“ਮੈਗਾ ਮੁਹਿੰਮ” ਦੇ ਤਹਿਤ ਅੱਜ ਵੀ ਕੀਤੀਆਂ ਗਈਆਂ ਡੇਂਗੂ ਵਿਰੁੱਧ ਵੱਖ-ਵੱਖ ਗਤੀਵਿਧੀਆਂ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਹਤ ਮੰਤਰੀ ਪੰਜਾਬ ਮਾਨਯੋਗ ਡਾ ਬਲਵੀਰ ਸਿੰਘ ਜੀ ਦੇ ਹੁਕਮਾਂ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਦੀ ਅਗਵਾਈ ਵਿੱਚ ਡੇੰਗੂ ਵਿਰੋਧੀ “ਮੈਗਾ ਮੁਹਿੰਮ” ਦੇ ਦੂਜੇ ਦਿਨ ਵੀ ਜਿਲੇ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੁਹਿੰਮ ਵਿੱਚ ਐਂਟੀ ਲਾਰਵਾ ਟੀਮਾਂ, ਬਰੀਡਿੰਗ ਚੈੱਕਰ ਤੋਂ ਇਲਾਵਾ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਗਿਆ ਅਤੇ ਜਿਨਾਂ ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ ਉਹਨਾਂ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ। ਜ਼ਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਨੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਅੱਜ ਜਿਲੇ ਭਰ ਵਿੱਚ ਨਰਸਿੰਗ ਵਿਦਿਆਰਥੀਆਂ ਵੱਲੋਂ ਵੱਖ ਵੱਖ ਸਰਵੇ ਟੀਮਾਂ ਦੇ ਨਾਲ ਜਾ ਕੇ ਡੇਂਗੂ ਦੀ ਰੋਕਥਾਮ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਸ਼ਹਿਰ ਹੁਸ਼ਿਆਰਪੁਰ ਵਿੱਚ 10 ਐਂਟੀ ਲਾਰਵਾ ਟੀਮਾਂ ਵੱਲੋਂ ਅਤੇ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਗਤੀਵਿਧੀਆ ਕੀਤੀਆਂ ਗਈਆਂ। ਟੀਮਾਂ ਨੇ ਸ਼ਹਿਰ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਘਰ-ਘਰ ਜਾ ਕੇ ਮੱਛਰਾਂ ਦੇ ਲਾਰਵੇ ਦੀ ਜਾਂਚ ਕੀਤੀ ਅਤੇ ਵੱਖ-ਵੱਖ ਕੰਟੇਨਰਾਂ ‘ਚੋਂ ਪਾਣੀ ਕੱਢ ਕੇ ਮੱਛਰਾਂ ਦੇ ਲਾਰਵੇ ਨੂੰ ਮੌਕੇ ‘ਤੇ ਹੀ ਨਸ਼ਟ ਕੀਤਾ। ਲਾਰਵੀਸਾਈਡ ਸਪਰੇਅ ਅਤੇ ਮੱਛਰਾਂ ਦੇ ਲਾਰਵੇ ਨੂੰ ਰੋਕਣ ਲਈ ਸਿਹਤ ਸਿੱਖਿਆ ਅਤੇ ਹੋਰ ਉਪਾਅ ਕੀਤੇ ਗਏ। ਉਹਨਾਂ ਦੱਸਿਆ ਕਿ ਟੀਮਾਂ ਵੱਲੋਂ ਸਕੂਲਾਂ ਦਾ ਵੀ ਦੌਰਾ ਕੀਤਾ ਗਿਆ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੱਛਰਾਂ ਦਾ ਲਾਰਵਾ ਵੀ ਦਿਖਾਇਆ ਗਿਆ। ਜ਼ਿਲੇ ਦੇ ਹੋਰ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ਵਿੱਚ ਵੀ ਖੇਤਰ-ਵਾਰ ਟੀਮਾਂ ਦੁਆਰਾ ਅਜਿਹੀਆਂ ਗਤੀਵਿਧੀਆਂ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਸਰਵੇ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿਉਂਕਿ ਡੇਂਗੂ ਦੀ ਰੋਕਥਾਮ ਲਈ ਲੋਕਾਂ ਦੇ ਸਹਿਯੋਗ ਬਹੁਤ ਜਰੂਰੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਧੀਆਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੇ ਮਨੋਬਲ ਨੂੰ ਉੱਚਾ ਚੁੱਕਣ ਲਈ ਸਹਿਯੋਗ ਸੁਸਾਇਟੀ ਕਰ ਰਹੀ ਹੈ ਸ਼ਲਾਘਾਯੋਗ ਉਪਰਾਲੇ – ਸਚਦੇਵਾ
Next articleਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਆਰਬੀਆਈ ਕੁਇਜ਼ ਵਿੱਚ ਭਾਗ ਲਿਆ