ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ) ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਸਾਹਿਬ ਜੀ ਪਿੰਡ ਰਾਮਪੁਰ ਬਿਲੜੋ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪੰਜਾਂ ਪਿਆਰਿਆਂ ਦੀ ਅਗਵਾਈ ਹੇਠ 13 ਨਵੰਬਰ ਦਿਨ ਬੁੱਧਵਾਰ ਨੂੰ ਨਗਰ ਕੀਰਤਨ ਸਜਾਇਆ ਗਿਆ। ਇਸ ਵਿਸ਼ਾਲ ਨਗਰ ਕੀਰਤਨ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀਆਂ ਭਰੀਆਂ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ।ਇਹ ਨਗਰ ਕੀਰਤਨ ਗੁਰੂ ਘਰ ਤੋਂ ਸ਼ੁਰੂ ਹੋ ਕੇ ਵੱਖ ਵੱਖ ਥਾਵਾਂ ਤੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦਰਬਾਰ ਸਾਹਿਬ ਜੀ ਵਿਖੇ ਸਮਾਪਿਤ ਹੋਇਆ ।ਇਸੇ ਤਰਾਂ 15 ਨਵੰਬਰ ਦਿਨ ਸ਼ੁੱਕਰਵਾਰ ਨੂੰ ਗੁਰੂ ਘਰ ਵਿਚ ਰੱਖੇ ਹੋਏ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਭੋਗ ਤੋਂ ਉਪਰੰਤ ਭਾਈ ਗੁਰਦੀਪ ਸਿੰਘ ਖ਼ਾਲਸਾ ਗੜ੍ਹਸ਼ੰਕਰ ਵਾਲਿਆਂ ਨੇ ਗੁਰੂ ਜਸ ਉਚਾਰਨ ਕਰਦਿਆਂ ਸ਼ਰਧਾ ਭਾਵਨਾ ਦਾ ਪ੍ਰਗਟਾਵਾ ਕੀਤਾ ਅਤੇ ਸ਼੍ਰੀ ਗੁਰੂ ਨਾਨਕ ਦੇਵ ਦਾ ਉਪਦੇਸ਼ ਵਾਰੇ ਸੰਗਤਾਂ ਨੂੰ ਜਾਣੂ ਕਰਵਾਇਆ । ਇਨ੍ਹਾਂ ਕਿਹਾ ਪਹਿਲੀ ਪਾਤਸਾਹੀ ਧੰਨ ਧੰਨ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ‘ਨ ਕੋਈ ਹਿੰਦੂ, ਨ ਮੁਸਲਮਾਨ’ ਦੀ ਘੋਸ਼ਣਾ ਕਰਕੇ ਲੋਕਾਂ ਨੂੰ ਧਰਮ ਤੰਜ਼-ਨਜ਼ਰੀਂ ਤੋਂ ਉੱਪਰ ਉੱਠ ਕੇ ਸੱਚਾ ਧਰਮ ਧਾਰਨ ਕਰਨ ਲਈ ਪ੍ਰੇਰਿਆ ਕੀਤਾ ਇਸ ਮੌਕੇ ਨਗਰ ਦੀਆਂ ਸੰਗਤਾਂ ਨੇ ਕੀਰਤਨ ਦਾ ਅਨੰਦ ਮਾਣਿਆ ਅਖੀਰ ਵਿਚ ਕਮੇਟੀ ਮੈਂਬਰਾਂ ਨੇ ਗੱਲਬਾਤ ਕਰਦਿਆਂ ਕਿਹਾ ਕਿ “ਜਤਨ ਬਹੁਤ ਸੁਖ ਕੇ ਕੀਏ ਦੁਖ ਕੋ ਕੀੳ ਨ ਕੋਇ || ਕੁਹ ਨਾਨਕ ਸੁਨਿ ਰੇ ਮਨਾ ਹਰਿ ਭਾਵੈ ਸੋ ਹੋਏ || ਭਾਵ :- ਇਨਸਾਨ ਆਪਣੇ ਸੁੱਖਾ ਦੀ ਪ੍ਰਾਪਤੀ ਵਾਸਤੇ ਅਨੇਕਾਂ ਜਤਨ ਕਰਦਾ ਰਹਿੰਦਾ ਹੈ ਅਤੇ ਆਪਣੇ ਦੁੱਖਾਂ ਵਾਸਤੇ ਕੋਈ ਜਤਨ ਨਹੀਂ ਕਰਦਾ | ਹੈ ਸਤਿਗੁਰੂ ਨਾਨਕ! ਆਖ ਹੈ ਮਾਨ!ਜੋ ਕੁੱਝ ਪ੍ਰਮਾਤਮਾ ਨੂੰ ਚੰਗਾ ਲੱਗਦਾ ਉਹੀ ਕੁੱਝ ਹੁੰਦਾ ਹੈ | ਇਸ ਮੌਕੇ ਪ੍ਰਧਾਨ ਸ਼ਾਮ ਸਿੰਘ, ਸੈਕਟਰੀ ਹਰਪ੍ਰੀਤ ਬੇਦੀ ,ਖਜਾਨਚੀ ਜਸਵੀਰ ਕੌਰ ,ਭੁਪਿੰਦਰ ਸਿੰਘ ,ਅਨੁਰਾਗ ਬੇਦੀ ,ਗੁਰਪ੍ਰੀਤ ਸਿੰਘ (ਗੋਪੀ ),ਗੁਰਪ੍ਰੀਤ ਸਿੰਘ (ਸੋਨੂ),ਜਸਕਰਨ ਸਿੰਘ, ਸ਼ਿਵਮ ਬੇਦੀ, ਪ੍ਰਿੰਸ ਬੇਦੀ, ਸਤਨਾਮ ਸਿੰਘ ਅਤੇ ਸਮੂਹ ਸੰਗਤਾਂ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly