ਵਿਦੇਸ਼ ਦਾ ਰੁਝਾਨ

ਸੰਜੀਵ ਸਿੰਘ ਸੈਣੀ
ਸੰਜੀਵ ਸਿੰਘ ਸੈਣੀ, ਮੋਹਾਲੀ
(ਸਮਾਜ ਵੀਕਲੀ) ਪੰਜਾਬ  ਦਾ ਨੌਜਵਾਨ ਵਿਦੇਸ਼ਾਂ ਨੂੰ ਉਡਾਰੀ ਮਾਰ ਰਿਹਾ ਹੈ । ਕਿਸੇ ਲਈ ਆਪਣਾ ਘਰ-ਬਾਰ ਛੱਡਣਾ ਸੌਖਾ ਨਹੀਂ ਹੁੰਦਾ, ਪਰ ਅਨੇਕਾਂ ਮਜਬੂਰੀਆਂ ਕਰਕੇ ਹੀ ਉਸਨੂੰ ਆਪਣੀ ਧਰਤੀ ਤੋਂ ਵੱਖ ਹੋਣ ਲਈ ਮਜ਼ਬੂਰ ਹੋਣਾ ਪੈਂਦਾ ਹੈ। ਲੋਕ ਜ਼ਮੀਨ ਜਾਇਦਾਦ, ਘਰ-ਬਾਰ ਵੇਚ ਕੇ ਪਰਿਵਾਰ ਸਮੇਤ ਵਿਦੇਸ਼ਾਂ ਵਿਚ ਵੱਸਣ ਜਾ ਰਹੇ ਹਨ । ਤਾਜ਼ਾ ਰਿਪੋਰਟ ਮੁਤਾਬਕ ਸੂਬੇ ਵਿੱਚ 85 ਲੱਖ ਤੋਂ ਵਧੇਰੇ ਲੋਕਾਂ ਕੋਲ ਪਾਸਪੋਰਟ ਹੈ। ਪਾਸਪੋਰਟ ਦਫ਼ਤਰਾਂ ਦੇ ਬਾਹਰ ਨੌਜਵਾਨਾਂ ਦੀ ਲੰਮੀਆਂ ਲੰਮੀਆਂ ਕਤਾਰਾਂ ਆਮ ਦੇਖਣ ਨੂੰ ਮਿਲਦੀਆਂ ਹਨ । ਨਸ਼ਿਆਂ ਦਾ ਫੈਲਾਅ ਤੇ ਬੇਰੁਜ਼ਗਾਰੀ ਪਰਵਾਸ ਦਾ ਮੁੱਖ ਕਾਰਨ ਹੈ।  ਕੋਈ ਸਮਾਂ ਹੁੰਦਾ ਸੀ ਜਦੋਂ ਸਰਕਾਰੀ ਮੁਲਾਜ਼ਮ ਹੀ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿੱਚ ਪੜ੍ਹਾਈ ਲਈ ਭੇਜਦੇ ਸਨ । ਵਿਦੇਸ਼ੀ ਪੜਾਈ ਕਰਕੇ ਫਿਰ  ਉਹ ਵਾਪਿਸ ਪੰਜਾਬ ਆ  ਕੇ ਆਪਣੀ ਧਰਤੀ ਤੇ ਹੀ ਨੌਕਰੀ ਕਰਦੇ ਸਨ।ਅੱਜ ਸਮਾਂ ਇਹ ਹੈ ਕਿ ਜੋ ਇਕ ਵਾਰ ਵਿਦੇਸ਼ ਚਲਾ ਗਿਆ ਉਹ ਵਾਪਸ ਮੁੜ ਕੇ ਨਹੀਂ ਆਉਂਦਾ।ਹੁਣ ਤਾਂ ਪਿੰਡਾਂ ਦੇ ਲੋਕ ਵੀ ਕਰਜ਼ਾ ਚੁੱਕ ਕੇ ਆਪਣੇ ਬੱਚਿਆਂ ਨੂੰ ਵਿਦੇਸ਼ਾਂ ਵਿਚ ਭੇਜਦੇ ਹਨ ।ਪੰਜਾਬ ‘ਚ ਹਜ਼ਾਰਾਂ ਨੌਜਵਾਨ ਆਈਲੈਟਸ ਟੈਸਟ ਦੇ ਰਹੇ ਹਨ। ਪਹਿਲਾਂ ਆਈਲੈਟਸ ਸੈਂਟਰਾਂ ਦੀ ਫੀਸ ਭਰਦੇ ਹਨ, ਫਿਰ ਵਿਦੇਸ਼ਾਂ ਵਿੱਚ ਵਧੀਆ ਕਾਲਜਾਂ ਤੇ ਯੂਨੀਵਰਸਿਟੀਆਂ ਵਿੱਚ ਦਾਖ਼ਲੇ ਲਈ ਲੱਖਾਂ ਰੁਪਏ ਫੀਸ ਭਰਨ ਲਈ ਮਜ਼ਬੂਰ ਹੁੰਦੇ ਹਨ। ਬੱਚਿਆਂ ਨੂੰ ਉਚੇਰੀ ਸਿੱਖਿਆ ਤੇ ਵਧੀਆ ਰੁਜ਼ਗਾਰ ਦਾ ਪ੍ਰਬੰਧ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੁੰਦੀ ਹੈ। ਕੇਂਦਰ ਸਰਕਾਰ ਤੇ ਸੂਬਾ ਸਰਕਾਰਾਂ ਨੂੰ ਪਰਵਾਸ ਮਸਲੇ ਬਾਰੇ ਗੰਭੀਰਤਾ ਨਾਲ ਸੋਚਣਾ ਚਾਹੀਦਾ ਹੈ। ਪੰਜਾਬ ਸਰਕਾਰ ਨੂੰ ਕੇਂਦਰ ਸਰਕਾਰ ਨਾਲ ਮਿਲ ਕੇ ਪੰਜਾਬ ‘ਚ ਹੀ ਵਧੀਆ ਸਨਅਤੀ ਨੀਤੀ ਬਣਾਉਣੀ  ਚਾਹੀਦੀ ਹੈ ।ਫਿਰ ਵਿਦੇਸ਼ ਜਾਣ ਦੀ ਬਜਾਏ ਨੌਜਵਾਨ ਇਥੇ ਆਪਣਾ ਵਧੀਆ ਭਵਿੱਖ ਬਣਾ ਸਕਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਉਸਾਰੀ ਅਤੇ ਮਨਰੇਗਾ ਮਜ਼ਦੂਰਾਂ ਦੀ ਭਲਾਈ ਲਈ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ
Next articleਮੈਸੰਜਰ ਆਫ ਪੀਸ ਦੇ ਅੰਬੇਸਡਰ ਸਲੀਮ ਸੁਲਤਾਨੀ ਨੇ ਨੋਬਲ ਸ਼ਾਂਤੀ ਪੁਰਸਕਾਰ ਵਿਜੇਤਾ ਦਲਾਈ ਲਾਮਾ ਨਾਲ ਕੀਤੀ ਮੁਲਾਕਾਤ