ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਢੋਲਣਵਾਲ ਦੀ ਨਵੀਂ ਬਣੀ ਪੰਚਾਇਤ ਵੱਲੋਂ ਸਮਾਜ ਸੇਵੀ ਕਾਰਜਾਂ ਦੀ ਸ਼ੁਰੂਆਤ ਕਰਦਿਆਂ ਸਰਕਾਰੀ ਐਲੀਮੈਂਟਰੀ ਸਕੂਲ ਢੋਲਣਵਾਲ ਵਿੱਚ ਅੱਖਾਂ ਦਾ ਮੁਫ਼ਤ ਮੈਡੀਕਲ ਚੈਕਅੱਪ ਕੈਂਪ ਲਗਾਇਆ ਗਿਆ। ਇਸ ਮੌਕੇ ਹਲਕਾ ਵਿਧਾਇਕ ਹੁਸ਼ਿਆਰਪੁਰ ਅਤੇ ਸਾਬਕਾ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਢੋਲਣਵਾਲ ਦੇ ਆਸ-ਪਾਸ ਦੇ ਸਾਰੇ ਪਿੰਡਾਂ ਦੇ ਲੋਕਾਂ ਨੇ ਇਸ ਮੁਫਤ ਮੈਡੀਕਲ ਚੈਕਅੱਪ ਕੈਂਪ ਦਾ ਲਾਭ ਉਠਾਇਆ ਅਤੇ ਆਪਣੀਆਂ ਅੱਖਾਂ ਦੀਆਂ ਬਿਮਾਰੀਆਂ ਦੀ ਜਾਂਚ ਕਰਵਾਈ। ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਪਿੰਡ ਢੋਲਣਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਨੂੰ ਗ੍ਰਾਂਟ ਦੇ ਕੇ ਸਕੂਲ ਦੀ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ ਗਿਆ ਸੀ, ਜਿਸ ਦੇ ਮੁਕੰਮਲ ਹੋਣ ਤੋਂ ਬਾਅਦ ਅੱਜ ਹਲਕਾ ਵਿਧਾਇਕ ਵੱਲੋਂ ਪਿੰਡ ਢੋਲਣਵਾਲ ਦੇ ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਬਣੀ ਇਮਾਰਤ ਦਾ ਉਦਘਾਟਨ ਵੀ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਇਸ ਸਮੇਂ ‘ਆਪ’ ਹੁਸ਼ਿਆਰਪੁਰ ਦੇ ਲੀਗਲ ਸੈੱਲ ਦੇ ਮੁਖੀ ਪਵਨ ਸ਼ਰਮਾ, ਐਡਵੋਕੇਟ ਅਮਰਜੋਤ ਸੈਣੀ, ਤੇਜਿੰਦਰ ਅਰਸ਼ੀ ਅਤੇ ਮਨਜੀਤ ਸਿੰਘ ਆਦਿ ਮੁੱਖ ਤੌਰ ‘ਤੇ ਹਾਜ਼ਰ ਸਨ। ਇਸ ਸਮੇਂ ਪਿੰਡ ਵਾਸੀਆਂ ਨੇ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਧੰਨਵਾਦ ਕੀਤਾ। ਇਸ ਦੌਰਾਨ ਹਲਕਾ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਸਿੱਖਿਆ ਅਤੇ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਮੇਂ ਸਰਪੰਚ ਸੁਰਜੀਤ ਸਿੰਘ ਧਾਮੀ, ਅਮਨਦੀਪ ਸਿੰਘ, ਦਿਲਬਾਗ ਸਿੰਘ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਲੱਕੀ, ਜਗਦੀਪ ਸਿੰਘ, ਅਮਰਜੀਤ ਸਿੰਘ, ਅਵਤਾਰ ਕੌਰ, ਮਨਪ੍ਰੀਤ ਕੌਰ, ਜੋਗਿੰਦਰ ਸਿੰਘ, ਧਰਮ ਕੌਰ ਅਤੇ ਹੋਰ ਪਿੰਡ ਵਾਸੀ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly