ਗਾਂਧੀਨਗਰ— ਗੁਜਰਾਤ ਦੇ ਭਰੂਚ ‘ਚ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ‘ਚ 2 ਬੱਚਿਆਂ ਅਤੇ 2 ਔਰਤਾਂ ਸਮੇਤ 6 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਇਕ ਈਕੋ ਕਾਰ ਸੜਕ ‘ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਇਸ ਹਾਦਸੇ ‘ਚ 4 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਟੱਕਰ ਇੰਨੀ ਭਿਆਨਕ ਸੀ ਕਿ ਈਕੋ ਕਾਰ ‘ਚ ਸਵਾਰ 6 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਸੂਚਨਾ ਮਿਲਣ ‘ਤੇ ਮੌਕੇ ‘ਤੇ ਪੁੱਜੀ ਪੁਲਸ ਨੇ 4 ਵਿਅਕਤੀ ਜ਼ਖਮੀ ਹਾਲਤ ‘ਚ ਪਾਏ, ਜਿਨ੍ਹਾਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਈਕੋ ਗੱਡੀ ‘ਚ ਸਵਾਰ ਸਾਰੇ ਲੋਕ ਜੰਬੂਸਰ ਦੇ ਪਿੰਡ ਵੇੜਚ ਅਤੇ ਪੰਜਕੜਾ ਦੇ ਰਹਿਣ ਵਾਲੇ ਹਨ। ਹਰ ਕੋਈ ਸ਼ੁਕਲਤੀਰਥ ਵਿੱਚ ਚੱਲ ਰਹੇ ਮੇਲੇ ਤੋਂ ਵਾਪਸ ਪਰਤ ਰਿਹਾ ਸੀ। ਗੱਡੀ ‘ਚ 10 ਲੋਕ ਸਵਾਰ ਸਨ, ਜਿਨ੍ਹਾਂ ‘ਚੋਂ 6 ਦੀ ਮੌਤ ਹੋ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly




