ਪੂਰੇ ਪੰਜਾਬ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ। ਇਸ ਰਾਜ ਪੱਧਰੀ ਟੂਰਨਾਮੈਂਟ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਕਬੱਡੀ ਨੈਸ਼ਨਲ ਲੜਕੇ ਦੇ ਇੰਚਾਰਜ ਜਗਤਾਰ ਸਿੰਘ, ਹਰਵਿੰਦਰ ਸਿੰਘ, ਕਬੱਡੀ ਸਰਕਲ ਦੇ ਇੰਚਾਰਜ ਜਸ਼ਨਪ੍ਰੀਤ ਸਿੰਘ ਮੁਲਤਾਨੀਆਂ, ਹਾਕੀ ਲੜਕੀਆਂ ਇੰਚਾਰਜ ਜਸਪ੍ਰੀਤ ਕੌਰ ਅਤੇ ਟੀਮ ਮੈਨੇਜਰ ਰੁਪਿੰਦਰ ਕੌਰ, ਹਾਕੀ ਲੜਕੇ ਰਣਧੀਰ ਸਿੰਘ, ਭੁਪਿੰਦਰ ਸਿੰਘ ਭਗਤਾ ਤੋਂ ਇਲਾਵਾ ਸੁਖਜੀਵਨਪਾਲ ਕੌਰ, ਭੋਲਾ ਰਾਮ, ਅਮਨਦੀਪ ਸਿੰਘ, ਹਰਜਿੰਦਰ ਕੌਰ, ਮਨਦੀਪ ਸਿੰਘ, ਅਮਨਦੀਪ ਸਿੰਘ, ਜਗਪ੍ਰੀਤ ਸਿੰਘ, ਸੁਰਿੰਦਰ ਕੁਮਾਰ ਪਰਸਰਾਮ, ਹਰਵਿੰਦਰ ਬਾਠ, ਜਸ਼ਨਪ੍ਰੀਤ ਸਿੰਘ, ਹਰਜਿੰਦਰ ਸਿੰਘ ਅਤੇ ਜਗਤਾਰ ਸਿੰਘ ਵੱਖ ਵੱਖ ਟੀਮਾਂ ਨਾਲ ਹਾਜ਼ਰ ਸਨ। ਬਠਿੰਡਾ ਜ਼ਿਲ੍ਹੇ ਦੀ ਇਸ ਪ੍ਰਾਪਤੀ ਲਈ ਮਨਿੰਦਰ ਕੌਰ ਜ਼ਿਲ੍ਹਾ ਸਿੱਖਿਆ ਅਫ਼ਸਰ, ਮਹਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ, ਲਖਵਿੰਦਰ ਸਿੰਘ ਸਿੱਧੂ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਅਤੇ ਗੁਰਪ੍ਰੀਤ ਸਿੰਘ ਬਰਾੜ ਜਿਲ੍ਹਾ ਖੇਡ ਇੰਚਾਰਜ ਵੱਲੋਂ ਖਿਡਾਰੀਆਂ, ਖੇਡ ਇੰਚਾਰਜਾਂ ਅਤੇ ਮਾਪਿਆਂ ਨੂੰ ਵਧਾਈਆਂ ਦਿੱਤੀਆਂ ਗਈਆਂ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੋਟਰੀ ਕਲੱਬ ਇਲੀਟ ਨੇ ਲਗਾਇਆ ਖੂਨਦਾਨ ਕੈਂਪ
Next article‘ਖੁਸ਼ੀ ਦੇ ਹੰਝੂ ਹਨ ਪਾਗਲ ‘, ਇਸ ਖਿਡਾਰੀ ਦੀ ਫਲਾਈਟ ਦੇਖ ਕੇ ਸਟੇਡੀਅਮ ਦੇ ਵਿਚਕਾਰ ਕੈਪਟਨ ਸੂਰਿਆਕੁਮਾਰ ਯਾਦਵ ਰੋਣ ਲੱਗ ਪਏ।